Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

ਪੰਜਾਬ ਦੀ ਨੌਜਵਾਨੀ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਕੀਤੀ ਵਕਾਲਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Garshankar, Parminder Singh Goldy, Raj Kumar Chabbewal

Web Admin

Web Admin

5 Dariya News

ਗੜਸ਼ੰਕਰ , 03 May 2025

Last updated on: May 04, 2025, 00:04 IST

ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਭਰ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਮਹੱਤਵਪੂਰਨ ਪਹਿਲ ਦਾ ਐਲਾਨ ਕੀਤਾ ਤਾਂ ਜੋ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ।

ਅੱਜ ਇੱਥੇ ਵੀਡੀਓ ਕਾਨਫਰੰਸ ਰਾਹੀਂ ਯੂਥ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਲੱਬ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਹੋਣਗੇ, ਜੋ ਨੌਜਵਾਨਾਂ ਨੂੰ ਐਥਲੈਟਿਕਸ ਅਤੇ ਹੋਰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨਗੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਜੀਵਨ ਨੂੰ ਉਜਾਗਰ ਕਕਰੇ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਕੋਈ ਟੀਚਾ ਮਿੱਥਣ ਦੀ ਭਾਵਨਾ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। 

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਤਿੰਨ ਦਿਨਾਂ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਨੌਜਵਾਨਾਂ ਵਿੱਚ ਇੱਕ ਨਵੀਂ ਲਹਿਰ ਤੇ ਚੇਤਨਾ ਪੈਦਾ ਕਰੇਗਾ, ਜੋ ਨਸ਼ਿਆਂ ਵਿਰੁੱਧ ਸੂਬੇ ਦੀ ਜੰਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਭਾਗ ਲੈਣ ਵਾਲਿਆਂ ਨੂੰ ਵਧਾਈ ਦਿੰਦੇ ਹੋਏ, ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ,  ਨਸ਼ਾ ਪੀੜਤਾਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬਾ ਕੇਂਦਰਾਂ ਵੱਲ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਇਆ ਜਾ ਸਕੇ। 

ਨੌਜਵਾਨਾਂ ਦੀ ਸ਼ਮੂਲੀਅਤ ਲਈ ਦਿੱਲੀ ਵਿੱਚ ’ਆਪ’ ਦੀਆਂ ਪਹਿਲਕਦਮੀਆਂ ਨੂੰ ਯਾਦ ਕਰਦੇ ਹੋਏ, ਉਨ੍ਹਾਂ ਨੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਫਲ ਬਿਜ਼ਨਸ ਬਲਾਸਟਰ ਪ੍ਰੋਗਰਾਮ ਦਾ ਜ਼ਿਕਰ ਕੀਤਾ, ਜੋ ਉੱਦਮੀ ਹੁਨਰਾਂ ਨੂੰ ਉਤਸ਼ਾਹਿਤ ਕਰਦਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਲੀਡਰਸ਼ਿਪ ਪੰਜਾਬੀਆਂ ਦੇ ਖੂਨ ਵਿੱਚ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਉੱਦਮ ਵਿੱਚ ਆਪਣੀ ਅਣਵਰਤੀ ਸਮਰੱਥਾ ਨੂੰ ਇੱਕ ਉੱਜਵਲ ਭਵਿੱਖ ਲਈ ਵਰਤਣਾ ਚਾਹੀਦਾ ਹੈ।

ਅਰਵਿੰਦ ਕੇਜਰੀਵਾਲ ਨੇ ਇਸ ਉੱਤਮ ਪਹਿਲਕਦਮੀ ਲਈ ਸੂਬੇ ਦੇ ਨੌਜਵਾਨਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਉਦੇਸ਼ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ’ਆਪ’ ਇੱਕ ਸਿਹਤਮੰਦ ਸਮਾਜ ਦੀ ਉਸਾਰੀ ਲਈ ਖੇਡਾਂ, ਸਿੱਖਿਆ ਅਤੇ ਮੁੜਵਸੇਬੇ ਦੇ ਸੁਮੇਲ ਨਾਲ ਨੌਜਵਾਨ ਸਸ਼ਕਤੀਕਰਨ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਨੌਜਵਾਨ ਆਗੂ, ਗੈਰ-ਸਰਕਾਰੀ ਸੰਗਠਨ ਅਤੇ ਹੋਰ ਭਾਈਵਾਲ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਇੱਕ ਨਸ਼ਾ ਮੁਕਤ ਅਤੇ ਪ੍ਰਗਤੀਸ਼ੀਲ ਸੂਬਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦ੍ਰਿੜਤਾ ਨਾਲ ਮੰਨਦੇ ਹਨ ਕਿ ਨੌਜਵਾਨ ਬੇਅੰਤ ਊਰਜਾ ਨਾਲ ਭਰੇ ਹੋਏ ਹਨ ਜਿਸਨੂੰ ਸਹੀ ਦਿਸ਼ਾ ਵਿੱਚ ਚਲਾਉਣ ਦੀ ਲੋੜ ਹੈ, ਜਿਸ ਕਾਰਨ ਯੂਥ ਕਲੱਬਾਂ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਵੈ-ਵਿਕਾਸ ਦੇ ਰਾਹਾਂ ਅਤੇ ਟੀਮ ਸਪਿਰਟ ਦੀ ਕਦਰ ਸਮਝਾਉਣ ਵਾਲੀਆਂ ਗਤੀਵਿਧੀਆਂ ਵਿੱਚ ਬਦਲਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ। 

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਯੂਥ ਕਲੱਬਾਂ ਦਾ ਗਠਨ ਵੱਖ-ਵੱਖ ਪ੍ਰਤਿਭਾਵਾਂ ਵਾਲੇ ਨੌਜਵਾਨਾਂ ਨੂੰ ਤਿਆਰ ਕਰਨ ਲਈ ਕੀਤਾ ਗਿਆ ਹੈ ,ਜਿਵੇਂ ਕਿ - ਟੀਮ ਬਿਲਡਿੰਗ, ਕਿਸੇ ਪੱਖੋਂ ਅਸਮਰਥ ਲੋਕਾਂ ਦੀ ਮਦਦ ਕਰਨ ਦੀ ਭਾਵਨਾ ਸਿਰਜਣ ਸਬੰਧੀ ਗਤੀਵਿਧੀਆਂ, ਖੇਡਾਂ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ, ਕੁਦਰਤ ਅਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਜਾਗਰੂਕਤਾ, ਲੋਕ ਨਾਚਾਂ ਨੂੰ ਉਤਸ਼ਾਹਿਤ ਕਰਨਾ, ਗਾਇਕੀ, ਕਲਾ ਅਤੇ ਸ਼ਿਲਪਕਾਰੀ ਅਤੇ ਉੱਦਮਤਾ ਤੇ ਹੋਰ ਮਹੱਤਵਪੂਰਨ ਖੇਤਰਾਂ ਵੱਲ ਪ੍ਰੇਰਨਾ ਆਦਿ, ਸ਼ਾਮਲ ਹੈ ।

ਅਰਵਿੰਦ ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਇਹ ਯੂਥ ਕਲੱਬ ਇੱਕ ਸ਼ਕਤੀਸ਼ਾਲੀ ਸਵੈ-ਪ੍ਰੇਰਿਤ ਸਕਾਰਾਤਮਕ ਊਰਜਾ ਬਣ ਕੇ ਉਭਰਨਗੇ , ਜੋ ਨੌਜਵਾਨਾਂ ਨੂੰ ਸੂਝ-ਬੂਝ, ਨਿਆਂ, ਹਿੰਮਤ ਅਤੇ ਸੰਜਮ ਦੇ ਚਾਰ ਸਦੀਵੀ ਗੁਣਾਂ ’ਤੇ ਅਧਾਰਤ ਸਥਾਈ ਖੁਸ਼ੀ ਲਈ ਸਹੀ ਸੇਧ ਦੇਣਗੇ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਰਾਜ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਇੱਕ ਸਰਗਰਮ ਭਾਈਵਾਲ ਬਣਨ ਵਿੱਚ ਸਹਾਇਤਾ ਕਰੇਗਾ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸਾਰੇ ਨੌਜਵਾਨਾਂ ਨੂੰ ਇਸ ਲਹਿਰ ਵਿੱਚ ਪੂਰੇ  ਜੋਸ਼ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਸਭ ਦੇ ਸਰਗਰਮ ਸਹਿਯੋਗ ਅਤੇ ਸੁਹਿਰਦ ਸਮਰਥਨ ਨਾਲ ਪੰਜਾਬ ਨੂੰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।          

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Garshankar , Parminder Singh Goldy , Raj Kumar Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD