Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Amritsar

Web Admin

Web Admin

5 Dariya News

ਅੰਮ੍ਰਿਤਸਰ , 05 May 2025

Last updated on: May 06, 2025, 11:51 IST

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹੈਲਪਲਾਈਨ ਸਦਕਾ ਵਿਜੀਲੈਂਸ ਦੀ ਕਾਰਵਾਈ ਇਸ ਜਨਤਕ ਪਹਿਲਕਦਮੀ ਦੀ ਵੱਧ ਰਹੀ ਸਫਲਤਾ ਨੂੰ ਉਜਾਗਰ ਕਰਦੀ ਹੈ ਅਤੇ ਇਹ ਮੁਹਿੰਮ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟ ਗਤੀਵਿਧੀਆਂ ਦਾ ਪਰਦਾਫਾਸ਼ ਕਰਕੇ ਨਾਗਰਿਕਾਂ ਨੂੰ ਸਸ਼ਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀਡੀਪੀਓ), ਵੇਰਕਾ ਬਲਾਕ, ਰਾਣੀ-ਕਾ-ਬਾਗ, ਅੰਮ੍ਰਿਤਸਰ ਦੇ ਸੁਪਰਡੈਂਟ ਵਜੋਂ ਹੋਈ ਹੈ, ਜਿਸ ਨੇ ਗਲੀ ਉੱਤੇ ਕਬਜ਼ੇ ਦੀ ਸ਼ਿਕਾਇਤ 'ਤੇ ਸਰਕਾਰੀ ਕਾਰਵਾਈ ਦੇ ਬਦਲੇ ਪਿੰਡ ਨਬੀਪੁਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਸਨੀਕ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸਨੇ ਬੀਡੀਪੀਓ ਬਲਾਕ ਵੇਰਕਾ ਲਖਵਿੰਦਰ ਕੌਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦੇ ਗੁਆਂਢੀ ਗੁਰਵਿੰਦਰ ਸਿੰਘ ਨੇ ਉਸਦੇ ਘਰ ਨੂੰ ਜਾਣ ਵਾਲੀ ਗਲੀ 'ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਬੀਡੀਪੀਓ ਨੇ ਇਹ ਮਾਮਲਾ ਉਕਤ ਸੁਪਰਡੈਂਟ ਨੂੰ ਅੱਗੇ ਭੇਜ ਦਿੱਤਾ, ਜਿਸ ਨੇ ਇਹ ਸ਼ਿਕਾਇਤ ਤੇ ਜੂਨੀਅਰ ਇੰਜੀਨੀਅਰ ਮੋਹਿਤ ਕੁਮਾਰ ਅਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਨੂੰ ਤੱਥਾਂ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਸ ਜਾਂਚ ਦੀ ਤਸਦੀਕ ਤੋਂ ਪਤਾ ਲੱਗਾ ਕਿ ਸਰਕਾਰੀ ਗਲੀ 'ਤੇ ਕਬਜ਼ਾ ਕਰਨ ਦੀ ਸ਼ਿਕਾਇਤ ਸਹੀ ਸੀ, ਜਿਸ ਕਾਰਨ ਉਸ ਵਿਅਕਤੀ‘ਤੇ 3,284 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ, ਕਬਜ਼ਾਧਾਰਕ ਨੇ ਇਸ ਨੋਟਿਸ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਬੀਡੀਪੀਓ ਦਫ਼ਤਰ ਨੂੰ ਗੈਰ-ਕਾਨੂੰਨੀ ਢਾਂਚੇ ਨੂੰ ਹਟਾਉਣ ਲਈ ਪੁਲਿਸ ਸਹਾਇਤਾ ਦੀ ਬੇਨਤੀ ਕਰਨੀ ਪਈ।

ਹਾਲਾਂਕਿ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ, ਸੁਪਰਡੈਂਟ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਦੀ ਇੱਕ ਹੋਰ ਸ਼ਿਕਾਇਤ ਉੱਤੇ ਅਗਲੇਰੀ ਕਾਰਵਾਈ ਉਤੇ ਅਮਲ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ 20,000 ਰੁਪਏ ਪੇਸ਼ਗੀ ਵਜੋਂ ਦੇਣ ਲਈ ਕਿਹਾ ਸੀ। ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10,000 ਰੁਪਏ ਉਕਤ ਸਤਨਾਮ ਸਿੰਘ ਦੇ ਖਾਤੇ ਵਿੱਚ ਪਾ ਦਿੱਤੇ। ਇਸ ਤੋਂ ਬਾਅਦ ਵਿਭਾਗ ਨੇ ਪੁਲਿਸ ਦੀ ਸਹਾਇਤਾ ਨਾਲ ਗਲੀ ਵਿੱਚ ਲੱਗੇ ਗੈਰ-ਕਾਨੂੰਨੀ ਥੰਮ੍ਹਾਂ ਨੂੰ ਹਟਾ ਦਿੱਤਾ ਗਿਆ।

ਇਸ ਉਪਰੰਤ ਸ਼ਿਕਾਇਤਕਰਤਾ ਦੇ ਗੁਆਂਢੀ ਨੇ ਬਦਲੇ ਦੀ ਕਾਰਵਾਈ ਕਰਦਿਆਂ ਪਿੰਡ ਦੇ ਨਾਲੇ ਨੂੰ ਬਲੌਕ ਕਰ ਦਿੱਤਾ ਸੀ ਜਿਸ ਕਰਕੇ ਸ਼ਿਕਾਇਤਕਰਤਾ ਨੂੰ ਮਜ਼ਬੂਰਨ ਦੁਬਾਰਾ ਉਕਤ ਸੁਪਰਡੈਂਟ ਕੋਲ ਪਹੁੰਚ ਕਰਨੀ ਪਈ। ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਉਹ ਪਹਿਲਾਂ ਦਿੱਤੀ ਹੋਈ ਰਿਸ਼ਵਤ ਬਾਰੇ ਚੁੱਪ ਰਹੇ ਨਹੀਂ ਤਾਂ ਉਹ ਉਸ ਵੱਲੋਂ ਨਾਲੇ ਦੇ ਬਾਰੇ ਦਿੱਤੀ ਸ਼ਿਕਾਇਤ ਵਿੱਚ ਕੋਈ ਮੱਦਦ ਨਹੀਂ ਕਰੇਗਾ।

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਸਤਨਾਮ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਨ ਤੋਂ ਪਹਿਲਾਂ ਸਾਰੇ ਤੱਥਾਂ ਦੀ ਪੁਸ਼ਟੀ ਕੀਤੀ ਅਤੇ ਉਸ ਨੂੰ ਦੋਸ਼ੀ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਬੀਡੀਪੀਓ ਲਖਵਿੰਦਰ ਕੌਰ ਦੀ ਭੂਮਿਕਾ ਦੀ ਜਾਂਚ ਅਗਲੇਰੀ ਜਾਂਚ ਦੌਰਾਨ ਕੀਤੀ ਜਾਵੇਗੀ।

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਨਾਗਰਿਕਾਂ ਨੂੰ ਸਰਕਾਰੀ ਅਧਿਕਾਰੀਆਂ ਦੁਆਰਾ ਰਿਸ਼ਵਤਖੋਰੀ ਜਾਂ ਦੁਰਵਿਵਹਾਰ ਦੇ ਕਿਸੇ ਵੀ ਮਾਮਲੇ ਦੀ ਸਰਗਰਮੀ ਨਾਲ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਲੋਕਾਂ ਲਈ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਦਾ ਇੱਕ ਜਰੀਆ ਹੈ। ਉਹਨਾਂ ਕਿਹਾ ਕਿ ਅਸੀਂ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ ਦੇ ਅੱਗੇ ਆਉਣ ਦਾ ਸੱਦਾ ਦਿੰਦੇ ਹਾਂ ਕਿਉਂਕਿ ਸਮੇਂ ਸਿਰ ਦਿੱਤੀ ਗਈ ਜਾਣਕਾਰੀ ਹੀ ਜਲਦ ਕਾਰਵਾਈ ਨੂੰ ਯਕੀਨੀ ਬਣਾਉਂਦੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD