Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਕਿਹਾ, ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਦਮ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Narinder Pal Singh Sawna, Amandeep Singh Goldy Musafir, Jagdeep Kamboj Goldy, Arun Narang

Web Admin

Web Admin

5 Dariya News

ਫਾਜ਼ਿਲਕਾ , 04 May 2025

Last updated on: May 05, 2025, 13:19 IST

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਪਾਣੀ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਣੀਆਂ ਦੇ ਮਸਲੇ 'ਤੇ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਅਤੇ ਸਾਫ਼ ਹੈ ਕਿ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ। ਹਰਿਆਣਾ ਆਪਣੇ ਹਿੱਸੇ ਤੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ। ਪੰਜਾਬ ਕੇਂਦਰ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਤੈਅ ਨਿਯਮਾਂ ਅਨੁਸਾਰ ਬੁਲਾਈ ਗਈ ਮੀਟਿੰਗ ਵਿੱਚ ਤਾਂ ਪੰਜਾਬ ਭਾਗ ਲਵੇਗਾ ਪਰ ਕੇਂਦਰ ਦੀ ਸ਼ਹਿ 'ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਬੁਲਾਈ ਕਿਸੇ ਮੀਟਿੰਗ ਵਿੱਚ ਸ਼ਿਰਕਤ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀਆਂ ਦੇ ਮਸਲੇ 'ਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾਇਆ ਗਿਆ ਹੈ ਜਿਸ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੱਕੀ ਰਣਨੀਤੀ ਉਲੀਕੀ ਜਾਵੇਗੀ। ਇਸ ਦੌਰਾਨ ਫਿਰੋਜਪੁਰ ਫੀਡਰ ਨਹਿਰ ਦਾ 647.43 ਕਰੋੜ ਰੁਪਏ ਦਾ ਪ੍ਰਾਜੈਕਟ ਪ੍ਰਵਾਨ ਹੋਣ 'ਤੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਮੂੰਹ ਮਿੱਠਾ ਕਰਵਾਇਆ। 

ਕਿਸਾਨਾਂ ਨੇ ਇਸ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਸ ਦੇ ਯਤਨਾਂ ਨਾਲ ਇਹ ਨਹਿਰ ਦਾ ਪ੍ਰਾਜੈਕਟ ਪ੍ਰਵਾਨ ਹੋਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਫਿਰੋਜ਼ਪੁਰ ਫੀਡਰ ਦੀ ਸਮਰੱਥਾ ਵਾਧੇ ਅਤੇ ਨਵੀਂ ਬਣਨ ਤੋਂ ਬਾਅਦ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੇ ਕਿਸਾਨਾਂ ਨੂੰ ਜਿੱਥੇ ਪੂਰਾ ਨਹਿਰੀ ਪਾਣੀ ਮਿਲੇਗਾ, ਉੱਥੇ ਹੀ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਪਾਕਿਸਤਾਨ ਦੇ ਕਸੂਰ ਨਾਲੇ ਤੋਂ ਆਉਣ ਵਾਲੇ ਕਾਲੇ ਪਾਣੀ ਤੋਂ ਵੀ ਮੁਕਤੀ ਮਿਲੇਗੀ।

ਕੈਬਨਿਟ ਮੰਤਰੀ ਨਾਲ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Pal Singh Sawna , Amandeep Singh Goldy Musafir , Jagdeep Kamboj Goldy , Arun Narang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD