Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਅਭਿਜੀਤ ਕਪਲਿਸ਼ ਵਲੋਂ ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਇਨਟਰਸੈਕਟਰਲ ਮੀਟਿੰਗ

ਮੀਟਿੰਗ ਦੌਰਾਨ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਦਿੱਤੇ ਨਿਰਦੇਸ਼

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 May 2025

Last updated on: May 08, 2025, 18:03 IST

ਸ਼੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਕਾਰਨ ਨੀਵੀਆਂ ਥਾਂਵਾਂ ਜਾਂ ਕਬਾੜ ਆਦਿ ਵਿਚ ਪਾਣੀ ਜਮ੍ਹਾ ਹੋ ਜਾਂਦਾ ਹੈ ਜਿਸ ਕਾਰਨ ਡੇਂਗੂ ਫੈਲਾਉਣ ਵਾਲੇ ਮੱਛਰ ਪੈਦਾ ਹੋਣ ਦਾ ਅਤੇ ਡੇਂਗੂ ਫੈਲਣ ਦਾ ਖਤਰਾ ਬਣ ਜਾਂਦਾ ਹੈ।

ਇਸ ਲਈ ਸਾਨੂੰ ਸਾਰੇ ਵਿਭਾਗਾਂ ਨੂੰ ਰਲ ਕੇ “ਵਨ ਹੈਲਥ ਅਪਰੋਚ” ਅਧੀਨ ਇਕੱਠੇ ਹੋ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੀ ਜਰੂਰਤ ਹੈ ਤਾਂ ਜੋ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਸਾਂਝੀਆਂ ਟੀਮਾਂ ਗਤੀਵਿਧੀਆਂ ਕਰਨਗੀਆਂ ਅਤੇ ਮੌਕੇ ਤੇ ਜੇਕਰ ਕਿਤੇ ਵੀ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਸਨੂੰ ਮੌਕੇ ਤੇ ਨਸ਼ਟ ਕੀਤਾ ਜਾਵੇ ਅਤੇ ਮੋਕੇ ਤੇ ਹੀ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਉਸ ਥਾਂ ਦੇ ਮਾਲਕ/ਇੰਚਾਰਜ ਦਾ ਚਲਾਨ ਕੱਟਿਆ ਜਾਵੇ।

ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿਚ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਖਾਸ ਤੌਰ ਤੇ ਹਾਈ ਰਿਸਕ ਏਰੀਏ ਵਿਚ ਫੋਗਿੰਗ ਕਰਵਾਈ ਜਾਵੇ। ਉਨ੍ਹਾਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਲੀਕੇਜ ਨਾ ਹੋਣ ਦਿੱਤੀ ਜਾਵੇ ਅਤੇ ਜੇਕਰ ਲੀਕੇਜ ਹੁੰਦੀ ਹੈ ਤਾਂ ਉਸਨੂੰ ਤੁਰੰਤ ਰੋਕਿਆ ਜਾਵੇ।

ਉਨ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਡੇਂਗੂ, ਮਲੇਰੀਏ ਅਤੇ ਪੀਣ ਵਾਲੇ ਅਸ਼ੁੱਧ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਜਾਣਕਾਰੀ ਦਿੱਤੀ ਜਾਵੇ ਅਤੇ ਅਵੇਅਰਨੈਸ ਕੈਂਪ ਲਗਾਏ ਜਾਣ। ਉਨ੍ਹਾ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਾਨਿਆਂ ਵਿਚ ਕਿਤੇ ਵੀ ਜਬਤ ਕੀਤੇ ਵਹੀਕਲ ਜਾਂ ਸਮਾਨ ਖੁੱਲੇ ਵਿਚ ਪਿਆ ਹੈ ਤਾਂ ਉਸਦੀ ਹਰ ਹਫਤੇ ਜਾਂਚ ਕੀਤੀ ਜਾਵੇ ਅਤੇ ਉਸ ਵਿਚ ਬਾਰਸ਼ ਦਾ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਸਾਂਝ ਪ੍ਰੌਗਰਾਮ ਅਧੀਨ ਚਲਾਏ ਜਾ ਰਹੇ ਜਾਗੁਰਕਤਾ ਪ੍ਰੋਗਰਾਮਾਂ ਵਿਚ ਡੇਂਗੂ ਅਤੇ ਮਲੇਰੀਆ ਬਾਰੇ ਵੀ ਲੋਕਾਂ ਨੂੰ ਜਾਗੁਰਕ ਕੀਤਾ ਜਾਵੇ।

ਉਨ੍ਹਾ ਪ੍ਰਾਇਵੇਟ ਲੈਬ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਕਿਹਾ ਕਿ ਪ੍ਰਾਇਵੇਟ ਲੈਬ ਦੁਆਰਾ ਡੇਂਗੂ ਪਾਜ਼ੀਟਿਵ ਪਾਏ ਗਏ ਮਰੀਜਾਂ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਸਕਣ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ  ਨੇ ਕਿਹਾ ਕਿ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਵਿੱਚ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਲੋੜੀਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦਾ ਪ੍ਰਬੰਧ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਏ ਦਾ ਟੈਸਟ ਅਤੇ ਇਲਾਜ ਸਾਰੇ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ। ਸ਼ਹਿਰੀ ਖੇਤਰਾਂ ਵਿਚ ਬ੍ਰੀਡਿੰਗ ਚੈਕਰਾਂ ਦੇ ਸਹਿਯੋਗ ਨਾਲ ਵੱਖ ਵੱਖ ਏਰੀਏ ਵਿਚ ਅਤੇ ਪੇਂਡੂ ਇਲਾਕਿਆਂ ਵਿੱਚ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD