Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 05 May 2025

Last updated on: May 06, 2025, 11:52 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਉਸਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ਜ਼ਮੀਨ 'ਤੇ ਮਾਈਨਿੰਗ (ਖਣਨ ਕਾਰਵਾਈ) ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫਤਿਹਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮਦਦ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD