Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਦੀ ਪ੍ਰੀਤਮ ਕਲੋਨੀ 'ਚ ਨਵਾਂ ਟਿਊਬਵੈੱਲ ਲੋਕ ਅਰਪਿਤ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 05 May 2025

Last updated on: May 06, 2025, 14:05 IST

ਜਲ ਸਪਲਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਪ੍ਰੀਤਮ ਕਲੋਨੀ ਵਿਖੇ 25 ਹਾਰਸ ਪਾਵਰ ਵਾਲੇ ਪੀਣ ਵਾਲੇ ਪਾਣੀ ਦਾ ਟਿਊਬਵੈਲ ਲੋਕ ਅਰਪਿਤ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਪਹਿਲਾਂ ਇਸ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਪਰ ਹੁਣ ਨਵੇਂ ਟਿਊਬਵੈਲ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ।  

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਦੱਖਣੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਵਾਰਡਾਂ ਵਿੱਚ ਵੀ ਨਵੇਂ ਟਿਊਬਵੈੱਲ ਲਗਾਏ ਜਾਣਗੇ ਜਿੱਥੇ ਪੀਣ ਵਾਲੇ ਪਾਣੀ ਦੀ ਕਿੱਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੇ ਹੱਲ ਵੀ ਲੱਭੇ ਜਾ ਰਹੇ ਹਨ।

ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟ ਵਿੱਚ ਤੇਜੀ ਲਿਆਂਦੀ ਗਈ ਹੈ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਹੋ ਸਕੇ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੀਲਾ ਕਾਰਡ, ਪੈਨਸ਼ਨ ਅਤੇ ਰਿਹਾਇਸ਼ ਯੋਜਨਾ ਸਮੇਤ ਹੋਰ ਯੋਜਨਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਸਕੇ। 

ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨਨ ਅਤੇ ਜਲਦ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਟਿਊਬਵੈੱਲ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD