Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਰਜੀਤ ਵਾਲੀਆ ਵਲੋਂ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ

ਐਸ ਡੀ ਐੱਮ ਸੰਭਾਵੀ ਹੜ੍ਹਾਂ ਦੇ ਸਮੇਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਯਕੀਨੀ ਕਰਨ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 05 May 2025

Last updated on: May 06, 2025, 15:46 IST

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਆਉਣ ਵਾਲੇ ਫਲੱਡ ਸੀਜ਼ਨ 2025 ਦੀਆਂ ਤਿਆਰੀਆਂ ਸੰਬੰਧੀ, ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ਼ ਮੀਟਿੰਗ ਕੀਤੀ ਅਤੇ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਪੁੱਖਤਾ ਪ੍ਰਬੰਧ ਕੀਤੇ ਜਾਣ। ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਆਪਣੇ ਆਪਣੇ ਬਲਾਕਾਂ ਵਿੱਚ ਪੈਂਦੇ ਬੰਨ੍ਹਾਂ, ਨਹਿਰਾਂ ਤੇ ਸੂਇਆਂ ਦਾ ਦੌਰਾ ਕਰਨ ਦੀ ਹਦਾਇਤ ਕਰਦਿਆਂ ਹੋਣ ਵਾਲੇ ਜ਼ਰੂਰੀ ਕੰਮ ਕਰਵਾਉਣ ਲਈ ਕਿਹਾ।

ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਜ਼ਿਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਸ਼ਹਿਰਾਂ ਦੀਆਂ ਡਰੇਨਾਂ, ਸੂਏ ਅਤੇ ਨਾਲਿਆਂ ਦੀ ਸਾਫ਼-ਸਫਾਈ ਕਰਵਾਉਣ ਦੇ ਹੁਕਮ ਦਿੱਤੇ ਤਾਂ ਜੋ ਮਾਨਸੂਨ ਦੇ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਇਸ ਦੇ ਨਾਲ ਹੀ ਨਗਰ ਕੌਂਸਲਾਂ ਜਾਂ ਨਗਰ ਪੰਚਾਇਤਾਂ ਵਿੱਚ ਮੌਜ਼ੂਦ ਮਸ਼ੀਨਰੀ ਅਤੇ ਹੋਰ ਯੰਤਰਾਂ ਨੂੰ ਵੀ ਤਿਆਰ ਬਰ ਤਿਆਰ ਰੱਖਣ ਲਈ ਕਿਹਾ ਗਿਆ।

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਸਾਲ 2025-26 ਲਈ ਮਨਰੇਗਾ ਅਧੀਨ ਕੀਤੇ ਜਾਣ ਵਾਲੇ ਹੜ੍ਹ ਸੁਰੱਖਿਆ ਕਾਰਜ ਅਤੇ ਪ੍ਰਬੰਧਾਂ ਦਾ ਜਾਇਜ਼ਾ ਉਹ ਖੁਦ ਜਾ ਕੇ ਕਰਨ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੀਡੀਪੀਓਜ਼ ਨੂੰ ਪਿੰਡਾਂ ਵਿੱਚ ਮੌਜ਼ੂਦ ਟੋਬਿਆਂ ਦੀ ਸਫਾਈ ਕਰਵਾਉਣ ਦੇ ਵੀ ਹੁਕਮ ਦਿੱਤੇ।

ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਜਲ ਮਾਰਗਾਂ (ਡਰੇਨ/ਨਹਿਰਾਂ) ਦੇ ਨੇੜੇ ਜੋ ਵੀ ਕਬਜ਼ੇ ਕੀਤੇ ਗਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ। ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕਰਦਿਆਂ ਨਹਿਰਾਂ ਅਤੇ ਡਰੇਨਾਂ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਦਾ ਭੂਗੋਲਿਕ ਅਤੇ ਵਿਗਿਆਨਕ ਢੰਗ ਨਾਲ਼ ਸਰਵੇਖਣ ਕੀਤੇ ਜਾਵੇ ਅਤੇ ਇਸ ਤੋਂ ਇਲਾਵਾ ਸਾਰੇ ਪੁੱਲ਼ਾਂ ਅਤੇ ਸੜਕਾਂ ਦੀ ਵੀ ਜਾਂਚ ਕੀਤੀ ਜਾਵੇ।

ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ। ਉਨਾਂ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਜੇਕਰ ਲਗਾਤਾਰ ਮੀਂਹ ਪੈਂਦਾ ਹੈ ਤਾਂ ਹੋਣ ਵਾਲੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। 

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਰੂਪਨਗਰ ਸ਼੍ਰੀ ਸਚਿਨ ਪਾਠਕ, ਐਸ.ਡੀ.ਐਮ. ਮੋਰਿੰਡਾ ਸ. ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਜਸਪ੍ਰੀਤ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟੋਰਲ ਸ. ਬੀਰਦਵਿੰਦਰ ਸਿੰਘ, ਐਕਸੀਅਨ ਮਾਈਨਿੰਗ ਵਿਭਾਗ ਸ਼੍ਰੀ ਤੁਸ਼ਾਰ ਗੋਇਲ, ਐਕਸੀਅਨ ਜਲ ਸਪਲਾਈ ਸ਼੍ਰੀ ਮਾਈਕਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ,ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਖੇਤੀਬਾੜੀ ਅਫ਼ਸਰ ਡਾ. ਪੰਕਜ ਸਿੰਘ, ਤਹਿਸੀਲਦਾਰ ਰੂਪਨਗਰ ਸ. ਹਰਸਿਮਰਨ ਸਿੰਘ, ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਸੰਦੀਪ ਪਠਾਨੀਆਂ, ਤਹਿਸੀਲਦਾਰ ਨੰਗਲ ਜਸਬੀਰ ਸਿੰਘ ਸੰਧੂ, ਸਕੱਤਰ ਰੈਡ ਕਰਾਸ ਗੁਰਸੋਹਣ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD