Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਚੁਣੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਕਰਕੇ ਵਿਕਾਸ ਕਾਰਜ ਨੇਪਰੇ ਚੜਾਉਣ ਦੀ ਹਦਾਇਤ

ਮਾਨ ਸਰਕਾਰ 'ਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ; ਕੰਮ ਲੰਬਿਤ ਹੋਣੇ ਵੀ ਇਕ ਤਰ੍ਹਾਂ ਦਾ ਭ੍ਰਿਸ਼ਟਾਚਾਰ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa, Baltej Singh Pannu, Dr Balbir Singh, Chetan Singh Jauramajra,Ajit Pal Singh Kohli,Gurlal Singh,Harmeet Singh Pathanmajra, Gurdev Singh Dev Maan, Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 04 May 2025

Last updated on: May 05, 2025, 14:03 IST

ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਵਿਧਾਇਕ ਸਾਹਿਬਾਨ ਤੇ ਹੋਰ ਚੁਣੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਕਰਦੇ ਹੋਏ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਵਾਉਣਾ ਯਕੀਨੀ ਬਣਾਉਣ। ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਵਜੋਂ ਐਡਵੋਕੇਟ ਚੀਮਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਪਟਿਆਲਾ ਅਜੀਤ ਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਸਿੰਘ ਘਨੌਰ, ਹਰਮੀਤ ਸਿੰਘ ਪਠਾਣਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆ ਵਾਲਾ ਸਮੇਤ ਡੀ.ਆਈ.ਜੀ. ਪਟਿਆਲਾ ਰੇਂਜ ਡਾ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਅਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਅਤੇ ਯੁੱਧ ਨਸ਼ਿਆਂ ਵਿਰੁੱਧ ਦੀ ਜਾਇਜ਼ਾ ਬੈਠਕ 'ਚ ਸਪਸ਼ਟ ਕੀਤਾ ਕਿ ਮਾਨ ਸਰਕਾਰ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਮੰਤਰੀ ਤੇ ਸਮੂਹ ਵਿਧਾਇਕਾਂ ਵੱਲੋਂ ਉਠਾਏ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ 'ਚ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਕੰਮ ਵਿੱਚ ਦੇਰੀ ਵੀ ਭ੍ਰਿਸ਼ਟਾਚਾਰ ਮੰਨਿਆ ਜਾਵੇਗਾ, ਜਿਸ ਲਈ ਸਮੂਹ ਅਧਿਕਾਰੀ ਵਿੱਤੀ ਸਾਲ 2022-23 ਤੇ 2023-24 ਦੇ ਲੰਬਿਤ ਕਾਰਜਾਂ ਬਾਰੇ ਰਿਪੋਰਟ ਸੌਂਪਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਵੱਲੋਂ ਜਾਣ ਬੁੱਝ ਕੇ ਦੇਰੀ ਜਾਂ ਅਣਗਹਿਲੀ ਕੀਤੀ ਪਾਈ ਗਈ ਤਾਂ ਉਸ ਵਿਰੁੱਧ ਕਾਰਵਾਈ ਕਰਨ ਤੋਂ ਝਿਜਕਿਆਂ ਨਹੀਂ ਜਾਵੇਗਾ।

ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੀਆਂ ਸੜਕਾਂ ਤੇ ਵਿਕਾਸ ਕਾਰਜਾਂ ਸਮੇਤ, ਛੋਟੀ ਤੇ ਵੱਡੀ ਨਦੀ ਦੇ ਨਵੀਨੀਕਰਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਹਿਰੀ ਪਾਣੀ ਪ੍ਰੋਜੈਕਟ ਕਰਕੇ ਤੋੜੀਆਂ ਸੜਕਾਂ ਅਤੇ ਮੌਨਸੂਨ ਦੇ ਮੱਦੇਨਜ਼ਰ ਡਰੇਨਾਂ ਤੇ ਨਦੀਆਂ ਦੀ ਸਫ਼ਾਈ, ਚੇਤਨ ਸਿੰਘ ਜੌੜਾਮਾਜਰਾ ਨੇ ਨਜਾਇਜ਼ ਕੱਟੀਆਂ ਜਾ ਰਹੀਆਂ ਕਲੋਨੀਆਂ, ਹਰਮੀਤ ਸਿੰਘ ਪਠਾਣਮਾਜਰਾ ਨੇ ਪ੍ਰਸ਼ਾਸਨਿਕ ਤੇ ਵਿਕਾਸ ਕਾਰਜਾਂ ਵਿੱਚ ਦੇਰੀ, ਗੁਰਲਾਲ ਸਿੰਘ ਘਨੌਰ ਦੇ ਮਨਰੇਗਾ ਪ੍ਰੋਜੈਕਟਾਂ ਸਬੰਧੀ ਸਮੱਸਿਆਵਾਂ ਅਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਨਾਭਾ ਸ਼ਹਿਰ 'ਚ ਸੀਵਰੇਜ ਦੀ ਸਮੱਸਿਆ ਸਮੇਤ ਹੋਰ ਸਥਾਨਕ ਮੁੱਦੇ ਉਠਾਏ। 

ਇਸ 'ਤੇ ਵਿੱਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਧਾਇਕ ਸਾਹਿਬਾਨਾਂ ਨੂੰ ਸਾਰੇ ਵਿਕਾਸ ਪ੍ਰੋਜੈਕਟਾਂ, ਜ਼ਿਲ੍ਹੇ ਅੰਦਰ ਪਿੰਡਾਂ ਦੇ 1204 ਛੱਪੜਾਂ ਦੀ ਸਫਾਈ ਤੇ ਪਾਣੀ ਬਦਲੀ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਲਾਭਪਾਤਰੀਆਂ ਨੂੰ ਦੇਣ ਲਈ ਵਿਧਾਇਕਾਂ ਤੇ ਚੁਣੇ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ।

ਵਿੱਤ ਮੰਤਰੀ ਨੇ ਮੰਡੋਲੀ ਤੇ ਪੱਬਰਾ ਵਿਖੇ ਨਹਿਰੀ ਪਾਣੀ ਪ੍ਰੋਜੈਕਟ ਦਾ ਕਾਰਜ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਇਕ ਮਹੀਨੇ 'ਚ  ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕੰਮ 'ਚ ਹੋਰ ਦੇਰੀ ਲਈ ਸਬੰਧਤ ਅਧਿਕਾਰੀ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਅੱਗ ਨਾਲ ਸੜੇ ਜਾਂ ਕਿਸੇ ਹੋਰ ਕਾਰਨ ਝੁਲਸੇ ਮਰੀਜ਼ਾਂ ਦੇ ਇਲਾਜ ਲਈ ਨਵੇਂ ਬਣਨ ਵਾਲੇ ਬਰਨ ਯੂਨਿਟ ਦੇ ਕੰਮ 'ਚ ਦੇਰੀ ਦਾ ਵੀ ਗੰਭੀਰ ਨੋਟਿਸ ਲਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਇਲੈਕਟ੍ਰਿਕ ਵਿੰਗ ਸਮੇਤ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਇਸ ਕੰਮ ਵਿੱਚ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਉਦਯੋਗ ਵਿਭਾਗ ਅਤੇ ਹੋਰ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ 'ਚ ਲੱਗੇ ਜਾਂ ਲੱਗਣ ਵਾਲੇ ਉਦਯੋਗਾਂ ਨੂੰ ਰਿਆਇਤਾਂ ਦੇਣ ਸਮੇਤ ਸਨਅਤਾਂ ਦੇ ਨਾਲ ਸਬੰਧਤ ਕੰਮਾਂ ਨੂੰ ਵੀ ਮਿੱਥੇ ਸਮੇਂ ਵਿੱਚ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਹਰੇਕ ਮਹੀਨੇ ਬੈਠਕ ਕਰਕੇ ਕੰਮਾਂ ਦੀ ਸਮੀਖਿਆ ਕਰਨਗੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵਿਸ਼ਵਾਸ ਦਿਵਾਇਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਮੀਟਿੰਗ 'ਚ ਮਿਲੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਤੇ ਪਾਰਦਰਸ਼ੀ ਪ੍ਰਸ਼ਾਸਨ ਤੇ ਸਮਾਂ ਬੱਧ ਵਿਕਾਸ ਕਾਰਜ ਕਰਵਾਉਣੇ ਯਕੀਨੀ ਬਣਾਏ ਜਾਣਗੇ।

ਇਸ ਮੌਕੇ ਸਾਬਕਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਬਲਤੇਜ ਪੰਨੂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਬਲਕਾਰ ਸਿੰਘ ਗੱਜੂਮਾਜਰਾ, ਏ.ਡੀ.ਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸ.ਪੀ ਪਲਵਿੰਦਰ ਸਿੰਘ ਚੀਮਾ ਤੇ ਗੁਰਬੰਸ ਸਿੰਘ ਬੈਂਸ ਸਮੂਹ ਐਸ.ਡੀ.ਐਮਜ ਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Baltej Singh Pannu , Dr Balbir Singh , Chetan Singh Jauramajra , Ajit Pal Singh Kohli , Gurlal Singh , Harmeet Singh Pathanmajra , Gurdev Singh Dev Maan , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD