Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਹੋਈ ਕਾਇਆ ਕਲਪ - ਬਲਬੀਰ ਸਿੰਘ ਪਨੂੰ

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਕਮਰਿਆਂ ਦਾ ਨਵੀਨੀਕਰਨ ਤੇ ਚਾਰਦੀਵਾਰੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬਟਾਲਾ , 03 May 2025

Last updated on: May 03, 2025, 19:27 IST

'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਸਰਕਾਰੀ ਸਕੂਲਾਂ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦੇ ਸਮਾਗਮਾਂ ਤਹਿਤ ਅੱਜ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਕਮਰਿਆਂ ਦਾ ਨਵੀਨੀਕਰਨ ਤੇ ਚਾਰਦੀਵਾਰੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਅੱਜ ਪਿੰਡ ਅਕਰਪੁਰਾ ਸਰਕਾਰੀ ਮਿਡਲ ਸਕੂਲ ਲਾਗਤ 7 ਲੱਖ 51 ਹਜ਼ਾਰ ਰੁਪਏ, ਪਿੰਡ ਮਿਰਜਾਜਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 20 ਲੱਖ ਰੁਪਏ ਦੀ ਲਾਗਤ ਅਤੇ ਸਰਕਾਰੀ ਪ੍ਰਾਇਮਰੀ ਬਰਕੀਵਾਲ ਵਿਖੇ ਇਕ ਲੱਖ 30 ਹਜਾਰ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤਾ। 

ਇਸ ਮੌਕੇ ਕਰਵਾਏ ਸਮਾਗਮ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ। ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਪੱਧਰੀ ਦੇ ਨਵੇ ਬਣੇ ਕਮਰਿਆਂ ਨੂੰ ਦੇਖ ਕੇ ਪਤਾ ਲਗਦਾ ਹੈ ਕਿ ਇਸ ਸਕੂਲ ਵਿਚ ਪ੍ਰਾਈਵੇਟ ਸਕੂਲਾਂ ਨਾਲੋ ਵੀ ਵਧੀਆ ਫਰਨੀਚਰ ਅਤੇ ਹੋਰ ਸੁਵਿਧਾਵਾਂ ਬੱਚਿਆਂ ਨੂੰ ਮੁਹੱਈਆ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਨਾਲ ਸਕੂਲਾਂ ਦੀ ਚਾਰਦੀਵਾਰੀ ਵੀ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਸੁਰੱਖਿਆ ਪ੍ਰਦਾਨ ਹੋ ਸਕੇ। ਉਨਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀ ਜਦੋ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣਗੇ ਅਤੇ ਲੋਕਾਂ ਦੀ ਪਹਿਲੀ ਪਸੰਦ ਸਰਕਾਰੀ ਸਕੂਲ ਹੋਣਗੇ।

ਇਸ ਮੌਕੇ ਪ੍ਰਿੰਸੀਪਲ ਮਨੋਜ ਕੁਮਾਰ, ਨਵਜੀਤ ਸਿੰਘ ਧਾਰੀਵਾਲ, ਮਾਸਟਰ ਕੁਲਵੰਤ ਸਿੰਘ, ਮੈਡਮ ਰਾਜਵਿੰਦਰ ਕੌਰ, ਮਾਸਟਰ ਅਮਰਵੀਰ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਕੁਮਾਰ, ਕੁਲਦੀਪ ਕੌਰ, ਰਮਨਦੀਪ ਕੌਰ, ਸਰਪੰਚ ਰਣਜੀਤ ਸਿੰਘ, ਸਰਪੰਚ ਗੁਰਸੇਵਕ ਸਿੰਘ, ਸਰਪੰਚ ਸਗਨਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਹਲਕਾ ਕੁਆਰਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ ,ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD