Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਿਤ ਸ਼ਾਹ ਨੇ ਵਿਨੈ ਕੁਮਾਰ ਸਕਸੈਨਾ ਅਤੇ ਰੇਖਾ ਗੁਪਤਾ ਨਾਲ ਦਿੱਲੀ ਵਿੱਚ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਲਿਆਂਦੇ ਗਏ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ਨਾਲ ਜ਼ਮੀਨੀ ਪੱਧਰ ‘ਤੇ ਪੁਲਿਸ ਡਿਪਾਰਟਮੈਂਟ ਦੀ ਕਾਰਜਕੁਸ਼ਲਤਾ ਅਤੇ ਜ਼ਿੰਮੇਵਾਰੀ ਵਧੇਗੀ

Amit Shah, Union Home Minister, BJP, Bharatiya Janata Party, Vinai Kumar Saxena, Delhi Chief Minister, Rekha Gupta, Chief Minister of Delhi

Web Admin

Web Admin

5 Dariya News

ਨਵੀਂ ਦਿੱਲੀ , 05 May 2025

Last updated on: May 06, 2025, 13:17 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਦਿੱਲੀ ਦੇ ਉਪ ਰਾਜਪਾਲ ਸ਼੍ਰੀ ਵੀ.ਕੇ. ਸਕਸੈਨਾ ਅਤੇ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਦੇ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ਬਾਰੇ ਸਮੀਖਿਆ ਬੈਠਕ ਕੀਤੀ। 

ਬੈਠਕ ਵਿੱਚ ਪੁਲਿਸ, ਜੇਲ੍ਹ, ਕੋਰਟਾਂ, ਮੁੱਕਦਮੇ ਅਤੇ ਫੌਰੈਂਸਿਕ ਨਾਲ ਸਬੰਧਿਤ ਵੱਖੋ-ਵੱਖ ਨਵੇਂ ਪ੍ਰਾਵਧਾਨਾਂ ਦੇ ਲਾਗੂਕਰਨ ਅਤੇ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਗਈ। ਬੈਠਕ ਵਿੱਚ ਕੇਂਦਰੀ ਗ੍ਰਹਿ ਸਕੱਤਰ, ਮੁੱਖ ਸਕੱਤਰ, ਰਾਸ਼ਟਰੀ ਰਾਜਧਾਨੀ ਖੇਤਰ, ਕਮਿਸ਼ਨਰ ਆਫ ਦਿੱਲੀ ਪੁਲਿਸ, ਡਾਇਰੈਕਟਰ ਜਨਰਲ ਆਫ ਦ ਬਿਊਰੋ ਆਫ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ (BPR&D), ਡਾਇਰੈਕਟਰ ਆਫ ਦ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB), ਸਮੇਤ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। 

ਆਪਣੇ ਸੰਬੋਧਨ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਲਿਆਂਦੇ ਗਏ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ਨਾਲ ਜ਼ਮੀਨੀ ਪੱਧਰ ‘ਤੇ ਪੁਲਿਸ ਡਿਪਾਰਟਮੈਂਟ ਦੀ ਕਾਰਜਕੁਸ਼ਲਤਾ ਅਤੇ ਜ਼ਿੰਮੇਵਾਰੀ ਵਧੇਗੀ। 

ਗ੍ਰਹਿ ਮੰਤਰੀ ਨੇ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਦਿੱਤੇ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ 60 ਅਤੇ 90 ਦਿਨਾਂ ਦੇ ਅੰਦਰ ਚਾਰਜ-ਸ਼ੀਟ ਦਾਖਲ ਕਰਨ ਦੀ ਪ੍ਰਕਿਰਿਆ ਦੀ ਪੂਰੀ ਅਤੇ ਨਿਰੰਤਰ ਨਿਗਰਾਨੀ ਹੋਣੀ ਚਾਹੀਦੀ ਹੈ ਅਤੇ ਇਸ ਸਮਾਂ ਸੀਮਾ ਦੀ ਸਖਤਾਈ ਨਾਲ ਪਾਲਣਾ ਹੋਣੀ ਚਾਹੀਦੀ ਹੈ। 

ਉਨ੍ਹਾਂ ਨੇ ਕਿਹਾ ਕਿ ਘਿਣੌਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਮੌਜੂਦਾ ਦੋਸ਼ ਸਿੱਧੀ ਦਰ ਨੂੰ ਘੱਟੋ ਘੱਟ 20% ਵਧਾਏ ਜਾਣ ਦੇ ਯਤਨ ਕੀਤੇ ਜਾਣ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਈ-ਸੰਮਨ ਨੂੰ ਸਿੱਧੇ ਅਦਾਲਤ ਤੋਂ ਹੀ ਜਾਰੀ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਇੱਕ ਕਾਪੀ ਸਥਾਨਕ ਪੁਲਿਸ ਸਟੇਸ਼ਨ ਨੂੰ ਵੀ ਮਿਲਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਡਾਇਰੈਕਟੋਰੇਟ ਆਫ ਪ੍ਰੌਸਿਕਿਊਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਕਿਸੇ ਵੀ ਮਾਮਲੇ ਵਿੱਚ ਅਪੀਲ ਬਾਰੇ ਫੈਸਲੇ ਡਾਇਰੈਕਟੋਰੇਟ ਆਫ ਪ੍ਰੌਸਿਕਿਊਸ਼ਨ ਦੁਆਰਾ ਹੀ ਲਏ ਜਾਣ।

 

Tags: Amit Shah , Union Home Minister , BJP , Bharatiya Janata Party , Vinai Kumar Saxena , Delhi Chief Minister , Rekha Gupta , Chief Minister of Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD