Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁਧ ਨਸ਼ਿਆਂ ਵਿਰੁਧ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਪੰਜਾਬ ਸਰਕਾਰ 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ : ਡਾ. ਬਲਬੀਰ ਸਿੰਘ

ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਦੂਰ ਕਰਨ ਲਈ ਸਹਿਯੋਗ ਮੰਗਣ ਲਈ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malwinder Singh Kang,Prabhjot Kaur,Dr Sunny Singh Ahluwalia,Narendra Singh Shergill,Komal Mittal, DC Mohali, Deputy Commissioner Mohali, Mohali, Sahibzada Ajit Singh Nagar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 May 2025

Last updated on: May 03, 2025, 18:11 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ 7 ਮਈ ਤੋਂ ਪਿੰਡ ਅਤੇ ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ ਤਾਂ ਜੋ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਸਹਿਯੋਗ ਹਾਸਲ ਕਰਕੇ 'ਯੁਧ ਨਸ਼ਿਆਂ ਵਿਰੁਧ' ਮੁਹਿੰਮ ਨੂੰ ਇੱਕ ਜਨਰਕ ਲਹਿਰ ਬਣਾਇਆ ਜਾ ਸਕੇ। ਅੱਜ ਮੋਹਾਲੀ ਦੇ ਗ੍ਰੈਂਡ ਰੋਮਾਨੀਆ ਰਿਜ਼ੌਰਟ ਵਿਖੇ ਪਿੰਡ/ਵਾਰਡ ਰੱਖਿਆ ਕਮੇਟੀਆਂ (ਪੰਚਾਇਤਾਂ ਅਤੇ ਕੌਂਸਲਰਾਂ) ਦੀ ਜ਼ਿਲ੍ਹਾ ਪੱਧਰੀ ਵਿਸ਼ਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਦੋ-ਪੱਖੀ ਰਣਨੀਤੀ 'ਤੇ ਕੰਮ ਕਰਕੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਪਹਿਲੇ ਪੜਾਅ ਚ ਨਸ਼ਾ ਤਸਕਰਾਂ ਦੁਆਲੇ ਸ਼ਿਕੰਜਾ ਕੱਸ ਕੇ ਨਸ਼ਾ ਤਸਕਰਾਂ ਦਾ ਨੈੱਟਵਰਕ ਖਤਮ ਕਰਨਾ ਹੈ ਅਤੇ ਦੂਜੇ ਪੜਾਅ ਵਿੱਚ ਪੀੜਤਾਂ ਦਾ ਇਲਾਜ ਕਰਨਾ, ਮੁੜ ਵਸੇਬੇ ਦੌਰਾਨ ਹੁਨਰ ਸਿਖਲਾਈ ਦੇਣਾ ਅਤੇ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਸਵੈ-ਨਿਰਭਰ ਬਣਾਉਣ ਲਈ ਨੌਕਰੀਆਂ/ਕਰਜ਼ੇ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਚੰਗਾ ਕੰਮ ਕਰ ਰਹੀ ਹੈ ਜਦੋਂ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਨੇ ਮੌਜੂਦਾ ਸਮਰੱਥਾ ਨੂੰ ਤਿੰਨ ਗੁਣਾ ਵਧਾ ਦਿੱਤਾ ਹੈ ਅਤੇ ਹੁਣ ਸਾਡੇ ਕੋਲ ਨਸ਼ਾ ਪੀੜਤਾਂ ਦੇ ਇਲਾਜ ਲਈ 5000 ਬੈੱਡਜ਼ ਦਾ ਪ੍ਰਬੰਧ ਹੈ। ਇਸੇ ਤਰ੍ਹਾਂ, ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ, ਮੁੜ ਵਸੇਬਾ ਕੇਂਦਰਾਂ ਵਿੱਚ ਹੁਨਰ ਸਿਖਲਾਈ ਕੇਂਦਰ ਵੀ ਸ਼ੁਰੂ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਨਸ਼ਾ ਮੁਕਤੀ ਯਾਤਰਾ ਮੁਹਿੰਮ ਬਾਰੇ ਜਾਗਰੂਕ ਕਰਨਾ, ਭਾਈਚਾਰਕ ਚੌਕਸੀ ਲਈ ਪਿੰਡ ਪੱਧਰੀ ਲੀਡਰਸ਼ਿਪ ਨੂੰ ਲਾਮਬੰਦ ਕਰਨਾ, ਪਿੰਡ ਪੱਧਰੀ ਅਤੇ ਵਾਰਡ ਪੱਧਰੀ ਸੁਰੱਖਿਆ ਕਮੇਟੀਆਂ (ਵੀ ਡੀ ਸੀ/ਡਬਲਯੂ ਡੀ ਸੀ) ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਪੱਧਰ 'ਤੇ ਨਸ਼ਿਆਂ ਵਿਰੁੱਧ ਸਮੂਹਿਕ ਸਟੈਂਡ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਵੀ ਡੀ ਸੀ ਅਤੇ ਡਬਲਯੂ ਡੀ ਸੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਬੁਰਾਈ ਨਾਲ ਨਜਿੱਠਣ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਕਰਨ ਅਤੇ ਨਸ਼ਿਆਂ ਦੇ ਪੀੜਤਾਂ ਲਈ ਮਦਦ ਦਾ ਹੱਥ ਵਧਾਉਣ। 

ਇਸੇ ਤਰ੍ਹਾਂ, ਅਪਰਾਧੀਆਂ ਨੂੰ ਐਨ ਡੀ ਪੀ ਐਸ ਮਾਮਲਿਆਂ ਤੋਂ ਜ਼ਮਾਨਤ ਪ੍ਰਾਪਤ ਕਰਨ ਵਿੱਚ ਵੀ ਸਹਿਯੋਗ ਨਾ ਦਿੱਤਾ ਜਾਵੇ। ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਲਵਿੰਦਰ ਸਿੰਘ ਕੰਗ, ਮੈਂਬਰ ਲੋਕ ਸਭਾ, ਸ੍ਰੀ ਆਨੰਦਪੁਰ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਧਰਤੀ ਅਤੇ ਇਤਿਹਾਸ ਗਵਾਹ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਦੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ, ਪੰਜਾਬ ਦੇ ਬਹਾਦਰ ਨਾਇਕਾਂ ਨੇ ਮੁਗਲਾਂ ਅਤੇ ਅਬਦਾਲੀ ਵਿਰੁੱਧ ਲੜਾਈ ਲੜੀ, ਉਸ ਤੋਂ ਬਾਅਦ, ਪੰਜਾਬੀਆਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਅਸਾਧਾਰਨ ਯੋਗਦਾਨ ਪਾਇਆ, ਫਿਰ ਇਹ ਕਿਵੇਂ ਹੋ ਸਕਦਾ ਹੈ ਕਿ ਪੰਜਾਬ ਦੇ ਲੋਕ ਨਸ਼ਾ ਤਸਕਰਾਂ ਵਿਰੁੱਧ ਨਾ ਲੜਨ। 

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਆਲੇ-ਦੁਆਲੇ ਨਸ਼ਾ ਵੇਚਦਾ ਹੈ, ਤਾਂ ਉਨ੍ਹਾਂ ਵਿਰੁੱਧ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ ਅਤੇ ਸ਼ਿਕਾਇਤਕਰਤਾ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਬਣਾਉਣ ਲਈ ਵਚਨਬੱਧ ਹੈ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਲੋਕ ਵੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ।

ਡੀ ਸੀ ਕੋਮਲ ਮਿੱਤਲ ਨੇ ਵੀ ਡੀ ਸੀ ਅਤੇ ਡਬਲਿਊ ਡੀ ਸੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਨਸ਼ਿਆਂ ਨੂੰ ਰੋਕਣ ਅਤੇ ਪੀੜਤਾਂ ਦਾ ਨਸ਼ਾ ਛੁਡਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਡੀ ਸੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਐਸ ਐਸ ਪੀ ਦੀਪਕ ਪਾਰੀਕ ਨੇ ਵੀ ਡੀ ਸੀ ਅਤੇ ਡਬਲਿਊ ਡੀ ਸੀ ਨੂੰ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਮਾਨਵਤਾ ਦੇ ਦੋਖੀਆਂ ਨੂੰ ਬਚਾਉਣ ਲਈ ਕੋਈ ਸਿਫ਼ਾਰਸ਼ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਵਿੱਚ ਮਦਦ ਕਰਨ ਲਈ ਅਦਾਲਤਾਂ ਵਿੱਚ ਕੋਈ ਵੀ ਜ਼ਮਾਨਤੀ ਗਰੰਟੀ ਜਮ੍ਹਾ ਕਰਵਾਉਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਸਿਹਤ ਮੰਤਰੀ ਵੱਲੋਂ ਹਾਜ਼ਰ ਲੋਕਾਂ ਨੂੰ ਦੋਸ਼ੀਆਂ ਦੀ ਮਦਦ ਨਾ ਕਰਨ ਦੇ ਨਾਲ-ਨਾਲ ਪੀੜਤਾਂ ਨੂੰ ਬਿਹਤਰ ਭਵਿੱਖ ਲਈ ਨਸ਼ਿਆਂ ਦੇ ਖ਼ਤਰੇ ਤੋਂ ਬਾਹਰ ਆਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ।

ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਬਿੰਦਰ ਮਿੱਤਲ, ਡਿਪਟੀ ਮੇਅਰ ਪਟਿਆਲਾ ਅਤੇ ਮਾਲਵਾ ਜ਼ੋਨ ਕੋਆਰਡੀਨੇਟਰ, ਯੁੱਧ ਨਸ਼ਿਆ ਵਿਰੁਧ, ਜਗਦੀਪ ਸਿੰਘ ਜੱਗਾ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੋਹਾਲੀ, ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਅਤੇ ਸਿਵਲ ਸਰਜਨ ਸੰਗੀਤਾ ਜੈਨ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malwinder Singh Kang , Prabhjot Kaur , Dr Sunny Singh Ahluwalia , Narendra Singh Shergill , Komal Mittal , DC Mohali , Deputy Commissioner Mohali , Mohali , Sahibzada Ajit Singh Nagar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD