Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

“ਯੁੱਧ ਨਸ਼ਿਆ ਵਿਰੁੱਧ" : ਰੂਪਨਗਰ ਪੁਲਿਸ ਨੇ 111 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Crime News Punjab, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 06 May 2025

Last updated on: May 06, 2025, 17:22 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸ਼ੁਭਮ ਅਗਰਵਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 111 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਇਸ ਸਬੰਧੀ ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਅੰਕੁਸ਼ ਕੁਮਾਰ ਉਰਫ ਕਾਕਾ ਵਾਸੀ ਗਾਰਡਨ ਕਲੋਨੀ ਸਿਟੀ ਰੂਪਨਗਰ, ਅਸ਼ਵਨੀ ਉਰਫ ਭੋਲੂ ਵਾਸੀ ਪਿੰਡ ਰੈਲੋ ਕਲਾਂ ਅਤੇ ਦਲਜੀਤ ਸਿੰਘ ਉਰਫ ਬਿੱਲੂ ਵਾਸੀ ਮਲਹੋਤਰਾ ਕਲੋਨੀ ਸਿਟੀ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 61 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਦੀਪਕ ਮਹਿਤਾ ਵਾਸੀ ਪਿੰਡ ਲੰਗਮਜਾਰੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 49 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਇਲਾਕਾ ਵਿਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Crime News Punjab , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD