Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪੁਲਿਸ ਨੇ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ

ਵੱਡੀ ਕਾਰਵਾਈ ਵਿੱਚ ਆਰਪੀਜੀ ਅਤੇ ਆਈਈਡੀ ਬਰਾਮਦ

Crime News Punjab, Punjab Police, Police, Crime News, Amritsar Police, Amritsar, State Special Operation Cell, SSOC, SSOC Amritsar

Web Admin

Web Admin

5 Dariya News

ਅੰਮ੍ਰਿਤਸਰ , 06 May 2025

Last updated on: May 06, 2025, 19:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। 

ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ  ਸੈੱਟ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥਾ ਵਿੱਚ ਦਹਿਸ਼ਤ ਫੈਲਾਉਣ ਲਈ ਛੁਪਾਇਆ ਸੀ। ਉਹਨਾਂ ਕਿਹਾ ਕਿ ਜਾਂਚ ਵਿੱਚ, ਪਾਕਿਸਤਾਨ ਦੀ ਆਈ.ਐਸ.ਆਈ. ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਵੱਲੋਂ ਸੂਬੇ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੇ ਸੰਭਾਵੀ ਯਤਨਾਂ ਦਾ ਵੀ ਸੰਕੇਤ ਮਿਲਿਆ ਹੈ।

ਡੀਜੀਪੀ ਨੇ ਕਿਹਾ ਕਿ ਇਹ ਬਰਾਮਦਗੀਆਂ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਪਾਂਸਰ ਕੀਤੇ ਅੱਤਵਾਦੀ ਮਾਡਿਊਲਾਂ ਵਿਰੁੱਧ ਪੰਜਾਬ ਪੁਲਿਸ ਦੀ ਨਿਰੰਤਰ ਕਾਰਵਾਈ ਦਾ ਹਿੱਸਾ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਇਹਨਾਂ ਖਤਰਿਆਂ ਨੂੰ ਬੇਅਸਰ ਕਰਨ ਅਤੇ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਦੀ ਰਾਖੀ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਇਹ ਆਪ੍ਰੇਸ਼ਨ ਐਸਐਸਓਸੀ, ਅੰਮ੍ਰਿਤਸਰ ਵੱਲੋਂ ਅਜਨਾਲਾ ਸੈਕਟਰ ਵਿੱਚ ਭਾਰਤ—ਪਾਕਿਸਤਾਨ ਸਰਹੱਦ ਦੇ ਨੇੜੇ ਇੱਕ ਖੇਤਰ ਤੋਂ ਆਈਈਡੀ, ਹੈਂਡ ਗਰਨੇਡ, ਆਧੁਨਿਕ ਹਥਿਆਰ ਅਤੇ ਗੋਲੀ ਸਿੱਕੇ ਦੀ  ਖੇਪ ਬਰਾਮਦ ਕਰਨ ਤੋਂ ਕੁਝ ਦਿਨ ਬਾਅਦ  ਸਾਹਮਣੇ ਆਇਆ ਹੈ। ਇਸੇ ਤਰ੍ਹਾਂ, ਤਿੰਨ ਹਫ਼ਤੇ ਪਹਿਲਾਂ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਵੀ ਇੱਕ ਆਰਪੀਜੀ, ਦੋ ਆਈਈਡੀ, 2 ਕਿਲੋ ਆਰਡੀਐਕਸ, ਇੱਕ ਰਿਮੋਟ ਕੰਟਰੋਲ, ਡੈਟੋਨੇਟਰਾਂ ਵਾਲੇ ਦੋ ਹੈਂਡ ਗਰਨੇਡ, ਤਿੰਨ ਪਿਸਤੌਲਾਂ ਦੇ ਨਾਲ ਛੇ ਮੈਗਜ਼ੀਨਾਂ ਅਤੇ 34 ਕਾਰਤੂਸ ਸਮੇਤ  ਚਾਰ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ., ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ੳਹੁਨਾਂ ਕਿਹਾ ਕਿ ਬਰਾਮਦ ਕੀਤੀ ਗਈ ਵਿਸਫੋਟਕ ਸਮੱਗਰੀ ਨੂੰ ਛੁਪਾਉਣ ਲਈ ਜਿੰਮੇਵਾਰ ਲੋਕਾਂ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ,ਅੰਮ੍ਰਿਤਸਰ ਦੇ ਪੁਲਿਸ ਥਾਣਾ ਐਸਐਸਓਸੀ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 111 ਅਤੇ 61(2) ਤਹਿਤ ਐਫਆਈਆਰ ਨੰਬਰ 28 ਮਿਤੀ 05.05.2025 ਨੂੰ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar , State Special Operation Cell , SSOC , SSOC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD