Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਚੂਹੜੀਵਾਲਾ ਧੰਨਾ ਅਤੇ ਪੱਤਰੇਵਾਲਾ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ

ਕਿਹਾ, ਸਿੱਖਿਆ ਕ੍ਰਾਂਤੀ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਅਤੇ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕ ਰਹੀ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫਾਜ਼ਿਲਕਾ , 03 May 2025

Last updated on: May 04, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ "ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਸ਼ੁਰੂ ਕੀਤਾ ਹੈ। ਜਿਸ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਰਾਜ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲੀ ਜਾ ਰਹੀ ਹੈ! 

ਇਹ ਪ੍ਰਗਟਾਵਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਪਿੰਡ ਚੂਹੜੀਵਾਲਾ ਧੰਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ 16,37,350 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਚੂਹੜੀਵਾਲਾ ਧੰਨਾ ਵਿਖੇ  31,38,350 ਰੁਪਏ ਅਤੇ ਪੱਤਰੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ 37,13,338 ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਤਰੇਵਾਲਾ ਵਿਖੇ 41,51,200 ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰੈਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। 

ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਸਰਕਾਰੀ ਸਕੂਲ ਵਿਦਿਅਕ ਗੁਣਵੱਤਾ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆਕਲਪ ਹੋਈ ਹੈ ਜਿਸ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਪਹਿਲਾਂ ਨਾਲੋਂ ਕਿਤੇ ਬਿਹਤਰ ਅਤੇ ਸ਼ਾਨਦਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਤੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੁਆ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਰਹੇਗੀ।

ਇਸ ਮੌਕੇ ਡਿਪਟੀ ਡੀਓ ਪਰਵਿੰਦਰ ਸਿੰਘ, ਸਿਮਰਜੀਤ ਸਿੰਘ ਸਿੱਖਿਆ ਕੋਆਰਡੀਨੇਟਰ, ਸੁੱਚਾ ਸਿੰਘ ਸਰਪੰਚ ਪੱਤਰੇਵਾਲਾ, ਲਾਭ ਸਿੰਘ ਸਰਪੰਚ, ਆਪ ਆਗੂ ਪਵਨ ਕੁਮਾਰ ਤੇ ਜੋਤੀ ਪ੍ਰਕਾਸ਼, ਰਾਮ ਸਿੰਘ ਬਲਾਕ ਪ੍ਰਧਾਨ,ਅੰਗਰੇਜ਼ ਸਿੰਘ ਬਰਾੜ ਬਲਾਕ ਪ੍ਰਧਾਨ, ਪ੍ਰੀਤ ਗੌਰਵ ਸਮੇਤ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD