Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਭਾਸ਼ਾ ਵਿਭਾਗ ਦਫ਼ਤਰ ਵੱਲੋਂ ਉਰਦੂ ਆਮੋਜ਼ ਕੋਰਸ ਸਰਟੀਫਿਕੇਟ ਵੰਡ ਸਮਾਗਮ

Aashika Jain, DC Hoshiarpur, Deputy Commissioner Hoshiarpur, Hoshiarpur, Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 06 May 2025

Last updated on: May 06, 2025, 17:02 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਕਰਵਾਏ ਜਾ ਰਹੇ ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਦੇ ਬੈਚ ਜੁਲਾਈ-ਦਸੰਬਰ 2024 ਦੇ ਵਿਦਿਆਰਥੀਆਂ ਨੂੰ ਇਹ ਕੋਰਸ ਸੰਪੰਨ ਕਰਨ ਉਪਰੰਤ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੂੰ ਜੀ ਆਇਆਂ ਸ਼ਬਦ ਆਖਦਿਆਂ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਉਰਦੂ ਆਮੋਜ਼ ਕੋਰਸ ਅਤੇ ਭਾਸ਼ਾ ਵਿਭਾਗ ਦੀਆਂ ਬਾਕੀ ਸਾਹਿਤਕ ਅਤੇ ਸਿਰਜਣਾਤਮਕ ਗਤੀਵਿਧੀਆਂ ਬਾਰੇ ਵਿਸੂਤਾਰ ਨਾਲ ਜਾਣਕਾਰੀ ਦਿੱਤੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਉਰਦੂ ਆਮੋਜ਼ ਦਾ ਇਮਤਿਹਾਨ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਭਾਰਤ ਦੀ ਪ੍ਰਾਚੀਨ ਬਹੁਤ ਖ਼ੂਬਸੂਰਤ ਜ਼ੁਬਾਨ ਹੈ। ਸਾਡੀ ਪੰਜਾਬੀ ਭਾਸ਼ਾ ਦਾ ਹਾਜ਼ਮਾ ਦਰੁਸਤ ਹੋਣ ਕਰਕੇ ਅਰਬੀ ਫ਼ਾਰਸੀ ਦੇ ਬਹੁਤ ਸਾਰੇ ਸ਼ਬਦਾਂ ਦਾ ਖ਼ਜਾਨਾ ਇਸ ਵਿਚ ਰਲ਼ ਗਿਆ ਹੈ। ਇਸ ਨਾਲ ਪੰਜਾਬੀ ਭਾਸ਼ਾ ਦੇ ਸ਼ਬਦ ਭੰਡਾਰ ਵਿੱਚ ਸਿਰਫ਼ ਵਾਧਾ ਹੀ ਨਹੀਂ ਹੋਇਆ ਸਗੋਂ ਇਸ ਜ਼ੁਬਾਨ ਵਿਚ ਰੌਚਕਤਾ ਅਤੇ ਖੂਬਸੂਰਤੀ ਵੀ ਵਧੀ। 

ਭਾਸ਼ਾ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਉਰਦੂ ਆਮੋਜ਼ ਦਾ ਕੋਰਸ ਪੰਜਾਬੀ ਭਾਸ਼ਾ ਦੇ ਲੰਬੇ ਚੌੜੇ ਇਤਿਹਾਸ ਨੂੰ ਟਟੋਲਣ ਅਤੇ ਖੰਘਾਲਣ ਵਿੱਚ ਹੋਰ ਵਾਧਾ ਕਰੇਗਾ। ਇਸ ਕਰਕੇ ਵੱਧ ਤੋਂ ਵੱਧ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਇਸ ਕੋਰਸ ਨਾਲ ਜੁੜਨ ਦੀ ਲੋੜ ਹੈ। ਉਨ੍ਹਾਂ ਉਰਦੂ ਆਮੋਜ਼ ਦਾ ਇਮਤਿਹਾਨ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਕੇ ਵਧਾਈ ਦਿੱਤੀ। 

ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਆਸ਼ਿਕਾ ਜੈਨ ਦਾ ਚਿਰਾਗ਼ ਮੈਗਜ਼ੀਨ ਨਾਲ ਸਨਮਾਨ ਕੀਤਾ ਗਿਆ। ਇਸ ਸਮੇਂ ਲਵਪ੍ਰੀਤ, ਲਾਲ ਸਿੰਘ, ਡਾ. ਬ੍ਰਿਜ ਭੂਸ਼ਨ ਉਰਦੂ ਅਧਿਆਪਕ, ਨਵਲੀਨ ਕੌਰ, ਪ੍ਰਿੰਸੀਪਲ ਚਰਨ ਸਿੰਘ, ਬਲਬੀਰ ਸਿੰਘ, ਗੁਰਬਿੰਦਰ ਸਿੰਘ, ਸੁਖਦੇਵ ਸਿੰਘ, ਵਰਿੰਦਰ ਪਾਲ ਸਿੰਘ, ਸਤਬੀਰ ਸਿੰਘ, ਸੀਮਾ, ਮਯੰਕ ਸ਼ਰਮਾ , ਪੁਸ਼ਪਾ ਰਾਣੀ ਆਦਿ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD