Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਨੇ ਵਿਸ਼ਵ ਪੱਧਰੀ ਸਹੂਲਤਾਂ- ਨਵਜੋਤ ਕੌਰ ਹੁੰਦਲ

Dr Kashmir Singh Sohal, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਤਰਨ ਤਾਰਨ , 06 May 2025

Last updated on: May 06, 2025, 17:06 IST

ਆਪਣੇ ਪਿਛਲੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਦੀ ਹੋਈ ਅੱਗੇ ਵਧ ਰਹੀ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਹਰੇਕ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਨਵੇਂ ਮੁਕਾਮ ਹਾਸਲ ਕਰ ਰਹੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਅੱਗੇ ਵਧਣ ਲਈ ਉਹਨਾਂ ਦੀ ਸਿਲੇਬਸ ਨੂੰ ਆਧੁਨਿਕ ਬਣਾ ਕੇ ਸਿੱਖਿਆ ਦੇ ਨਾਲ-ਨਾਲ ਕਿੱਤਾ ਮੁਖੀ ਵੀ ਬਣਾਇਆ ਗਿਆ ਹੈ। 

ਸਰਕਾਰੀ ਸਕੂਲਾਂ ਵਿੱਚ ਸਾਰੇ ਵਿਦਿਆਰਥੀਆਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ।  ਇਸ ਸਮੇਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਸਿੱਖਿਆ ਹਾਸਲ ਕਰ ਰਹੇ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀਮਤੀ ਨਵਜੋਤ ਕੌਰ ਹੁੰਦਲ ਸੁਪਤਨੀ ਡਾ. ਕਸ਼ਮੀਰ ਸਿੰਘ ਸੋਹਲ ਨੇ ਸਰਕਾਰੀ ਐਲੀਮੈਂਟਰੀ ਸਕੂਲ ਭੁੱਚਰ ਖੁਰਦ, ਸਰਕਾਰੀ ਹਾਈ ਸਕੂਲ ਭੁੱਚਰ ਖੁਰਦ, ਸਰਕਾਰੀ ਐਲੀਮੈਂਟਰੀ ਸਕੂਲ ਭੁੱਚਰ ਕਲਾਂ ਅਤੇ ਸਰਕਾਰੀ ਮਿਡਲ ਸਕੂਲ ਭੁੱਚਰ ਕਲਾਂ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕਹੇ। 

ਸ਼੍ਰੀਮਤੀ ਨਵਜੋਤ ਕੌਰ ਹੁੰਦਲ ਵੱਲੋਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਆਧੁਨਿਕ ਮਾਹੌਲ ਵਿੱਚ ਟ੍ਰੇਨਿੰਗ ਲੈਣ ਉਪਰੰਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਬਿਹਤਰੀਨ ਬਣਾਉਣ ਲਈ ਆਪਣਾ ਅਣਥੱਕ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ। ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ। ਉਹਨਾਂ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਇਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ।

ਇਸ ਮੌਕੇ ਹਲਕਾ ਕੋਆਰਡੀਨੇਟਰ ਸ੍ਰ ਗੁਰਵਿੰਦਰ ਸਿੰਘ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਜਸਵਿੰਦਰ ਸਿੰਘ ਸੰਧੂ, ਬਲਾਕ ਕੋਆਰਡੀਨੇਟਰ ਮੋਹਨਜੀਤ ਸਿੰਘ, ਸਰਪੰਚ ਸ੍ਰ ਸਰਬਜੀਤ ਸਿੰਘ, ਸ੍ਰ ਜਸਬੀਰ ਸਿੰਘ, ਸਰਪੰਚ ਸ੍ਰ ਸੋਨਾ ਸਿੰਘ, ਸਰਪੰਚ ਸ੍ਰ ਮਲਕੀਤ ਸਿੰਘ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਸ੍ਰ ਰੇਸ਼ਮ ਸਿੰਘ, ਸ੍ਰ ਗਗਨਦੀਪ ਸਿੰਘ, ਕਮੇਟੀ ਮੈਂਬਰ, ਸੈਂਟਰ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਭੁੱਚਰ ਕਲਾਂ ਸ੍ਰ ਸਰਬਜੀਤ ਸਿੰਘ, ਸਕੂਲ ਮੁਖੀ ਸਰਕਾਰੀ ਹਾਈ ਸਕੂਲ ਭੁੱਚਰ ਕਲਾਂ ਸਾਈਮੋਨਬੀਰ ਸਿੰਘ, ਸਕੂਲ ਮੁਖੀ ਸਰਕਾਰੀ ਐਲੀਮੈਂਟਰੀ ਸਕੂਲ ਭੁੱਚਰ ਖੁਰਦ ਸ੍ਰੀਮਤੀ ਰੁਪਿੰਦਰ ਕੌਰ, ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਭੁੱਚਰ ਖੁਰਦ ਸ੍ਰ ਸੁਖਜਿੰਦਰ ਸਿੰਘ, ਇਹਨਾਂ ਸਕੂਲਾਂ ਦਾ ਸਮੂਹ ਸਟਾਫ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD