Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ : ਅਨਿਲ ਠਾਕੁਰ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸੰਗਰੂਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਿਲਾਂ

Anil Thakur, AAP, Aam Aadmi Party, Aam Aadmi Party Punjab, AAP Punjab, Neel Garg

Web Admin

Web Admin

5 Dariya News

ਸੰਗਰੂਰ , 05 May 2025

Last updated on: May 06, 2025, 13:50 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪੰਜਾਬ ਰਾਜ ਦੇ ਜੀ.ਐਸ.ਟੀ, ਜ਼ਿਲ੍ਹੇ, ਮੋਬਾਇਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੀ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।  

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਜੀ ਐਸ ਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। 

ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ  ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ।  

ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ। ਚੇਅਰਮੈਨ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਸਨਅਤਕਾਰਾਂ, ਬਿਲਡਰਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਨੀਲ ਗਰਗ, ਸੰਗਰੂਰ ਟਰੇਡ ਐਸੋਸੀਏਸ਼ ਦੇ ਪ੍ਰਧਾਨ ਅਰੁਣ ਜਿੰਦਲ, ਏ.ਸੀ.ਐਸ.ਟੀ. ਰੋਹਿਤ ਗਰਗ, ਸੋਨਿਆ ਗੁਪਤਾ, ਪੰਕਜ ਕੁਮਾਰ, ਨਿਤਿਨ ਗਰਗ, ਸੁਨੀਲ ਗਰਗ, ਸਮੂਹ ਏ.ਈ.ਟੀ.ਸੀਜ਼, ਸਮੂਹ ਈ.ਟੀ.ਓਜ਼, ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ, ਕਰਿਆਨਾ ਐਸੋਸੀਏਸ਼ਨ, ਮੈਰਿਜ ਪੈਲੈਸ, ਹੋਟਲਾਂ ਅਤੇ ਰੈਸਟੋਰੈਟਾਂ ਦੇ ਮਾਲਕਾਂ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਵੱਖ-ਵੱਖ ਸੁਝਾਅ ਅਤੇ ਮੁਸ਼ਕਿਲਾਂ ਰੱਖੀਆ।

 

Tags: Anil Thakur , AAP , Aam Aadmi Party , Aam Aadmi Party Punjab , AAP Punjab , Neel Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD