Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸੂਬੇ ਦਾ ਪਹਿਲਾ ਹਲਕਾ ਬਣੇਗਾ ਘਨੌਰ ਜਿਥੇ ਹਰ ਪਿੰਡ 'ਚ ਹੋਵੇਗਾ ਖੇਡ ਮੈਦਾਨ

ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਬੱਚਿਆਂ ਤੇ ਨੌਜਵਾਨਾਂ ਲਈ ਬਣਿਆ ਰੋਲ ਮਾਡਲ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਘਨੌਰ/ਪਟਿਆਲਾ , 06 May 2025

Last updated on: May 06, 2025, 17:31 IST

ਕੌਮਾਂਤਰੀ ਕਬੱਡੀ ਖਿਡਾਰੀ ਤੇ ਘਨੌਰ ਹਲਕੇ ਦੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਹਲਕੇ ਦੇ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਹਲਕੇ ਦੇ 173 ਪਿੰਡਾਂ 'ਚ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਵਾਲੀਬਾਲ ਕੋਰਟ ਬਣਕੇ ਤਿਆਰ ਹਨ, ਜਿਨ੍ਹਾਂ ਦਾ 98 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਮਈ ਮਹੀਨੇ 'ਚ ਸਾਰੇ ਵਾਲੀਬਾਲ ਕੋਰਟ ਖਿਡਾਰੀਆਂ ਲਈ ਉਪਲਬੱਧ ਹੋਣਗੇ।

ਸੂਬੇ ਦੇ ਲੋਕਾਂ ਤੇ ਖਾਸਕਰ ਨੌਜਵਾਨੀ ਨੂੰ ਤੰਦਰੁਸਤ ਰੱਖਣ, ਨਸ਼ਿਆਂ ਤੋਂ ਦੂਰ ਕਰਨ ਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਰਾਜਨੀਤੀ 'ਚ ਆਏ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਵੱਲੋਂ ਆਪਣੇ ਹਲਕੇ ਦੇ ਹਰੇਕ ਪਿੰਡ 'ਚ ਖੇਡ ਮੈਦਾਨ ਵਿਕਸਤ ਕੀਤੇ ਗਏ ਹਨ, ਜਿਥੇ ਵਾਲੀਬਾਲ ਸਮੇਤ ਹੋਰਨਾਂ ਖੇਡਾਂ ਲਈ ਸਹੂਲਤਾਂ ਉਪਲਬੱਧ ਹਨ। 

ਹਲਕੇ 'ਚ 15 ਗਰਾਊਂਡ ਜੋ ਇਕ ਤੋਂ ਚਾਰ ਏਕੜ ਵਿੱਚ ਵਿਕਸਤ ਕੀਤੇ ਜਾ ਰਹੇ ਹਨ, ਜਿਸ ਵਿੱਚੋਂ ਖੇੜੀਗੁਰਨਾ ਵਿਖੇ 40 ਲੱਖ ਰੁਪਏ ਦੀ ਲਾਗਤ ਅਤੇ ਘੜਾਮ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨਾਂ ਦਾ ਵੱਡੀ ਗਿਣਤੀ ਖਿਡਾਰੀ ਲਾਭ ਉਠਾ ਰਹੇ ਹਨ। ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ 'ਚ ਖੇਡਾਂ ਦੇ ਖੇਤਰ 'ਚ ਹੋਏ ਕੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਨੌਰ ਹਲਕੇ 'ਚ 175 ਪਿੰਡ ਆਉਂਦੇ ਹਨ ਤੇ ਇਨ੍ਹਾਂ ਵਿਚੋਂ 173 ਵਿੱਚ ਵਾਲੀਬਾਲ ਕੋਰਟ ਬਣਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਵਾਲੀਬਾਲ ਕੋਰਟ ਬਣਾਉਣ ਦਾ ਮੁੱਖ ਮਕਸਦ ਇਸ ਖੇਡ ਨੂੰ ਹਰੇਕ ਉਮਰ ਵਰਗ ਵੱਲੋਂ ਖੇਡਿਆਂ ਜਾਣਾ ਤੇ 10 ਜਾ 15 ਵਿਅਕਤੀ ਇਕੱਠੇ ਹੋ ਕੇ ਕਿਸੇ ਵੀ ਸਮੇਂ ਭਾਵੇਂ ਰਾਤ ਹੋਵੇ ਖੇਡ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਡ ਕੋਰਟ ਪਿੰਡਾਂ ਦੇ ਨੇੜੇ ਜ਼ਿਆਦਾਤਰ ਸਕੂਲਾਂ ਨੇੜੇ ਜਾਂ ਨਿਆਈ ਵਾਲੀ ਜਗ੍ਹਾ 'ਤੇ ਬਣਾਏ ਗਏ ਹਨ ਤੇ ਰਾਤ ਨੂੰ ਖੇਡਣ ਲਈ ਲਾਈਟਾਂ ਵੀ ਲਗਾਈਆਂ ਗਈਆਂ ਹਨ।

ਐਮ.ਐਲ.ਏ ਗੁਰਲਾਲ ਨੇ ਕਿਹਾ ਕਿ ਜੇਕਰ ਹਰੇਕ ਪਿੰਡ ਦੇ 20 ਬੱਚੇ ਵੀ ਵਾਲੀਬਾਲ ਗਰਾਊਂਡ 'ਚ ਜਾਣ ਲੱਗਦੇ ਹਨ ਤਾਂ ਹਲਕੇ ਦੇ 3500 ਬੱਚੇ ਖੇਡ ਗਰਾਊਂਡਾਂ 'ਚ ਪੁੱਜ ਜਾਣਗੇ। ਇਸ ਤੋਂ ਇਲਾਵਾ ਯੂਨੀਵਰਸਿਟੀ ਕਾਲਜ ਘਨੌਰ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਮਨੇਜੀਅਮ ਹਾਲ ਵੀ ਬਣਾਇਆ ਗਿਆ ਹੈ ਤੇ ਹਲਕੇ 'ਚ 40 ਜਿਮ ਬਣਾਈਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਰਾਜਪੁਰਾ ਰੋਡ 'ਤੇ ਪਿੰਡ ਢੀਂਡਸਾ ਵਿਖੇ ਰੋਇੰਗ ਖੇਡ ਸ਼ੁਰੂ ਕਰਨ ਲਈ ਵੀ ਕੰਮ ਜਾਰੀ ਹੈ ਜਲਦ ਹੀ ਇਸ ਖੇਡ ਦਾ ਅਨੰਦ ਸੂਬਾ ਵਾਸੀ ਉਠਾ ਸਕਣਗੇ। ਪੰਜਾਬ ਦੀ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸੂਬਾ ਵਾਸੀਆਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਸਨ, ਜਿਸ ਤਹਿਤ ਲਗਾਤਾਰ ਤਿੰਨ ਸਾਲ ਤੋਂ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਹਰੇਕ ਉਮਰ ਵਰਗ ਦੇ ਵਿਅਕਤੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਂਦੀ ਹੈ ਤੇ ਕਰੋੜਾ ਰੁਪਏ ਦੇ ਇਨਾਮੀ ਰਾਸ਼ੀ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਤਕਸੀਮ ਕੀਤੀ ਜਾ ਰਹੀ ਹੈ।

ਗੁਰਲਾਲ ਘਨੌਰ ਨੇ ਆਪਣੀਆਂ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ ਸਾਰੇ ਬੱਚੇ, ਨੌਜਵਾਨ ਤੇ ਬਜ਼ੁਰਗਾਂ ਨੂੰ ਸਵੇਰ ਤੇ ਸ਼ਾਮ ਸਮੇਂ ਖੇਡ ਮੈਦਾਨਾਂ ਨਾਲ ਜੋੜਨਾ ਹੈ, ਇਸ ਲਈ ਉਹ ਲਗਾਤਾਰ ਤਿੰਨ ਸਾਲਾ ਤੋਂ ਹਲਕੇ 'ਚ ਖੇਡ ਮੈਦਾਨ ਵਿਕਸਤ ਕਰਦੇ ਆ ਰਹੇ ਹਨ ਤੇ ਹੁਣ ਵੱਡੀ ਗਿਣਤੀ ਬੱਚੇ, ਨੌਜਵਾਨ ਤੇ ਬਜ਼ੁਰਗ ਸਵੇਰੇ ਸ਼ਾਮ ਗਰਾਊਂਡਾਂ 'ਚ ਪ੍ਰੈਕਟਿਸ ਲਈ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਇਨ੍ਹਾਂ ਮੈਦਾਨਾਂ 'ਚੋਂ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ, ਜੋ ਸੂਬੇ ਦਾ ਨਾਮ ਰੋਸ਼ਨ ਕਰਨਗੇ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD