Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਰਿੰਦਰ ਕੁਮਾਰ ਗੋਇਲ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Singh Goldy Musafir,Jagdeep Kamboj Goldy, Narinder Pal Singh Sawna, Fazilka

Web Admin

Web Admin

5 Dariya News

ਫਾਜ਼ਿਲਕਾ , 05 May 2025

Last updated on: May 06, 2025, 15:59 IST

ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਜ਼ਿਲ੍ਹੇ ਨਾਲ ਸੰਬੰਧਿਤ ਸਾਰੇ ਵਿਧਾਇਕ ਸਾਹਿਬਾਨ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। 

ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅਤੇ 16000 ਖਾਲ ਨਵੇਂ ਬਹਾਲ ਕੀਤੇ ਗਏ ਹਨ। 

ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਆਖਰੀ ਖੇਤ ਤੱਕ ਪਾਣੀ ਪੁੱਜਦਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਅਧਿਕਾਰੀ ਵੀ ਇਸੇ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਹੋਵੇ। ਉਨ੍ਹਾਂ ਨੇ ਕਿਹਾ ਕਿ ਜਲ ਦੀ ਬਚਤ ਵਾਲੀਆਂ ਸਿੰਚਾਈ ਤਕਨੀਕਾਂ ਜਿਵੇਂ ਕਿ ਤੁਪਕਾ ਸਿੰਚਾਈ ਪ੍ਰਣਾਲੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਲਈ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ। 

ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਪਾਇਪਲਾਈਨ ਪਾਉਣ ਦੇ ਪ੍ਰੋਜੈਕਟ ਲੱਗਣੇ ਹਨ ਉਹ ਕੰਮ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਇਸਦੇ ਨਿਪਟਾਰੇ ਦੀ ਹਦਾਇਤ ਕੀਤੀ।

ਇਸ ਮੌਕੇ ਫਾਜ਼ਿਲਕਾ ਵਿਖੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਸਨ। ਇਸੇ ਤਰਾਂ ਐਸਡੀਐਮ ਕੰਵਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ,  ਨਿਗਰਾਨ ਇੰਜਨੀਅਰ ਸੰਦੀਪ ਗੋਇਲ, ਕਾਰਜਕਾਰੀ ਇੰਜਨੀਅਰ ਸੁਖਦੀਪ ਸਿੰਘ, ਵਿਨੋਦ ਸੁਥਾਰ, ਬਲਵਿੰਦਰ ਕੰਬੋਜ ਵੀ ਇਸ ਮੌਕੇ ਹਾਜਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Singh Goldy Musafir , Jagdeep Kamboj Goldy , Narinder Pal Singh Sawna , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD