Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਂਦਰ ਵਿੱਚ ਭਾਜਪਾ ਹੋਵੇ ਜਾਂ ਕਾਂਗਰਸ, ਪੰਜਾਬ ਨਾਲ ਹਮੇਸ਼ਾ ਵਿਸ਼ਵਾਸਘਾਤ ਹੋਇਆ: ਅਮਨ ਅਰੋੜਾ

”ਆਪ” ਦੇ ਸੂਬਾ ਪ੍ਰਧਾਨ ਨੇ ਪੰਜਾਬ ਦੇ ਹਿੱਤਾਂ ਨੂੰ ਖੋਰਾ ਲਗਾਉਣ ਲਈ ਕੇਂਦਰ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Punjab Legislative Assembly, Punjab Vidhan Sabha, Bhakra Beas Management Board, BBMB, Punjab Waters Crisis

Web Admin

Web Admin

5 Dariya News

ਚੰਡੀਗੜ੍ਹ , 05 May 2025

Last updated on: May 06, 2025, 12:01 IST

ਦਹਾਕਿਆਂ ਤੋਂ ਪੰਜਾਬ ਦੇ ਪਾਣੀ ਦੀ ਲੁੱਟ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਨਾਲ ਪਾਣੀ ਦੇ ਮਾਮਲੇ ਵਿੱਚ ਹੋਏ ਇਤਿਹਾਸਕ ਅਨਿਆਂ ਦਾ ਪਰਦਾਫਾਸ਼ ਕੀਤਾ।

ਸਦਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਕਿਵੇਂ ਪੰਜਾਬ ਨੂੰ 1955 ਤੋਂ ਯੋਜਨਾਬੱਧ ਢੰਗ ਨਾਲ ਆਪਣੇ ਜਲ ਸਰੋਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਤੋਂ ਬਾਅਦ 1960 ਵਿੱਚ ਇੰਡਸ ਜਲ ਸੰਧੀ ਨਾਲ ਪੰਜਾਬ ਦੇ 80% ਦਰਿਆਈ ਪਾਣੀਆਂ ਨੂੰ ਪਾਕਿਸਤਾਨ ਵੱਲ ਮੋੜ ਦਿੱਤਾ।  ਉਨ੍ਹਾਂ ਦੱਸਿਆ ਕਿ ਕਿਵੇਂ ਬਾਅਦ ਦੇ ਸਮਝੌਤਿਆਂ - ਜਿਵੇਂ ਕਿ ਪੰਜਾਬ ਪੁਨਰਗਠਨ ਐਕਟ (1966), ਤਿੰਨ-ਪੱਖੀ ਸਮਝੌਤਾ (1981), ਅਤੇ ਮਨਮਾਨੇ ਢੰਗ ਨਾਲ ਪਾਣੀ ਦੇ ਮੁਲਾਂਕਣ- ਨੇ ਪੰਜਾਬ ਨੂੰ ਉਸ ਦੇ ਅਧਿਕਾਰਤ ਹਿੱਸੇ ਤੋਂ ਵੀ ਵਾਂਝਾ ਕਰ ਦਿੱਤਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਾਲ ਵਾਰ-ਵਾਰ ਧੋਖਾ ਕੀਤਾ ਗਿਆ ਹੈ - ਭਾਵੇਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਹੋਵੇ ਜਾਂ ਭਾਜਪਾ ਦੀ। ਉਨ੍ਹਾਂ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਸਾਡਾ ਪਾਣੀ ਅਤੇ ਅਨਾਜ ਲੈਂਦੇ ਰਹੇ ਪਰ ਬਦਲੇ ਵਿੱਚ ਕੁਝ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਿਪੇਰੀਅਨ ਰਾਜ ਹੋਣ ਦੇ ਬਾਵਜੂਦ ਇਸ ਦਾ ਪਾਣੀ ਖੋਹ ਕੇ ਹਰਿਆਣਾ ਅਤੇ ਰਾਜਸਥਾਨ ਵਰਗੇ ਗੈਰ-ਰਿਪੇਰੀਅਨ ਰਾਜਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦਿੱਤਾ ਗਿਆ, ਜੋ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਸੀ। 

1955 ਵਿੱਚ, ਪੰਜਾਬ ਦਾ ਪਾਣੀ ਮੁਲਾਂਕਣ 15.85 ਐਮ.ਏ.ਐਫ. ਸੀ, ਪਰ 1981 ਤੱਕ, ਇਸਨੂੰ ਫ਼ਰਜ਼ੀ ਤੌਰ 'ਤੇ ਵਧਾ ਕੇ 17.17 ਐਮ.ਏ.ਐਫ. ਦਿਖਾ ਦਿੱਤਾ ਗਿਆ ਤਾਂ ਜੋ ਹਰਿਆਣਾ ਅਤੇ ਰਾਜਸਥਾਨ ਨੂੰ ਹੋਰ ਪਾਣੀ ਦਿੱਤਾ ਜਾ ਸਕੇ। ਸ੍ਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਟੈਂਡ ਨੂੰ ਕਮਜ਼ੋਰ ਕਰਨ ਵਿੱਚ ਨਿਭਾਈ ਭੂਮਿਕਾ ਦੀ ਵੀ ਕਰੜੀ ਨਿੰਦਾ ਕੀਤੀ, ਉਨ੍ਹਾਂ ਯਾਦ ਦਿਵਾਇਆ ਕਿ ਕਿਵੇਂ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ 4 ਜੁਲਾਈ, 1978 ਨੂੰ ਐਸਵਾਈਐਲ ਨਹਿਰ ਦੇ ਨਿਰਮਾਣ ਲਈ 3 ਕਰੋੜ ਰੁਪਏ ਦੀ ਮੰਗ ਕੀਤੀ ਸੀ, ਭਾਵੇਂ ਪਤਾ ਸੀ  ਕਿ  ਇਹ ਪੰਜਾਬ ਦੇ ਹੱਕਾਂ ਦੇ ਵਿਰੁੱਧ ਹੈ। 

31 ਮਾਰਚ, 1979 ਨੂੰ, ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਖੁਸ਼ੀ ਨਾਲ ਹਰਿਆਣਾ ਵੱਲੋਂ ਐਸਵਾਈਐਲ ਦੇ ਨਿਰਮਾਣ ਲਈ ਭੇਜੇ ਗਏ 1 ਕਰੋੜ ਰੁਪਏ ਹਾਸਲ ਕੀਤੇ ਅਤੇ ਪੰਜਾਬ ਦੇ ਡੈਥ ਵਾਰੰਟ 'ਤੇ ਦਸਤਖਤ ਕੀਤੇ। ਬਾਅਦ ਵਿੱਚ ਕੇਂਦਰ, ਰਾਜਸਥਾਨ ਅਤੇ ਹਰਿਆਣਾ ਵਿੱਚ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਦੇ ਦਬਾਅ ਹੇਠ ਮਾਰਚ 1981 ਵਿੱਚ ਤਿੰਨ-ਪੱਖੀ ਸਮਝੌਤੇ ਨੂੰ ਸਵੀਕਾਰ ਕਰ ਲਿਆ।

ਹਰਿਆਣਾ ਨੂੰ ਵਾਧੂ ਪਾਣੀ ਛੱਡਣ ਵਿਰੁੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦ੍ਰਿੜ੍ਹ ਸਟੈਂਡ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਪੰਜਾਬ ਕੋਲ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਅਸੀਂ ਦਿੱਲੀ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕਾਂਗੇ।" ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ, ਅਤੇ ਕਿਹਾ ਕਿ  ਪੰਜਾਬ ਦਾ ਵਜੂਦ ਦਾਅ 'ਤੇ ਹੈ।

ਸ੍ਰੀ ਅਮਨ ਅਰੋੜਾ ਨੇ ਪੰਜਾਬ ਨਾਲ ਬੇਇਨਸਾਫ਼ੀ ਕਰਨ ਵਾਲੇ ਪਾਣੀ ਦੀ ਵੰਡ ਵਾਲੇ ਸਾਰੇ ਸਮਝੌਤਿਆਂ ਨੂੰ ਰੱਦ ਕਰਨ ਅਤੇ ਰਿਪੇਰੀਅਨ ਸਿਧਾਂਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਰਾਜਸਥਾਨ ਨੂੰ ਬੇਸਿਨ ਸਟੇਟ ਨਾ ਹੋਣ ਕਰਕੇ ਨਰਮਦਾ ਦਾ ਪਾਣੀ ਦੇਣ ਤੋਂ ਜਵਾਬ ਦਿੱਤਾ ਜਾ ਸਕਦਾ ਹੈ, ਤਾਂ ਪੰਜਾਬ ਨੂੰ ਆਪਣਾ ਪਾਣੀ ਗੈਰ-ਰਿਪੇਰੀਅਨ ਰਾਜਾਂ ਨੂੰ ਦੇਣ ਲਈ ਕਿਉਂ ਮਜਬੂਰ ਕੀਤਾ ਜਾ ਰਿਹਾ ਹੈ?

ਸ੍ਰੀ ਅਮਨ ਅਰੋੜਾ ਨੇ ਕਿਹਾ, "ਪੰਜਾਬ ਦੇਸ਼ ਦਾ ਢਿੱਡ ਭਰਦਾ ਹੈ, ਪਰ ਇਸ ਦੇ ਆਪਣੇ ਬੱਚੇ ਪਾਣੀ ਨੂੰ ਤਰਸ ਰਹੇ ਹਨ। ਹੁਣ ਬਹੁਤ ਹੋ ਗਿਆ - ਅਸੀਂ ਇਸ ਵਿਸ਼ਵਾਸਘਾਤ ਨੂੰ ਹੋਰ ਬਰਦਾਸ਼ਤ ਨਹੀਂ ਕਰਾਂਗੇ।" ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਦੀ ਬੋਲੀ ਸਰਕਾਰ ਦੇ ਕੰਨਾਂ ਤੱਕ ਪੰਜਾਬ ਦੀ ਆਵਾਜ਼ ਪਹੁੰਚਾਉਣ ਲਈ ਇੱਕਜੁੱਟ ਹੋਣ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab Legislative Assembly , Punjab Vidhan Sabha , Bhakra Beas Management Board , BBMB , Punjab Waters Crisis

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD