Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ : ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਨੌਜਵਾਨ ਪੀੜਤ ਨਹੀਂ, ਸਗੋਂ ਯੋਧੇ ਬਣਨ; ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਦੀ ਕੀਤੀ ਅਪੀਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gulab Chand Kataria, Governor of Punjab, Punjab Governor, Punjab Raj Bhavan, Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Bandaru Dattatreya,Haryana Governor, Anti Drug Mission, Drive Against Drugs, Comprehensive Action against Drug Abuse, CADA, Nasha Muk

5 Dariya News

5 Dariya News

5 Dariya News

ਚੰਡੀਗੜ੍ਹ , 03 May 2025

Last updated on: May 03, 2025, 19:05 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾਏਗਾ। ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਹਿੱਸਾ ਲੈਣ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਕੌਮੀ ਨਾਇਕਾਂ ਨੇ ਦੇਸ਼ ਨੂੰ ਆਜ਼ਾਦੀ ਦੇ ਰਾਹ 'ਤੇ ਤੋਰਿਆ ਸੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਅੱਜ ਪੰਜਾਬ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਧਰਤੀ ਨੇ ਜਰਨੈਲ, ਦੇਸ਼ ਭਗਤ ਅਤੇ ਉੱਘੇ ਖਿਡਾਰੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਦੇ ਖੇਤਰ ਵਿੱਚ ਵੱਧ-ਚੜ੍ਹ ਕੇ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ 'ਨਸ਼ਿਆਂ ਵਿਰੁੱਧ ਪਦਯਾਤਰਾ' ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਦ੍ਰਿੜ੍ਹ ਸੰਕਲਪ ਲੈਣਾ ਚਾਹੀਦਾ ਹੈ। 

ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਝੰਡਾਬਰਦਾਰ ਬਣਨ ਲਈ ਪ੍ਰੇਰਿਤ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉੱਜਵਲ ਭਵਿੱਖ ਯਕੀਨੀ ਬਣਾਉਣ ਲਈ ਇਸ ਸਮਾਜਿਕ ਬੁਰਾਈ ਨੂੰ ਮੁੱਢ ਤੋਂ ਹੀ ਨੱਥ ਪਾਈ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇ ਕੋਈ ਨਸ਼ਿਆਂ ਬਾਰੇ ਕਿਸੇ ਵੀ ਤਰ੍ਹਾਂ ਪਹੁੰਚ ਕਰਦਾ ਹੈ ਤਾਂ ਮਾਪਿਆਂ ਜਾਂ ਅਧਿਆਪਕਾਂ ਨੂੰ ਦੱਸਣ ਅਤੇ ਗਾਇਕੀ ਰਾਹੀਂ ਨਸ਼ਿਆਂ ਦੀ ਵਡਿਆਈ ਕਰਨ ਵਾਲਿਆਂ ਤੋਂ ਦੂਰ ਰਹਿਣ।

ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਗੀਤਾਂ ਰਾਹੀਂ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗਾਇਕਾਂ ਦੀ ਥਾਂ ਮਿਲਖਾ ਸਿੰਘ, ਹਾਕੀ ਓਲੰਪੀਅਨ ਹਰਮਨਪ੍ਰੀਤ ਤੇ ਮਨਪ੍ਰੀਤ ਸਿੰਘ ਅਤੇ ਕ੍ਰਿਕਟਰ ਹਰਮਨਪ੍ਰੀਤ ਕੌਰ ਵਰਗੇ ਦਿੱਗਜਾਂ ਤੋਂ ਪ੍ਰੇਰਨਾ ਲੈਣ। ਉਨ੍ਹਾਂ ਖਾਸ ਤੌਰ 'ਤੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਖਤਮ ਕਰਨ ਅਤੇ ਪੀੜਤਾਂ ਦੇ ਮੁੜ ਵਸੇਬੇ ਦੇ ਨਾਲ-ਨਾਲ ਭਾਈਚਾਰਕ ਸ਼ਮੂਲੀਅਤ ਅਤੇ ਨੌਜਵਾਨ ਜਾਗਰੂਕਤਾ ਪ੍ਰੋਗਰਾਮਾਂ ਨਾਲ ਆਪਣੀ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤਾ ਹੈ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਬੁਰਾਈ ਕਾਰਨ ਮਨੁੱਖੀ ਸ਼ਕਤੀ ਦਾ ਵੱਡਾ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਦਾ ਖ਼ਾਤਮਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ 'ਤੇ ਤਸਕਰਾਂ ਨੂੰ ਤਰੱਕੀਆਂ ਕਰਦੇ ਹੋਏ ਨਹੀਂ ਦੇਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ 'ਤੇ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਕਾਰਵਾਈ ਹੋਰਾਂ ਨੂੰ ਇਸ ਕੰਮ ਵੱਲ ਆਉਣ ਤੋਂ ਰੋਕੇ।

 

Tags: Bhagwant Mann , Bhagwant Singh Mann , Gulab Chand Kataria , Governor of Punjab , Punjab Governor , Punjab Raj Bhavan , Bandaru Dattatreya , Haryana Governor , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD