Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ : ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਬੈਂਸ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ ਉਤੇ ਰਾਖੀ ਦਾ ਲਿਆ ਅਹਿਦ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Legislative Assembly, Punjab Vidhan Sabha, Bhakra Beas Management Board, BBMB, Punjab Waters Crisis

Web Admin

Web Admin

5 Dariya News

ਚੰਡੀਗੜ੍ਹ , 05 May 2025

Last updated on: May 06, 2025, 11:44 IST

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ ਡੱਟਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੌਜੂਦ ਭਾਖੜਾ ਡੈਮ ਤੋਂ ਉਹ ਕਦੇ ਵਾਧੂ ਪਾਣੀ ਨਹੀਂ ਛੱਡਣ ਦੇਣਗੇ।

ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਪੰਜਾਬ ਵਿੱਚ ਪਾਣੀ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਦੇ ਹੋਏ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ ਦੀ ਆਰਥਿਕਤਾ ਧਰਤੀ ਹੇਠਲੇ ਪਾਣੀ ਤੇ ਬਹੁਤ ਜ਼ਿਆਦਾ ਨਿਰਭਰ ਕਰਦੀ ਹੈ। ਕੋਲਾ, ਸੋਨਾ ਜਾਂ ਤੇਲ ਦੇ ਭੰਡਾਰ ਨਾ ਹੋਣ ਕਰਕੇ, ਧਰਤੀ ਹੇਠਲਾ ਪਾਣੀ ਹੀ ਪੰਜਾਬ ਦਾ ਇੱਕੋ-ਇੱਕ ਕੁਦਰਤੀ ਸਰੋਤ ਹੈ। ਦੱਸ ਦੇਈਏ ਕਿ ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਕਾਰਨ ਸੂਬੇ ਦੇ 90 ਫ਼ੀਸਦੀ ਬਲਾਕ ਡਾਰਕ ਜ਼ੋਨ ਐਲਾਨੇ ਜਾ ਚੁੱਕਾ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਿੰਚਾਈ ਨੈੱਟਵਰਕ ਨੂੰ 50-60 ਸਾਲਾਂ ਤੋਂ ਅਣਗੌਲਿਆ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ  ਨੂੰ ਬਹੁਤ ਖ਼ਤਰਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਬੀ.ਬੀ.ਐਮ.ਬੀ ਐਕਟ ਦੇ ਗਠਨ ਦੌਰਾਨ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਦੇ ਮਾਰੂ ਨਤੀਜਿਆਂ ਵਜੋਂ ਸੂਬੇ ਦੇ ਜਲ ਸਰੋਤਾਂ ਦਾ ਅਥਾਹ ਸ਼ੋਸ਼ਣ ਅਤੇ ਬਰਬਾਦੀ ਹੋਈ ਹੈ।

ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਦੇ ਵਸਨੀਕਾਂ, ਖਾਸ ਕਰਕੇ ਜਿਉਵਾਲ, ਬਿਭੌਰ ਸਾਹਿਬ, ਸਵਾਮੀਪੁਰ ਬਾਗ਼ ਅਤੇ ਖੇੜਾ ਵਰਗੇ ਪਿੰਡਾਂ, ਭਾਖੜਾ ਮੇਨ ਲਾਈਨ ਅਤੇ ਨੰਗਲ ਡੈਮ ਦੇ ਨੇੜੇ ਹੋਣ ਦੇ ਬਾਵਜੂਦ, ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗੇਰ ਖੇਤਰ ਦੇ 30-35 ਤੋਂ ਵੱਧ ਪਿੰਡ ਪੀਣ ਅਤੇ ਸਿੰਚਾਈ ਦੇ ਪਾਣੀ ਲਈ ਜੂਝ ਰਹੇ ਹਨ। 

ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਪਿੰਡਾਂ ਨੂੰ ਪਾਣੀ ਦੀ ਸਪਲਾਈ ਪ੍ਰਦਾਨ ਕੀਤੀ ਅਤੇ ਲਗਭਗ 10,000 ਏਕੜ ਖੇਤਰ ਲਈ ਸਿੰਚਾਈ ਸਹੂਲਤਾਂ ਯਕੀਨੀ ਬਣਾਈਆਂ। ਸ. ਹਰਜੋਤ ਸਿੰਘ ਬੈਂਸ ਨੇ ਸਦਨ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰ ਦਿੱਤਾ ਹੈ। 

ਉਨ੍ਹਾਂ ਕਿਸਾਨਾਂ ਨੂੰ ਹੋਰ ਪ੍ਰੇਰਿਤ ਕਰਨ ਅਤੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਹਰ ਖੇਤ ਤੱਕ ਨਹਿਰੀ ਪਾਣੀ ਯਕੀਨੀ ਬਣਾਇਆ ਜਾ ਸਕੇ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਸਰੋਤਾਂ' ਤੇ ਵਾਧੂ ਬੋਝ ਨੂੰ ਘਟਾਇਆ ਜਾ ਸਕੇ।ਗ਼ੈਰ-ਕਾਨੂੰਨੀ ਢੰਗ ਨਾਲ ਪੰਜਾਬ ਦੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) 'ਤੇ ਵਰ੍ਹਦਿਆਂ ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਸ਼ਹਿਰ ਦੀ ਤਰਸਯੋਗ ਹਾਲਤ ਦਾ ਜ਼ਿਕਰ ਕੀਤਾ, ਜੋ ਚੰਡੀਗੜ੍ਹ ਦੇ ਨਾਲ ਹੀ ਬਣਾਇਆ ਗਿਆ ਸੀ, ਪਰ ਮਹਿਜ਼ 50-60 ਸਾਲਾਂ ਵਿੱਚ ਹੀ ਖੰਡਰ ਬਣ ਗਿਆ ਹੈ। ਇਸੇ ਤਰ੍ਹਾਂ ਤਲਵਾੜਾ ਨੂੰ ਵੀ ਅਣਗੌਲਿਆ ਕਰ ਦਿੱਤਾ ਗਿਆ ਹੈ। 

ਸਿੱਖਿਆ ਮੰਤਰੀ ਨੇ ਦੱਸਿਆ ਕਿ ਨੰਗਲ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਵਰਕਸ਼ਾਪ, ਜਿਸ ਵਿੱਚ ਸੂਬੇ ਦੇ 10,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕਦਾ ਸੀ, ਬਰਬਾਦ ਹੋਈ ਪਈ ਹੈ। ਉਨ੍ਹਾਂ ਭਾਰਤ ਦੀ ਆਜ਼ਾਦੀ ਅਤੇ ਰੱਖਿਆ ਲਈ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਅਤੇ ਲਾਸਾਨੀ ਕੁਰਬਾਨੀਆਂ ਦਾ ਹਵਾਲਾ ਦਿੰਦਿਆਂ ਇਸ ਬੇਇਨਸਾਫ਼ੀ 'ਤੇ ਸਵਾਲ ਚੁੱਕਿਆ। ਉਨ੍ਹਾਂ ਸਦਨ ਨੂੰ ਪੰਜਾਬ ਨਾਲ ਇਕਜੁੱਟਤਾ ਨਾਲ ਡੱਟ ਕੇ ਖੜਨ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦੇ ਪਾਣੀ ਦੀ ਇੱਕ ਵੀ ਬੂੰਦ ਹਰਿਆਣਾ ਜਾਂ ਕਿਸੇ ਹੋਰ ਗ਼ੈਰ-ਰਿਪੈਰੀਅਨ ਰਾਜ ਨੂੰ ਨਾ ਦਿੱਤੀ ਜਾਵੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Legislative Assembly , Punjab Vidhan Sabha , Bhakra Beas Management Board , BBMB , Punjab Waters Crisis

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD