Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬੌਬੀ ਗੁਲਾਟੀ ਰੂਪਨਗਰ ਵਿੱਚ ਸਹਾਇਕ ਸਿਵਲ ਸਰਜਨ ਵਜੋਂ ਸ਼ਾਮਲ ਹੋਏ

Health, Surgeon, Civil Surgeon, Dr Bobby Gulati, Rupnagar

Web Admin

Web Admin

5 Dariya News

ਰੂਪਨਗਰ , 06 May 2025

Last updated on: May 06, 2025, 17:35 IST

ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਨਵ-ਨਿਯੁਕਤ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਅੱਜ ਆਪਣੇ ਅਹੁਦੇ ਦੀ ਜੁਆਇਨਿੰਗ ਕਰ ਲੈਣ ਤੋਂ ਬਾਅਦ ਦਫਤਰ ਸੰਭਾਲ ਲਿਆ। ਇਸ ਮੌਕੇ ਉਤੇ ਸਿਵਲ ਸਰਜਨ, ਪ੍ਰੋਗਰਾਮ ਅਫਸਰ ਅਤੇ ਸਿਵਲ ਸਰਜਨ ਦਫਤਰ ਦਾ ਸਟਾਫ ਮੌਜੂਦ ਸਨ।

ਡਾ. ਬੌਬੀ ਗੁਲਾਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰਤੀਬੱਧ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ 'ਚ ਆ ਰਹੇ ਲੋੜਵੰਦ ਮਰੀਜ਼ਾਂ ਨੂੰ ਉਚਿਤ ਇਲਾਜ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।

ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਲੋਕਾਂ ਵਿਚ ਸਿਹਤ ਸੰਬੰਧੀ ਜਾਗਰੂਕਤਾ ਵਧਾਉਣ ਲਈ ਵੀ ਵੱਖ-ਵੱਖ ਮੁਹਿੰਮਾਂ ਦੀ ਸ਼ੁਰੂਆਤ ਕਰਨਗੇ, ਜਿਸ ਨਾਲ ਬਿਮਾਰੀਆਂ ਤੋਂ ਬਚਾਅ ਅਤੇ ਤੰਦਰੁਸਤੀ ਨੂੰ ਪ੍ਰੋਤਸਾਹਨ ਮਿਲੇਗਾ। ਪਿੰਡ ਪੱਧਰ 'ਤੇ ਲੋੜਵੰਦ ਵਰਗਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।

ਸਿਵਲ ਸਰਜਨ ਡਾ. ਸਵਪਨਜੀਤ ਕੌਰ ਨੇ ਡਾ. ਬੌਬੀ ਗੁਲਾਟੀ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਤਜਰਬੇਕਾਰ ਅਤੇ ਸਮਰਪਿਤ ਸੋਚ ਦੀ ਸਰਾਹਣਾ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ਨਿਯੁਕਤੀ ਨਾਲ ਜ਼ਿਲ੍ਹਾ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਭਾਗ ਦੀ ਕਾਰਗੁਜ਼ਾਰੀ 'ਚ ਸੁਧਾਰ ਆਵੇਗਾ। ਇਸ ਮੌਕੇ ਦੇ ਡਾ. ਭਵਲੀਨ, ਡਾ. ਹਰਲੀਨ, ਅਮਨਦੀਪ, ਹਰਜਿੰਦਰ ਸਿੰਘ ਸਟੇਨੋ, ਜਤਿਨ ਕੁਮਾਰ ਹਾਜ਼ਰ ਸਨ।

 

Tags: Health , Surgeon , Civil Surgeon , Dr Bobby Gulati , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD