Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਪੰਜਾਬ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ-ਚੇਅਰਮੈਨ ਬਲਬੀਰ ਸਿੰਘ ਪਨੂੰ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫਤਹਿਗੜ੍ਹ ਚੂੜੀਆਂ (ਬਟਾਲਾ) , 05 May 2025

Last updated on: May 06, 2025, 15:50 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜ ਜਿਵੇਂ ਨਵੇਂ ਕਮਰਿਆਂ ਦੀ ਉਸਾਰੀ, ਕਮਰਿਆਂ ਦਾ ਨਵੀਨੀਕਰਨ ਤੇ ਚਾਰਦੀਵਾਰੀ ਆਦਿ ਦੇ ਵਿਕਾਸ ਕਾਰਜ ਸ਼ਾਮਲ ਹਨ।

ਉਨ੍ਹਾਂ ਅੱਜ ਪਿੰਡ ਮੰਜਿਆਂਵਾਲੀ ਸਰਕਾਰੀ ਪ੍ਰਾਇਮਰੀ/ ਮਿਡਲ ਸਕੂਲ ਵਿਖੇ 18 ਲੱਖ 27 ਹਜ਼ਾਰ ਰੁਪਏ , ਪਿੰਡ ਤੇਜਾ ਕਲਾਂ ਦੇ ਬਾਬਾ ਬੁੱਢਾ ਸਰਕਾਰੀ ਹਾਈ ਸਕੂਲ ਵਿਖੇ 9 ਲੱਖ ਰੁਪਏ ਅਤੇ ਪਿੰਡ ਮੁਰੀਦਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਕ ਲੱਖ 96 ਹਜ਼ਾਰ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ ਨਵੇਂ ਕਮਰੇ, ਸਮਾਰਟ ਕਲਾਸ ਰੂਮ, ਚੰਗੇ ਪਖਾਨੇ, ਸਾਫ ਪੀਣ ਵਾਲੇ ਪਾਣੀ ਦੀ ਵਿਵਸਥਾ, ਖੇਡ ਦੇ ਮੈਦਾਨ ਆਦਿ ਦੇਖਦੇ ਹਨ ਤਾਂ ਉਸ ਮੌਕੇ ਉਥੇ ਪੜ੍ਹ ਰਹੇ ਬੱਚਿਆਂ ਦੇ ਚਿਹਰਿਆਂ ਤੇ ਆਈ ਮੁਸਕਾਨ ਨਾਲ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ, ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣਾ ਹੈ।

ਇਸ ਮੌਕੇ ਮੈਡਮ ਅਮਨਦੀਪ ਕੌਰ, ਮੈਡਮ ਨਿਸ਼ਾ, ਮੈਡਮ ਹਰਪ੍ਰੀਤ ਕੌਰ, ਮਾਸਟਰ ਹਰਦੇਵ ਸਿੰਘ, ਵਿਕਰਮ ਸਿੰਘ, ਮੈਡਮ ਸੁਖਪ੍ਰੀਤ ਕੌਰ, ਮੈਡਮ ਸ਼ੁਭਕਰਨ ਕੌਰ, ਮੈਡਮ ਪਵਨਦੀਪ ਕੌਰ, ਸਰਪੰਚ ਰਾਜਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ ਮੰਜਿਆਂ ਵਾਲੀ, ਮਨਤਾਰ ਸਿੰਘ, ਏਐਸਆਈ ਰਾਮ ਸਿੰਘ, ਸਰਪੰਚ ਅੰਮ੍ਰਿਤਪਾਲ ਕੌਰ, ਸਰਪੰਚ ਧਰਮਵੀਰ ਸਿੰਘ ਤੇਜਾ ਕਲਾਂ, ਪ੍ਰਿੰਸੀਪਲ ਹਰਭਜਨ ਲਾਲ ਤੇਜਾ ਕਲਾਂ, ਪ੍ਰਿੰਸੀਪਲ ਪ੍ਰਦੀਪ ਕੁਮਾਰ ਮੁਰੀਦ ਕੇ , ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ , ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD