Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਡੇਰਾਬੱਸੀ ਹਲਕੇ ਵਿੱਚ ਹੁਣ ਤੱਕ ਲਏ ਗਏ 265 ਕੈਂਪ : ਕੁਲਜੀਤ ਸਿੰਘ ਰੰਧਾਵਾ

ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਪਾਣੀਆਂ ਦੀ ਹਰ ਹਾਲ ਰਾਖੀ ਲਈ ਵਚਨਬੱਧ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਜ਼ੀਰਕਪੁਰ/ਸਾਹਿਬਜ਼ਾਦਾ ਅਜੀਤ ਸਿੰਘ ਨਗਰ , 06 May 2025

Last updated on: May 06, 2025, 16:34 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਹੁਣ ਤੱਕ ਡੇਰਾਬੱਸੀ ਹਲਕੇ ਵਿੱਚ 265 ਕੈਂਪ ਲੋਕਾਂ ਦੀ ਸੁਵਿਧਾ ਲਈ ਲਾਏ ਜਾ ਚੁੱਕੇ ਹਨ, ਜਿਨ੍ਹਾਂ ਤੀ ਹਜ਼ਾਰਾਂ ਹੀ ਲੋਕ ਲਾਭ ਉਠਾ ਚੁੱਕੇ ਹਨ। ਇਹ ਪ੍ਰਗਟਾਵਾ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੇ ਵਾਰਡ ਨੰਬਰ 12, ਢਕੋਲੀ ਖੇਤਰ ਵਿੱਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕੀਤਾ। 

ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਰਟੀਫਿਕੇਟ ਤੇ ਹੋਰ ਕੰਮ ਕਰਵਾਉਣ ਦੀ ਸਹੂਲਤ ਦੇਣਾ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਵਿੱਚੋਂ 406 ਸੇਵਾਵਾਂ ਹੁਣ ਕੇਵਲ ਇੱਕ ਟੋਲ ਫਰੀ ਨੰਬਰ 1076 ਡਾਇਲ ਕਰਕੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਲਏ ਸਟੈਂਡ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਨੀਤਕ ਇਤਿਹਾਸ ਵਿੱਚ ਇਹ ਪਹਿਲੇ ਮੁੱਖ ਮੰਤਰੀ ਹੋ ਨਿੱਬੜੇ ਹਨ, ਜਿਨ੍ਹਾਂ ਨੇ ਪੰਜਾਬ ਦੇ ਹੱਕ ਵਿੱਚ ਪੂਰੀ ਦਲੇਰੀ ਨਾਲ ਪਹਿਰੇਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਡੈਮ ਤੋਂ ਵਾਧੂ ਪਾਣੀ ਦੀ ਸਪਲਾਈ ਨੂੰ ਰੋਕਣਾ ਅਤੇ ਬਾਅਦ ਵਿੱਚ ਇਸ ਮਾਮਲੇ ਤੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ, ਪੰਜਾਬ ਦੇ ਮੁੱਖ ਮੰਤਰੀ ਦੀ ਆਪਣੇ ਸੂਬੇ ਦੇ ਲੋਕਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ, ਸਕੂਲਾਂ ਅਤੇ ਸਿੱਖਿਆ ਸੁਧਾਰ ਲਈ ਪੰਜਾਬ ਸਿੱਖਿਆ ਕ੍ਰਾਂਤੀ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ, 300 ਯੂਨਿਟ ਤੱਕ ਦੀ ਘਰੇਲੂ ਬਿਜਲੀ ਯੂਨਿਟਾਂ ਦੀ ਮੁਆਫ਼ੀ ਆਦਿ ਸਰਕਾਰ ਦੀ ਲੋਕ ਪੱਖੀ ਸੋਚ ਨੂੰ ਦਰਸਾਉਂਦਾ ਹੈ। ਕੈਂਪ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਕੈਂਪ ਵਿਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਉਪ ਮੰਡਲ ਮੈਜਿਸਟਰੇਟ, ਡੇਰਾਬਸੀ, ਸ੍ਰੀ ਅਮਿਤ ਗੁਪਤਾ ਨੇ ਦੱਸਿਆ ਕਿ ਡੇਰਾਬਸੀ ਦੇ ਜ਼ੀਰਕਪੁਰ ਦੇ ਢਕੋਲੀ ਖੇਤਰ ਦੇ ਵਾਰਡ ਨੰਬਰ 12 ਅਤੇ ਨੇੜੇ ਦੀਆਂ ਸੁਸਾਇਟੀ ਵਿਖੇ ਲਾਏ ਕੈਂਪ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਲਿਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। 

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ। ਇਸ ਮੌਕੇ ਨੇੜੇ ਲੱਗਦੀਆਂ ਵੱਖ ਵੱਖ ਸੋਸਾਇਟੀਆਂ ਦੇ ਪ੍ਰਧਾਨ ਅਮਿਤ ਕਸ਼ਯਪ, ਸ਼ਿਵਾਨੀ ਭੱਲਾ, ਸਲਿਲ ਬਰਾੜ ਮਿਸਟਰ ਰਾਠੀ, ਅਮਿਤ ਅਗਰਵਾਲ ਅਤੇ ਬੀ ਐਮ ਸ਼ਰਮਾ ਜੀ ਨੇ ਕੈਂਪ ਵਿੱਚ ਸ਼ਾਮਲ ਹੋ ਕੇ ਲਾਭ ਉਠਾਇਆ ਤੇ ਵਿਧਾਇਕ ਰੰਧਾਵਾ ਵੱਲੋਂ ਉਨ੍ਹਾਂ ਦੇ ਹੋਰ ਕੰਮ ਵੀ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD