Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਚਮਕੌਰ ਸਾਹਿਬ ਦੀ ਸਰਜ਼ਮੀਨ ‘ਤੇ ਹੋਈ ਸ਼ਿਵ ਕੁਮਾਰ ਬਟਾਲਵੀ ਸ਼ਾਮ

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 07 May 2025

Last updated on: May 08, 2025, 11:21 IST

ਸਥਾਨਕ ਸਿਟੀ ਸੈਂਟਰ ਸ੍ਰੀ ਚਮਕੌਰ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਦੀ ਜਾਨ ਸ਼ਿਵ ਕੁਮਾਰ ਬਟਾਲਵੀ ਦੇ ਨਾਮ ਇੱਕ ਸ਼ਾਮ ਕਰਵਾਈ ਗਈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾਕਟਰ ਚਰਨਜੀਤ ਸਿੰਘ ਨੇ ਕੀਤਾ। ਇਸ ਮੋਕੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ, ਐੱਸ ਪੀ ਹੈੱਡ ਕੁਆਟਰ ਸ੍ਰੀ ਅਰਵਿੰਦ ਮੀਨਾ ਆਈਪੀਐੱਸ, ਐੱਸ.ਡੀ.ਐੱਮ ਅਮਰੀਕ ਸਿੰਘ ਸਿੱਧੂ ਅਤੇ ਡੀਐਸਪੀ ਮਨਜੀਤ ਸਿੰਘ ਔਲਖ ਨੇ ਵੀ ਇਸ ਸ਼ਾਮ ਦਾ ਆਨੰਦ ਮਾਣਿਆ।

ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਨੇ ਸ਼ਿਵ ਕੁਮਾਰ ਬਟਾਲਵੀ ਦੀ ਰਚਨਾ ‘ਕੁੱਝ ਰੁੱਖ ਮੈਨੂੰ ਪੁੱਤ ਲੱਗਦੇ ਨੇ’ਗਾ ਕੇ ਆਪਣਾ ਲੋਹਾ ਮਨਾਇਆ। ਇਸ ਸ਼ਾਮ ਵਿੱਚ ਸਾਰੀਆਂ ਮਾਨਯੋਗ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਨੌਜਵਾਨ ਪੀੜੀ ਨੂੰ ਕਲਾ ਨਾਲ਼ ਜੁੜ ਕੇ ਨਸ਼ਿਆ ਤੋਂ ਤੋਬਾ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਯੁੱਧ ਨਸ਼ਿਆਂ ਵਿਰੁੱਧ ਵਿੱਚ ਅਸੀਂ ਤਾਂ ਹੀ ਜਿੱਤ ਸਕਦੇ ਹਾ, ਜੇਕਰ ਨੌਜਵਾਨ ਪੀੜੀ ਕਲਾ ਨਾਲ਼ ਜੁੜੇ,ਸ਼ਿਵ ਕੁਮਾਰ ਦੀ ਸ਼ਇਰੀ ਨਾਲ਼ ਜੁੜੇ।

ਪ੍ਰੋਗਰਾਮ ਨੋਡਲ ਅਫਸਰ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਸ਼ਾਮ ਵਿੱਚ ਡਾ. ਦੀਪਕ ਮਨਮੋਹਣ ਸਿੰਘ, ਡਾ ਸਤੀਸ਼ ਕੁਮਾਰ ਵਰਮਾ, ਫਿਲਮੀ ਅਦਾਕਾਰ ਬਨਿੰਦਰ ਬੰਨੀ, ਸੋਨਪ੍ਰੀਤ ਜਵੰਧਾ, ਗੀਤਕਾਰ ਸੋਨੀ ਠੁਲ੍ਹੇਵਾਲ, ਡਾ ਨਿਰਮਲ ਕੁਮਾਰ ਧੀਮਾਨ ਉਚੇਚੇ ਤੌਰ ਤੇ ਪਹੁੰਚੇ।  ਉਨ੍ਹਾਂ ਦੱਸਿਆ ਕਿ ਤਿੰਨ ਗ਼ਜ਼ਲ ਗਾਇਕ ਸ਼੍ਰੀ ਸੁਨੀਲ ਸਿੰਘ ਡੋਗਰਾ, ਸੁਖਜਿੰਦਰ ਸੁੱਖੀ ਅਤੇ ਸੁਖਵਿੰਦਰ ਸਾਰੰਗ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਇਰੀ ਦਾ ਰੰਗ ਬੰਨਣ ਪਾਹੁੰਚੇ। ਕਾਵਿ ਸ਼ਾਇਰੀ ਦਾ ਸਰੋਤਿਆ ਨੇ ਖੂਬ ਅਨੰਦ ਮਾਣਿਆ।ਇਸ ਸਮੇਂ ਜਗਤਾਰ ਸਿੰਘ ਘੜੂੰਆਂ, ਭੁਪਿੰਦਰ ਸਿੰਘ ਭੂਰਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD