Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਗੁਰਦੇਵ ਸਿੰਘ ਦੇਵ ਮਾਨ ਨੇ ਸਿੱਖਿਆ ਕ੍ਰਾਂਤੀ ਤਹਿਤ ਪਿੰਡਾਂ ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕੀਤੇ ਲੋਕ ਅਰਪਿਤ

ਕਿਹਾ , ਸਿੱਖਿਆ ਹੀ ਅਸਲ ਆਧਾਰ ਹੈ, ਜਿਸ ਰਾਹੀਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਾਭਾ/ਪਟਿਆਲਾ , 06 May 2025

Last updated on: May 06, 2025, 16:54 IST

ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨਾਭਾ ਤੋਂ ਵਿਧਾਇਕ ਸ੍ਰੀ ਗੁਰਦੇਵ ਸਿੰਘ ਦੇਵ ਮਾਨ ਨੇ ਸਰਕਾਰੀ ਮਿਡਲ ਸਕੂਲ ਖੋਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਗੌਲ ਵਿਖੇ ਲੱਖਾਂ ਰੁਪਏ ਦੀ ਗਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਉਹਨਾਂ ਕਿਹਾ ਕਿ ਸਿੱਖਿਆ ਹੀ ਅਸਲ ਆਧਾਰ ਹੈ, ਜਿਸ ਰਾਹੀਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਵਿਧਾਇਕ ਸ੍ਰੀ ਗੁਰਦੇਵ ਸਿੰਘ ਦੇਵ ਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੋਖ ਵਿਖੇ 1 ਲੱਖ 60 ਹਜਾਰ ਰੁਪਏ ਦੀ ਲਾਗਤ ਨਾਲ 200 ਮੀਟਰ ਟਰੈਕ, ਸਰਕਾਰੀ ਮਿਡਲ ਸਕੂਲ ਖੋਖ ਵਿਖੇ 17 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਚਾਰ ਦਿਵਾਰੀ,ਸਰਕਾਰੀ ਪ੍ਰਾਇਮਰੀ ਸਕੂਲ ਅਗੌਲ ਵਿਖੇ 5 ਲੱਖ 8 ਹਜ਼ਾਰ 900 ਰੁਪਏ ਦੀ ਲਾਗਤ ਨਾਲ ਨਵੀਂ ਚਾਰ ਦਿਵਾਰੀ ਅਤੇ ਸਰਕਾਰੀ ਹਾਈ ਸਕੂਲ ਅਗੌਲ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰ ਦਿਵਾਰੀ  ਦਾ ਉਦਘਾਟਨ ਕੀਤਾ।

ਵਿਧਾਇਕ ਸ੍ਰੀ ਦੇਵ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਬੱਚੇ ਨੂੰ ਪੂਰਣ ਸਿੱਖਿਆ ਅਤੇ ਅਨੁਕੂਲ ਸਿੱਖਆ ਵਾਲਾ ਮਾਹੌਲ ਮਿਲ ਸਕੇ । ਇਸ ਮੌਕੇ ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਦੇਵ ਮਾਨ ਦੀ ਪ੍ਰਸੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ।

ਸਮਾਗਮ ਦੌਰਾਨ  ਉਹਨਾ ਨਾਲ ਕੋਆਰਡੀਨੇਟਰ ਰਾਮ ਕ੍ਰਿਸ਼ਨ ਵਿਧਾਨ ਸਭਾ ਹਲਕਾ ਨਾਭਾ, ਕਪਿਲ ਮਾਨ ਭਰਾ ਦੇਵ ਮਾਨ, ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਗੁਰਦੀਪ ਸਿੰਘ ਟਿਵਾਣਾ ਚੇਅਰਮੈਨ, ਜਸਵਿੰਦਰ ਸਿੰਘ ਬੀਡੀਪੀਓ, ਪੰਚ ,ਸਰਪੰਚ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਬੱਚਿਆਂ ਦੇ ਮਾਪੇ ਮੌਜੂਦ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD