Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਵੰਤ ਸਿੰਘ ਬਾਜ਼ੀਗਰ ਨੇ ਲੱਖਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Kulwant Singh Bazigar, Shutrana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਪਾਤੜਾਂ/ਸ਼ੁਤਰਾਣਾ/ਪਟਿਆਲਾ , 07 May 2025

Last updated on: May 07, 2025, 17:51 IST

ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸ਼ੁਤਰਾਣਾ ਤੋਂ ਵਿਧਾਇਕ ਸ੍ਰ. ਕੁਲਵੰਤ ਸਿੰਘ ਬਾਜ਼ੀਗਰ ਨੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਲਵਾਣੂ ਵਿਖੇ ਲੱਖਾਂ ਰੁਪਏ ਦੀ ਗਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਸਿੱਖਿਆ ਹੀ ਅਸਲ ਆਧਾਰ ਹੈ, ਜਿਸ ਰਾਹੀਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ। 

ਅੱਜ ਸਵੇਰ ਦੇ ਇਹਨਾਂ ਸਮਾਗਮਾਂ ਤੋਂ ਬਾਅਦ ਸਿੱਖਿਆ ਕ੍ਰਾਂਤੀ ਦੇ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ। ਵਿਧਾਇਕ ਸ੍ਰ. ਕੁਲਵੰਤ ਸਿੰਘ  ਨੇ ਸਰਕਾਰੀ ਪ੍ਰਾਇਮਰੀ ਸਕੂਲ ਕਲਵਾਣੂ ਵਿਖੇ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਅਧੁਨਿਕ ਕਲਾਸ ਰੂਮ ਅਤੇ 1 ਲੱਖ 25 ਰੁਪਏ ਦੀ ਲਾਗਤ ਨਾਲ ਨਵੀਂ ਚਾਰ ਦੀਵਾਰੀ ਦੀ ਉਸਾਰੀ ਦਾ ਕੰਮ , ਸਰਕਾਰੀ ਹਾਈ ਸਕੂਲ ਮਵੀ ਕਲਾਂ ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁਜ਼ਰਕ ਵਿਖੇ 1 ਲੱਖ 50 ਹਜ਼ਾਰ ਦੀ ਲਾਗਤ ਨਾਲ ਚਾਰਦੀਵਾਰੀ , 7 ਲੱਖ 51 ਹਜ਼ਾਰ ਦੀ ਲਾਗਤ ਨਾਲ ਨਵੇਂ ਕਮਰੇ ਦਾ ਉਦਘਾਟਨ ਕੀਤਾ। 

ਇਸਦੇ ਨਾਲ ਹੀ ਵਿਧਾਇਕ ਸ੍ਰ. ਕੁਲਵੰਤ ਸਿੰਘ ਬਾਜ਼ੀਗਰ ਦੇ ਸਪੁੱਤਰ ਹਰਮੀਤ ਸਿੰਘ ਵਿੱਕੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਕਲਵਾਣੂ ਵਿਖੇ 8 ਲੱਖ 76 ਹਜ਼ਾਰ ਅਤੇ ਸਰਕਾਰੀ ਹਾਈ ਸਕੂਲ ਕਲਵਾਣੂ ਵਿਖੇ 13 ਲੱਖ 7 ਹਜ਼ਾਰ ਦੀ ਲਾਗਤ ਨਾਲ  ਨਵੇਂ ਆਧੁਨਿਕ ਕਲਾਸ ਰੂਮ, ਚਾਰਦੀਵਾਰੀ ਦਾ ਉਦਘਾਟਨ ਕੀਤਾ। ਵਿਧਾਇਕ ਸ੍ਰ. ਕੁਲਵੰਤ ਸਿੰਘ ਬਾਜ਼ੀਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਬੱਚੇ ਨੂੰ ਪੂਰਣ ਸਿੱਖਿਆ ਅਤੇ ਅਨੁਕੂਲ ਸਿੱਖਆ ਵਾਲਾ ਮਾਹੌਲ ਮਿਲ ਸਕੇ। ਇਸ ਮੌਕੇ ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਦੀ ਪ੍ਰਸੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ।

ਸਮਾਗਮ ਦੌਰਾਨ ਸਕੂਲ ਇੰਚਾਰਜ਼ ਸ਼੍ਰੀਮਤੀ ਰੂਬੀ ਘਈ, ਕੁਲਦੀਪ ਸਿੰਘ ਸਰਪੰਚ ਮਵੀ ਕਲਾਂ, ਐਸ.ਐਮ.ਸੀ. ਚੇਅਰਮੈਨ ਗੁਰਪ੍ਰੀਤ ਸਿੰਘ, ਸਮਾਜ ਸੇਵੀ ਗੁਰਪ੍ਰੀਤ ਸਿੰਘ, ਬੀਪੀਓ ਗੁਰਪ੍ਰੀਤ ਸਿੰਘ, ਬੀਐਨਓ ਭੂਸ਼ਣ ਕੁਮਾਰ, ਸੀਨੀਅਰ ਆਪ ਆਗੂ ਕੁਲਦੀਪ ਸਿੰਘ ਥਿੰਦ, ਸੋਨੀ ਠੇਕੇਦਾਰ, ਸਰਪੰਚ ਜਗਤਾਰ ਸਿੰਘ , ਕੁਲਦੀਪ ਸਿੰਘ ਥਿੰਦ ਪਾਤੜਾਂ, ਈਸ਼ਵਰ ਰਾਣਾ ਜ਼ਿਲ੍ਹਾ ਕੋਆਰਡੀਨੇਟਰ, ਰਣਜੀਤ ਸਿੰਘ ਵਿਰਕ ਪ੍ਰਧਾਨ ਟਰੱਕ ਯੂਨੀਅਨ ਪਾਤੜਾਂ, ਮਿੱਠੂ ਸਿੰਘ ਪ੍ਰਧਾਨ ਨਗਰ ਪੰਚਾਇਤ ਘੱਗਾ, ਸ਼ਕਤੀ ਗੋਇਲ ਮੀਤ ਪ੍ਰਧਾਨ ਘੱਗਾ, ਨੰਦ ਲਾਲ ਸ਼ਹਿਰੀ ਪ੍ਰਧਾਨ ਘੱਗਾ, ਗੁਰਪ੍ਰੀਤ ਸਿੰਘ ਵਰਮਾ ਬੀਪੀਓ ਸਮਾਣਾ, ਸੀ.ਐਚ.ਟੀ. ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਸਰਪੰਚ ਕਲਵਾਣੂ , ਮੁੱਖ ਅਧਿਆਪਕ ਸ੍ਰ. ਰਜਿੰਦਰ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਪਿੰਡ ਦੇ ਪੰਚ, ਸਕੂਲ ਦੇ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਮੌਜੂਦ ਸਨ।

ਵਿਧਾਇਕ ਸ੍ਰ. ਕੁਲਵੰਤ ਸਿੰਘ ਬਾਜ਼ੀਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਬੱਚੇ ਨੂੰ ਪੂਰਣ ਸਿੱਖਿਆ ਅਤੇ ਅਨੁਕੂਲ ਸਿੱਖਆ ਵਾਲਾ ਮਾਹੌਲ ਮਿਲ ਸਕੇ । ਇਸ ਮੌਕੇ ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਦੀ ਪ੍ਰਸੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ।

 

Tags: Kulwant Singh Bazigar , Shutrana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD