Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 8 ਹਜਾਰ ਨਸ਼ਾ ਤਸਕਰ ਗ੍ਰਿਫਤਾਰ ਕੀਤੇ – ਹਰਦੀਪ ਸਿੰਘ ਮੁੰਡੀਆਂ

ਨਸ਼ਾ ਤਸਕਰਾਂ ਲਈ ਖੌਫ ਬਣ ਕੇ ਖੜ ਗਏ ਹਨ ਪਿੰਡਾਂ ਦੇ ਲੋਕ - ਈਟੀਓ

Hardeep Singh Mundian,AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Dr Inderbir Singh Nijjar,Dr Ajay Gupta,Dr Jasbir Singh Sandhu,Jeevan Jyot Kaur, Sakshi Sawhney, DC Amritsar, Amritsar, Deputy Commissioner Amritsar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 04 May 2025

Last updated on: May 05, 2025, 15:41 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੁਖਾਤਿਬ ਹੁੰਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਸਰਾਹਨਾ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ 2025 ਤੋਂ ਲੈ ਕੇ ਹੁਣ ਤੱਕ 8 ਦੇ ਕਰੀਬ ਕਰੀਬ ਐਫਆਈਆਰ ਦਰਜ ਕੀਤੀਆਂ ਹਨ। ਉਹਨਾਂ ਕਿਹਾ ਕਿ ਇਹ ਤੁਹਾਡੇ ਲੋਕਾਂ ਦਾ ਸਾਥ ਹੀ ਹੈ ਕਿ ਪੁਲਿਸ ਨੂੰ ਨਸ਼ੇ ਦੀ ਬਰਾਮਦਗੀ ਵਿੱਚ ਇੰਨੀ ਸਫਲਤਾ ਮਿਲੀ ਹੈ। 

ਉਹਨਾਂ ਕਿਹਾ ਕਿ ਪੁਲਿਸ ਨੇ ਨਸ਼ੇ ਦੀ ਸਪਲਾਈ ਦਾ ਲੱਕ ਭੰਨਿਆ ਹੈ ਅਤੇ ਹੁਣ ਲੋੜ ਹੈ ਕਿ ਨਸ਼ੇ ਦੀ ਮੰਗ ਨੂੰ ਘੱਟ ਕੀਤਾ ਜਾਵੇ, ਇਸ ਲਈ ਉਹ ਵਿਅਕਤੀ ਜੋ ਨਸ਼ਾ ਕਰਦੇ ਹਨ ਦਾ ਇਲਾਜ ਕਰਵਾਉਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਜਿਲੇ ਵਿੱਚ ਨਸ਼ਾ ਛਡਾਊ ਸੈਂਟਰ ਖੋਲੇ ਹਨ ਅਤੇ ਅੰਮ੍ਰਿਤਸਰ ਵਿੱਚ 700 ਬੈਡ ਦੀ ਸਮਰੱਥਾ ਵਾਲਾ ਵੱਡਾ ਨਸ਼ਾ ਛੁਡਾਊ ਕੇਂਦਰ ਹੈ, ਸੋ ਤੁਸੀਂ ਸਾਰੇ ਆਪਣੇ ਆਂਡ ਗਵਾਂਡ ਜਾਂ ਗਲੀ ਮੁਹੱਲੇ ਵਿੱਚੋਂ ਜੋ ਵੀ ਵਿਅਕਤੀ ਨਸ਼ਾ ਕਰਦਾ ਹੈ ਉਸ ਨੂੰ ਇਸ ਰੋਗ ਦਾ ਰੋਗੀ ਸਮਝਦੇ ਹੋਏ ਇਲਾਜ ਕਰਵਾਉਣ ਲਈ ਲੈ ਕੇ ਆਓ। 

ਅਸੀਂ ਉਸ ਦਾ ਮੁਫਤ ਇਲਾਜ ਕਰਕੇ ਉਸ ਨੂੰ ਪੈਰਾਂ ਸਿਰ ਖੜੇ ਕਰਾਂਗੇ। ਉਹਨਾਂ ਦੱਸਿਆ ਕਿ ਪੁਲਿਸ ਨੇ ਇਸ ਮੁਹਿੰਮ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੇ ਬਰਾਮਦ ਕੀਤੇ ਹਨ, ਜਿਸ ਵਿੱਚ ਸਾਢੇ ਤਿੰਨ ਕਿਲੋਗ੍ਰਾਮ ਦੇ ਕਰੀਬ ਹੈਰੋਇਨ, 10 ਹਜਾਰ ਕਿਲੋ ਦੇ ਕਰੀਬ ਪੋਸਟ, 160 ਕਿਲੋ ਅਫੀਮ, ਗਾਂਜਾ, ਚਰਸ, ਨਸ਼ੇ ਦੀਆਂ ਦਵਾਈਆਂ ਅਤੇ ਹੋਰ ਸਮਾਨ ਸ਼ਾਮਿਲ ਹੈ। ਮੁੰਡੀਆਂ ਨੇ ਕਿਹਾ ਕਿ ਨਸ਼ਾ ਤੁਹਾਡੇ ਸਾਥ ਤੋਂ ਬਿਨਾਂ ਖਤਮ ਨਹੀਂ ਹੋ ਸਕਦਾ ਸੋ ਤੁਸੀਂ ਸਾਰੇ ਪ੍ਰਸ਼ਾਸਨ ਪੁਲਿਸ ਸਰਕਾਰ ਦਾ ਇਸ ਮੁਹਿੰਮ ਵਿੱਚ ਸਾਥ ਦਿਓ ਤਾਂ ਜੋ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕੀਏ।

ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਰਹੱਦੀ ਇਲਾਕੇ ਦੇ ਲੋਕਾਂ ਦੀ ਪਿੱਠ ਥਾਪੜ ਦੀਆਂ ਕਿਹਾ ਕਿ ਹੁਣ ਤੁਹਾਡਾ ਖੌਫ ਨਸ਼ਾ ਤਸਕਰਾਂ ਨੂੰ ਸਤਾਉਣ ਲੱਗਾ ਹੈ ਤੁਸੀਂ ਜਿਸ ਤਰ੍ਹਾਂ ਪੁਲਿਸ ਨਾਲ ਮਿਲ ਕੇ ਨਸ਼ਾ ਤਸਕਰਾਂ ਵਿਰੁੱਧ ਜਹਾਜ ਖੜਾ ਕੀਤਾ ਹੈ ਉਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਹੁਣ ਨਸ਼ਾ ਤਸਕਰੀ ਦੀ ਖੇਡ ਬਹੁਤੇ ਦਿਨ ਨਹੀਂ ਚੱਲੇਗੀ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੇ ਨਸਾ ਤਸਕਰਾਂ ਵੱਲੋਂ ਦੋ ਨੰਬਰ ਦੇ ਪੈਸੇ ਨਾਲ ਬਣਾਈਆਂ ਜਾਇਦਾਦਾਂ ਮਲੀਆ ਮੇਟ ਕਰ ਦਿੱਤੀਆਂ ਹਨ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ 31 ਮਈ ਤੱਕ ਦਾ ਸਮਾਂ ਮਿਥਿਆ ਹੈ ਅਤੇ ਜੇਕਰ ਤੁਹਾਡਾ ਸਾਥ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦ ਪੰਜਾਬ ਨਸ਼ੇ ਦੇ ਇਸ ਕੋਹੜ ਨੂੰ ਗਲੋਂ ਲਾ ਦੇਵੇਗਾ। ਇਸ ਮੌਕੇ ਸੰਬੋਧਨ ਕਰਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆ ਤਸਕਰਾਂ ਵਿਰੁੱਧ ਹੁਣ ਤੱਕ ਕੀਤੀ ਗਈ ਕਾਰਵਾਈ ਲੋਕਾਂ ਨਾਲ ਸਾਂਝੀ ਕਰਦਿਆ ਕਿਹਾ ਕਿ ਤੁਸੀਂ ਜੋ ਵੀ ਸੂਚਨਾ ਦਿਓਗੇ ਉਹ ਗੁਪਤ ਰੱਖਦੇ ਹੋਏ ਅਸੀਂ ਅਜਿਹੀ ਕਾਰਵਾਈ ਕਰਾਂਗੇ ਕਿ ਨਸਾ ਤਸਕਰ ਅੱਗੇ ਤੋਂ ਇਸ ਕੰਮ ਨੂੰ ਤੋਬਾ ਕਰ ਜਾਵੇਗਾ। 

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵਿਲੇਜ ਲੈਵਲ ਡਿਫੈਂਸ ਕਮੇਟੀ ਮੈਂਬਰਾਂ ਕੌਂਸਲਰਾਂ ਪੰਚਾਇਤਾਂ ਦਾ ਸਾਥ ਮੰਗਦੇ ਹੋਏ ਲੋਕਾਂ ਨੂੰ ਨਸ਼ੇ ਦੇ ਰੋਗੀਆਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਪੱਟੀ ਵਿੱਚੋਂ ਹੁੰਦੀ ਨਸ਼ੇ ਦੀ ਤਸਕਰੀ ਦਾ ਲੱਕ ਅਸੀਂ ਤੁਹਾਡੇ ਸਾਥ ਨਾਲ ਤੋੜ ਦਿੱਤਾ ਹੈ ਅਤੇ ਹੁਣ ਸਾਡੀ ਲੋੜ ਹੈ ਕਿ ਅਸੀਂ ਨਸ਼ੇ ਦੇ ਰੋਗੀਆਂ ਦਾ ਇਲਾਜ ਕਰਵਾਈਏ। ਇਸ ਤੋਂ ਇਲਾਵਾ ਜੇਕਰ ਕੋਈ ਅਜੇ ਵੀ ਨਸ਼ਾ ਦੀ ਤਸਕਰੀ ਕਰਦਾ ਹੈ ਤਾਂ ਉਸ ਦੀ ਸੂਚਨਾ ਸਾਨੂੰ ਦਿਓ ਅਸੀਂ ਉਸ ਨੂੰ ਅੰਜਾਮ ਤੱਕ ਪਹੁੰਚਾਵਾਂਗੇ।

ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆ, ਸ: ਹਰਭਜਨ ਸਿੰਘ ਈ.ਟੀ.ਓ. ਨੇ ਸਮਾਗਮ ਵਿੱਚ ਆਏ ਹੋਏ ਲੋਕਾਂ ਨੂੰ ਸਹੁੰ ਵੀ ਚੁਕਾਈ ਅਤੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣ ਲਈ ਆਜ਼ਾਦ ਭਗਤ ਸਿੰਘ ਵਿਰਾਸਤ ਮੰਚ ਵਲੋਂ ਇੱਕ ਨੁੱਕੜ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ।  ਇਸ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਸ਼੍ਰੀਮਤੀ ਜੀਵਨਜੋਤ ਕੌਰ, ਡਾਕਟਰ ਅਜੇ ਗੁਪਤਾ, ਡਾਕਟਰ ਜਸਬੀਰ ਸਿੰਘ ਸੰਧੂ , ਸ: ਦਲਬੀਰ ਸਿੰਘ ਟੌਂਗ, ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸ੍ਰੀਮਤੀ ਸੋਨੀਆ ਮਾਨ, ਸ੍ਰੀ ਦੀਕਸ਼ਿਤ ਧਵਨ, ਕੁਲਦੀਪ ਸਿੰਘ ਮੱਤੇਵਾਲ, ਡੀਆਈਜੀ ਸ਼੍ਰੀ ਸਤਿੰਦਰ ਸਿੰਘ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ , ਚੇਅਰਮੈਨ ਕਰਮਜੀਤ ਸਿੰਘ ਰਿੰਟੂ , ਚੇਅਰਮੈਨ ਸ: ਜਸਪ੍ਰੀਤ ਸਿੰਘ, ਜੁਗਿੰਦਰ ਪਾਲ ਸਿੰਘ ਜੱਗਾ ਮਜੀਠਾ, ਸਰਦਾਰ ਇਕਬਾਲ ਸਿੰਘ , ਸ੍ਰੀ ਨਰੇਸ਼ ਪਾਠਕ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

 

 

Tags: Hardeep Singh Mundian , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Dr Inderbir Singh Nijjar , Dr Ajay Gupta , Dr Jasbir Singh Sandhu , Jeevan Jyot Kaur , Sakshi Sawhney , DC Amritsar , Amritsar , Deputy Commissioner Amritsar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD