Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ

Web Admin

Web Admin

5 Dariya News

ਫਿਰੋਜ਼ਪੁਰ , 07 May 2025

Last updated on: May 08, 2025, 11:15 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਰਹੱਦ ਪਾਰੋਂ ਚਲਾਏ ਜਾਂਦੇ  ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ  ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜਿ਼ਲ੍ਹਾ ਫਿਰੋਜ਼ਪੁਰ  ਅਤੇ ਬੱਬੂ ਸਿੰਘ ਉਰਫ਼ ਬੱਬੂ ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ,ਵਜੋਂ ਹੋਈ ਹੈ ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ। ਉਹਨਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ  ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਦੀ ਖੁਫੀਆ ਜਾਣਕਾਰੀ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਕੋਤਵਾਲ ਦੇ ਲਿੰਕ ਰੋਡ ਤੇ ਸਥਿਤ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਸੰਦੀਪ ਸਿੰਘ ਅਤੇ ਜੱਜ ਸਿੰਘ ਨੂੰ 465 ਗਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪਿਸਤੌਲ ਸਲਾਈਡਰ ਨਾਲ ਗ੍ਰਿਫ਼ਤਾਰ ਕਰ ਲਿਆ ।

ਉਹਨਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਆਪਣੇ ਹੀਰੋ ਹੌਂਡਾ ਮੋਟਰਸਾਈਕਲ (ਪੀਬੀ- 05-ਆਰ-3298) ਤੇ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ  ਵੀ ਜ਼ਬਤ ਕਰ ਲਿਆ ਹੈ ਅਤੇ ਇਸ ਸਬੰਧ ਵਿੱਚ, ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 -ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 06/05/2025  ਨੂੰ ਦੇਸ ਦਰਜ ਕੀਤਾ ਗਿਆ  ਹੈ।

ਦੂਜੇ ਆਪ੍ਰੇਸ਼ਨ ਬਾਰੇ ਏਆਈਜੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ਤੇ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਭਾਖੜਾ ਵਿੱਚ ਸਥਿਤ ਉਸਦੇ  ਖੇਤ ਤੋਂ 5 ਕਿਲੋ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰ ਬੱਬੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21- ਸੀ ਅਤੇ 29 ਤਹਿਤ ਐਫਆਈਆਰ ਨੰਬਰ 86 ਮਿਤੀ 07/05/2025 ਨੂੰ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD