Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਇਸ ਵਰ੍ਹੇ 3 ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Gurlal Singh

Web Admin

Web Admin

5 Dariya News

ਚੰਡੀਗੜ੍ਹ , 07 May 2025

Last updated on: May 07, 2025, 18:57 IST

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਤਿੰਨ ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ।

ਸ. ਖੁੱਡੀਆਂ ਨੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਇੱਥੇ ਕਿਸਾਨ ਭਵਨ ਵਿਖੇ ਬੁਲਾਈ ਮੀਟਿੰਗ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। 

ਇਸ ਲਈ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਕਪੂਰਥਲਾ, ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਦਰਮਿਆਨ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। 

ਉਨ੍ਹਾਂ ਨੇ ਉੱਚ-ਗੁਣਵੱਤਾ ਵਾਲੇ ਖੇਤੀਬਾੜੀ ਨਾਲ ਸਬੰਧਤ ਉਤਪਾਦਾਂ ਤੱਕ ਕਿਸਾਨਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ-ਨਿਯੰਤਰਣ ਉਪਾਵਾਂ ਨੂੰ ਤੇਜ਼ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਫਸਲ ਦੀ ਪੈਦਾਵਾਰ ਵਧ ਸਕੇ। ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਵਿਭਾਗ ਨੇ ਗੁਣਵੱਤਾ ਨਿਯੰਤਰਣ ਲਈ ਮਹੱਤਵਪੂਰਨ ਟੀਚੇ ਮਿੱਥੇ ਹਨ, ਜਿਸ ਦਾ ਉਦੇਸ਼ ਚਾਲੂ ਵਿੱਤੀ ਸਾਲ ਦੌਰਾਨ ਕੀਟਨਾਸ਼ਕ ਦੇ 4,550 ਨਮੂਨੇ, ਬੀਜ ਦੇ 6,100 ਨਮੂਨੇ ਅਤੇ ਖਾਦ ਦੇ 5,200 ਨਮੂਨੇ ਇਕੱਤਰ ਕਰਨਾ ਹੈ। 

ਇਹ ਸਰਗਰਮ ਪਹੁੰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਲਈ ਪ੍ਰਮਾਣਿਕ ਅਤੇ ਮਿਆਰੀ ਖੇਤੀ-ਉਤਪਾਦ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Gurlal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD