Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ : ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰਾ ਪੰਜਾਬ ਹੋਇਆ ਇਕਜੁੱਟ - ਹਰਪਾਲ ਸਿੰਘ ਚੀਮਾ

ਕਿਹਾ, 'ਯੁੱਧ ਨਸ਼ਿਆਂ ਵਿਰੁੱਧ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜੀ'

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa, Baltej Singh Pannu, Dr Balbir Singh, Chetan Singh Jauramajra,Ajit Pal Singh Kohli,Gurlal Singh,Harmeet Singh Pathanmajra, Gurdev Singh Dev Maan, Preeti Yadav, Dr Preeti Yadav, DC Patiala, Deputy Commissioner Patiala, Patiala, Anti Drug Mission, Drive Against Drugs, Comprehensive Action against Drug Abuse, CADA, Nasha Mukt Bharat

Web Admin

Web Admin

5 Dariya News

ਪਟਿਆਲਾ , 04 May 2025

Last updated on: May 05, 2025, 15:49 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਅੱਜ ਆਪਣੇ ਕੈਬਨਿਟ ਦੇ ਸਾਥੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਪਟਿਆਲਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। 

ਦੋਵੇਂ ਮੰਤਰੀਆਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਹਰਪਾਲ ਸਿੰਘ ਚੀਮਾ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰੇ ਨਾਲ ਵਿਸ਼ਾਲ ਇਕੱਤਰਤਾ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਂਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇ। 

ਵਿੱਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੱਕੀ ਠਾਣ ਲਈ ਹੈ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ 'ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ 'ਚੋਂ ਹੋਵੇ।

ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ 'ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਨਸ਼ਿਆਂ ਦੇ ਬੀਜ ਪੰਜਾਬ 'ਚ ਬੀਜੇ ਗਏ ਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਇਸ ਬੂਟੇ ਨੂੰ ਪਾਣੀ ਦਿੱਤਾ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਇਹ ਬੂਟਾ ਜੜੋਂ ਪੁੱਟਣ ਦਾ ਤਹੱਈਆ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਪੰਜਾਬ 'ਚ ਪਾਣੀ, ਕਿਸਾਨੀ ਤੇ ਨੌਜਵਾਨੀ ਬਚਾਉਣ ਦੀ ਲੜਾਈ ਲੜ ਰਹੀ ਹੈ ਜਦੋਂਕਿ ਭਾਜਪਾ ਪੰਜਾਬ ਦੇ ਪਾਣੀਆਂ ਉਪਰ ਡਾਕਾ ਮਾਰਨ ਲੱਗੀ ਹੈ ਪਰੰਤੂ ਪੰਜਾਬ ਸਰਕਾਰ ਅਜਿਹੀਆਂ ਕੋਝੀਆਂ ਸਾਜਸ਼ਾਂ ਦਾ ਮੂੰਹ ਤੋੜ ਜਵਾਬ ਦੇਵਗੀ।

ਵਿੱਤ ਮੰਤਰੀ ਸ. ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਮੁੱਦੇ 'ਤੇ ਲਏ ਸਖ਼ਤ ਸਟੈਂਡ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੂੰ ਪਾਣੀਆਂ ਦਾ ਅਸਲ ਰਾਖਾ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਐਸ.ਵਾਈ.ਐਲ. ਬਣਾਉਣ ਲਈ ਇੰਦਰਾ ਗਾਂਧੀ ਨੂੰ ਚਾਂਦੀ ਦੀ ਕਹੀ ਫੜਾਈ ਸੀ ਤੇ ਬਾਅਦ 'ਚ ਪਾਣੀਆਂ ਦੇ ਅਖੌਤੀ ਰਾਖੇ ਦਾ ਢੌਂਗ ਰਚਿਆ ਸੀ। ਜਦੋਂਕਿ ਬਾਦਲਾਂ ਨੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਬਦਲੇ ਗੁੜਗਾਉਂ 'ਚ ਜਮੀਨ ਹਾਸਲ ਕੀਤੀ।

ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀ ਵਿਸ਼ਾਲ ਇਕੱਤਰਤਾ ਦੇਖਦਿਆਂ ਉਮੀਦ ਪ੍ਰਗਟਾਈ ਕਿ ਪਟਿਆਲਾ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਹੁਣ ਆਮ ਆਦਮੀ ਸਿਰ ਚੁੱਕਾ ਚੁੱਕਕੇ ਤੁਰਦਾ ਹੈ ਜਦਕਿ ਨਸ਼ਾ ਤਸਕਰ ਮੂੰਹ ਛੁਪਾ ਰਹੇ ਹਨ, ਹੁਣ ਡਰੋਨ ਆਉਂਦੇ ਹਨ ਪਰ ਨਸ਼ੇ ਚੁੱਕਣ ਵਾਲੇ ਨਹੀਂ ਹੁੰਦੇ। 

ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਹ ਜਾਂ ਪੰਜਾਬ ਛੱਡਣ ਜਾਂ ਨਸ਼ਿਆਂ ਦਾ ਕਾਲਾ ਕਾਰੋਬਾਰ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਬੀੜਾ ਉਠਾਇਆ ਹੈ ਕਿ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾ ਕੇ ਨਸ਼ਿਆਂ ਦੀ ਮੰਗ ਘਟਾਈ ਜਾਵੇ ਤੇ ਸਪਲਾਈ ਲਾਈਨ ਤੋੜੀ ਜਾਵੇ ਤਾਂ ਕਿ ਕੋਈ ਵਿਅਕਤੀ ਨਸ਼ੇ ਦੀ ਓਵਰਡੋਜ਼ ਨਾਲ ਨਾ ਮਰੇ। ਉਨ੍ਹਾਂ ਦੱਸਿਆ ਕਿ ਰਾਜ ਅੰਦਰ ਨਸ਼ਾ ਮੁਕਤੀ ਕੇਂਦਰਾਂ ਦੇ ਬਿਸਤਰਿਆਂ ਦੀ ਗਿਣਤੀ ਤਿੱਗਣੀ ਕੀਤੀ ਜਾ ਰਹੀ ਹੈ ਅਤੇ ਸਾਰੇ ਨਸ਼ਾ ਮੁਕਤੀ ਕੇਂਦਰਾਂ ਨੂੰ ਮਾਡਲ ਬਣਾਇਆ ਜਾ ਰਿਹਾ ਹੈ ਤੇ ਹੁਨਰ ਵਿਕਾਸ ਕੇਂਦਰ ਬਣਾ ਕੇ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ। 

ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਦੇ ਸਾਰੇ ਵਿਧਾਇਕ ਤੇ ਆਗੂ 7 ਮਈ ਤੋਂ ਸਾਰੇ ਪਿੰਡਾਂ 'ਚ ਜਾਣਗੇ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਘਰ-ਘਰ ਲੈਕੇ ਜਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸਾਬਕਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚੇ ਦੇ ਮਾਲਵਾ ਜੋਨ ਦੇ ਕੁਆਰਡੀਨੇਟਰ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਨਸ਼ਾ ਮੁਕਤੀ ਮੋਰਚੇ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ। 

ਡੀ.ਆਈ.ਜੀ.  ਪਟਿਆਲਾ ਰੇਂਜ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਜਰੂਰ ਸਾਂਝੀ ਕਰਨ ਅਤੇ ਸੇਫ ਪੰਜਾਬ ਵਟਸਐਪ ਨੰਬਰ 9779100200 'ਤੇ ਵੀ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡਾਂ ਦੇ ਪਹਿਰੇਦਾਰ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਬਣਤਰ ਤੇ ਟੀਚਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਤਤਪਰ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਵਾਈਸ ਚੇਅਰਮੈਨ ਕਨਵੇਅਰ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਪੀ.ਆਰ.ਟੀ.ਸੀ. ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮਨਿੰਦਰਜੀਤ ਵਿੱਕੀ ਘਨੌਰ, ਬਲਕਾਰ ਸਿੰਘ ਗੱਜੂਮਾਜਰਾ, ਮਹਿੰਗਾ ਸਿੰਘ ਬਰਾੜ, ਸੁਰਿੰਦਰਪਾਲ ਸ਼ਰਮਾ, ਯਾਦਵਿੰਦਰ ਗੋਲਡੀ ਲਾਦੇਨ, ਦਵਿੰਦਰਪਾਲ ਮਿੱਕੀ, ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਾਰੇ ਹਲਕਿਆਂ ਤੋਂ ਆਏ ਮੈਂਬਰਾਂ ਸਮੇਤ ਜ਼ਿਲ੍ਹੇ ਦੇ ਪੰਚ-ਸਰਪੰਚ, ਸਮੂਹ ਕੌਂਸਲਰ, ਵੱਡੀ ਗਿਣਤੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੇ ਵਲੰਟੀਅਰਾਂ ਤੋਂ ਇਲਾਵਾ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸ.ਪੀ ਪਲਵਿੰਦਰ ਸਿੰਘ ਚੀਮਾ ਤੇ ਗੁਰਬੰਸ ਸਿੰਘ ਬੈਂਸ ਸਮੂਹ ਐਸ.ਡੀ.ਐਮਜ ਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Baltej Singh Pannu , Dr Balbir Singh , Chetan Singh Jauramajra , Ajit Pal Singh Kohli , Gurlal Singh , Harmeet Singh Pathanmajra , Gurdev Singh Dev Maan , Preeti Yadav , Dr Preeti Yadav , DC Patiala , Deputy Commissioner Patiala , Patiala , Anti Drug Mission , Drive Against Drugs , Comprehensive Action against Drug Abuse , CADA , Nasha Mukt Bharat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD