Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

ਪਰਾਲੀ ਦੇ ਪ੍ਰਬੰਧਨ ‘ਤੇ ਆਉਣ ਵਾਲੇ ਵਾਧੂ ਖਰਚੇ ਲਈ ਕੇਂਦਰ ਪਾਸੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਵੀ ਕੀਤੀ ਮੰਗ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Shivraj Singh Chouhan, Shivraj Chauhan, BJP, Bharatiya Janata Party,Ramnath Thakur, Shyam Singh Rana

Web Admin

Web Admin

5 Dariya News

ਨਵੀਂ ਦਿੱਲੀ , 08 May 2025

Last updated on: May 09, 2025, 12:16 IST

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ, ਕਪਾਹ ਤੇ ਹੋਰ ਆਦਿ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਸਤੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਨਕਦ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇ।

ਸ. ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 10 ਜੂਨ, 2024 ਨੂੰ ਜਾਰੀ ਪੱਤਰ ਰਾਹੀਂ ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਰਾਹੀਂ ਸੂਬੇ ਵਿਚ ਝੋਨੇ ਦੇ ਬਦਲ ਸਬੰਧੀ ਸੋਧੀਆਂ ਹੋਏ ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨਾਂ ਦੱਸਿਆ ਕਿ ਇਸ ਤਹਿਤ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਥਾਂ ਕੋਈ ਹੋਰ ਬਦਲਵੀਂ ਫਸਲ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਦਾ ਨਕਦ ਪ੍ਰੋਤਸਾਹਨ ਰਾਸ਼ੀ ਦੇਣ ਬਾਰੇ ਕਿਹਾ ਗਿਆ ਸੀ। 

ਉਨਾਂ ਕਿਹਾ ਕਿ ਇਸ ਪੱਤਰ ਮੁਤਾਬਕ ਪ੍ਰਤੀ ਕਿਸਾਨ 5 ਹੈਕਟੇਅਰ ਤੱਕ ਇਸ ਸਕੀਮ ਤਹਿਤ ਲਾਭ ਲੈ ਸਕਦਾ ਹੈ। ਇਸ ਪੱਤਰ ਦੀ ਲਗਾਤਾਰਤਾ ਵਿਚ ਪਿਛਲੇ ਸਾਲ ਨਵੰਬਰ ਤੇ ਦਸੰਬਰ ਵਿਚ ਦੋ ਹੋਰ ਜਾਰੀ ਕੀਤੇ ਪੱਤਰਾਂ ਵਿਚ ਇਸ ਨਕਦ ਪ੍ਰੋਤਸਾਹਨ ਰਾਸ਼ੀ ਦੇਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ, ਜਿਸ ਨੇ ਕਿਸਾਨਾਂ ਲਈ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਇਥੇ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਇੱਥੇ ਪੂਸਾ ਕੰਪਲੈਕਸ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਰਵਾਈ ਗਈ ਕੌਮੀ ਖੇਤੀਬਾੜੀ ਕਾਨਫਰੰਸ-2025 ਵਿਚ ਹਿੱਸਾ ਲੈਣ ਪੁੱਜੇ ਸਨ।

ਇਸ ਕਾਨਫਰੰਸ ਦਾ ਉਦਘਾਟਨ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਨੇ ਕੀਤਾ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ ਉਤੇ ਆਉਣ ਵਾਲੇ ਵਾਧੂ ਖਰਚੇ ਦੇ ਬਦਲੇ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਕੇ ਸਮਰਥਨ ਅਤੇ ਸਹਿਯੋਗ ਕਰੇ ਤਾਂ ਜੋ ਪਰਾਲੀ ਸਾੜਨ ਕਾਰਨ ਹੁੰਦੇ ਹਵਾ ਪ੍ਰਦੂਸ਼ਣ ਦੇ ਖਤਰੇ ਨਾਲ ਨਜਿੱਠਿਆ ਜਾ ਸਕੇ। 

ਉਨਾਂ ਦਹੁਰਾਇਆ ਕਿ ਇਸ ਸਬੰਧੀ ਪੰਜਾਬ ਸਰਕਾਰ ਆਪਣਾ ਬਣਦਾ ਯੋਗਦਾਨ ਪਾਉਣ ਲਈ ਵਚਨਬੱਧ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਫਸਲੀ ਵਿਭਿੰਨਤਾ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਉਕਤ ਨਕਦ ਪ੍ਰੋਤਸਾਹਨ ਰਾਸ਼ੀ ਦੀ ਯੋਜਨਾ ਨੂੰ ਬਿਨਾਂ ਦੇਰੀ ਲਾਗੂ ਕਰੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿਚ ਕੀਤੇ ਜਾ ਰਹੇ  ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। 

ਉਹਨਾਂ ਕਿਹਾ ਕਿ ਨਰਮੇ ਦੀ ਫਸਲ ਤਹਿਤ ਪਹਿਲਾਂ ਪੰਜਾਬ ਵਿਚ ਰਕਬਾ 8 ਲੱਖ ਹੈਕਟੇਅਰ ਦੇ ਕਰੀਬ ਸੀ ਜੋ ਹੁਣ ਘੱਟ ਕੇ ਇਕ ਲੱਖ ਹੈਕਟੇਅਰ ਦੇ ਕਰੀਬ ਰਹਿ ਗਿਆ ਹੈ। ਉਨਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਜਿਥੇ ਬਦਲਵੀਆਂ ਫਸਲਾਂ ਦੀ ਬਿਜਾਈ ਵੱਲ ਕਿਸਾਨ ਉਸਾਰੂ ਹੁੰਗਾਰਾ ਭਰਨਗੇ ਉਥੇ ਸੂਬਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਵੀ ਇਹ ਯੋਜਨਾ ਕਾਰਗਰ ਸਾਬਤ ਹੋ ਸਕਦੀ ਹੈ।

ਖਾਦਾ ਦੀ ਨਿਰਧਾਰਤ ਤੇ ਨਿਯਮਤ ਸਪਲਾਈ ਦੀ ਮੰਗ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਕੇਂਦਰੀ ਪੂਲ ਵਿਚ 21 ਫੀਸਦ ਝੋਨਾ ਤੇ 46 ਫੀਸਦ ਕਣਕ ਦਾ ਯੋਗਦਾਨ ਪਾਉਂਦਾ ਹੈ ਜੋ ਕਿ ਖਾਦਾਂ ਦੀ ਲੋੜੀਂਦੀ ਮਾਤਰਾ ਦੀ ਨਿਰੰਤਰ ਸਪਲਾਈ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾੜ੍ਹੀ ਦੇ ਮੌਸਮ ਦੌਰਾਨ ਫਾਸਫੇਟਿਕ ਖਾਦਾਂ ਦੀ ਆਮ ਤੌਰ ‘ਤੇ ਘਾਟ ਆਉਂਦੀ ਹੈ। 

ਇਸ ਲਈ ਇਹ ਜ਼ਰੂਰੀ ਹੈ ਕਿ ਸਾਉਣੀ ਦੇ ਮੌਸਮ ਤੋਂ ਹੀ ਇਹਨਾਂ ਖਾਦਾਂ ਦੀ ਸਪਲਾਈ ਨਿਰੰਤਰ ਬਣਾਕੇ ਰੱਖੀ ਜਾਵੇ। ਇਸ ਦੌਰਾਨ ਸ. ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਣਕ ਦੇ ਬੀਜ ਉਤੇ ਸਬਸਿਡੀ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਭਾਰਤ ਦੀ ਖੇਤੀਬਾੜੀ ਖੋਜ ਕੌਂਸਲ ਦੇ ਅਨੁਮਾਨਾਂ ਅਨੁਸਾਰ ਦੇਸ਼ ਨੂੰ ਆਉਣ ਵਾਲੇ ਸਮੇਂ ਵਿਚ 345 ਮਿਲੀਅਨ ਮੀਟ੍ਰਿਕ ਟਨ ਅਨਾਜ ਦੀ ਲੋੜ ਪਵੇਗੀ ਜੋ ਕਿ ਇਸ ਵੇਲੇ 298.82 ਮਿਲੀਅਨ ਮੀਟ੍ਰਿਕ ਟਨ ਹੈ। 

ਇਨਾਂ ਅਨੁਮਾਨਾਂ ਅਨੁਸਾਰ ਦੇਸ਼ ਨੂੰ ਲੋੜੀਂਦੀ ਮਾਤਰਾ ਵਿਚ ਪੂਰਾ ਕਰਨ ਲਈ ਅਨਾਜੀ ਫਸਲਾਂ ਦੇ ਖੇਤਰ ਜਾਂ ਉਤਪਾਦਨ ਵਿਚ ਵਾਧਾ ਕਰਨ ਦੀ ਜ਼ਰੂਰਤ ਹੈ । ਉਨਾਂ ਕਿਹਾ ਕਿ ਕੌਂਸਲ ਅਨੁਸਾਰ ਹਰ ਸਾਲ ਕਣਕ ਦਾ 33 ਫੀਸਦ ਬੀਜ ਬਦਲਣ ਦੀ ਜ਼ਰੂਰਤ ਹੈ ਜਿਸ ਲਈ ਲਗਭਗ 20 ਕਰੋੜ ਰੁਪਏ ਲੋੜੀਂਦੇ ਹਨ। 

ਪਰ ਭਾਰਤ ਸਰਕਾਰ ਵੱਲੋਂ ਐਨ.ਐਫ.ਐਸ.ਐਮ ਅਤੇ ਐਰ.ਕੇ.ਵੀ.ਵਾਈ ਸਕੀਮਾਂ ਅਧੀਨ ਕਣਕ ਦੇ ਬੀਜ ਉਤੇ ਸਬਸਿਡੀ ਬੰਦ ਕਰ ਦਿੱਤੀ ਗਈ ਹੈ। ਇਸ ਸਬਸਿਡੀ ਨੂੰ ਦੇਸ਼ ਦੀ ਵਧ ਰਹੀ ਆਬਾਦੀ ਨੂੰ ਭੋਜਨ ਦੇਣ ਦੇ ਵੱਡੇ ਹਿੱਤ ਲਈ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Shivraj Singh Chouhan , Shivraj Chauhan , BJP , Bharatiya Janata Party , Ramnath Thakur , Shyam Singh Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD