Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਭਗਵੰਤ ਸਿੰਘ ਮਾਨ

ਦੂਹਰੀ ਜੰਗ ਲੜ ਰਿਹਾ ਪੰਜਾਬ, ਇਕ ਪਾਸੇ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਨਾਲ ਅਤੇ ਦੂਜੇ ਪਾਸੇ ਆਪਣੇ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਨਾਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Harjot Singh Bains, Barinder Kumar Goyal, Dr Charanjit Singh, Nangal, Rupnagar

Web Admin

Web Admin

5 Dariya News

ਨੰਗਲ (ਰੂਪਨਗਰ) , 08 May 2025

Last updated on: May 09, 2025, 12:34 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ ਹੈ। ਇਕ ਪਾਸੇ ਪੰਜਾਬ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖਿਲਾਫ਼ ਜੰਗ ਲੜ ਰਿਹਾ ਹੈ ਅਤੇ ਦੂਜੇ ਪਾਸੇ ਆਪਣੇ ਪਾਣੀਆਂ ਦੀ ਰਾਖੀ ਲਈ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰਾਂ ਦੇ ਖਿਲਾਫ ਲੜਾਈ ਲੜ ਰਿਹਾ ਹੈ।  

ਮੁੱਖ ਮੰਤਰੀ ਨੇ ਅੱਜ ਫੇਰ ਨੰਗਲ ਪਹੁੰਚ ਕੇ ਪਾਣੀਆਂ ਨੂੰ ਬਚਾਉਣ ਦੇ ਮੋਰਚੇ ਦੀ ਕਮਾਨ ਖੁਦ ਸੰਭਾਲੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੀ.ਬੀ.ਐਮ.ਬੀ. ਦਾ ਚੇਅਰਮੈਨ ਪੰਜਾਬ ਦੇ ਪਾਣੀ ਕਿਸੇ ਹੋਰ ਸੂਬੇ ਨੂੰ ਨਾ ਦੇ ਸਕੇ। ਇਸ ਮੌਕੇ ਮੁੱਖ ਮੰਤਰੀ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੋ ਹਲਕਾ ਵਿਧਾਇਕ ਵੀ ਹਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਕਰ ਸਕਦੇ ਹਨ ਤਾਂ ਉਹ ਆਪਣੇ ਪਾਣੀਆਂ ਦੀ ਰਾਖੀ ਕਰਨ ਦੇ ਵੀ ਸਮਰੱਥ ਹੈ। ਭਗਵੰਤ ਸਿੰਘ ਮਾਨ, “ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਕਟ ਦੇ ਸਮੇਂ ਘਟੀਆ ਖੇਡਾਂ ਖੇਡ ਰਹੀ ਹੈ ਜਦੋਂ ਕਿ ਅਜਿਹੇ ਸਮੇਂ ਮੁਲਕ ਨੂੰ ਇਕ-ਦੂਜੇ ਨਾਲ ਮਿਲ ਕੇ ਦੁਸ਼ਮਣ ਦੇ ਖਿਲਾਫ਼ ਲੜਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਪੂਰੇ ਦੇਸ਼ ਵਿੱਚ ਪਾਕਿਸਤਾਨ ਵਿਰੁੱਧ ਲੜਾਈ ਦੀ ਰਣਨੀਤੀ ਦੇ ਹਿੱਸੇ ਵਜੋਂ ਬਲੈਕਆਊਟ ਲਈ ਸਾਇਰਨ ਵਜਾਏ ਜਾ ਰਹੇ ਹਨ ਤਾਂ ਅਜਿਹੇ ਸਮੇਂ ਭਾਜਪਾ ਪੰਜਾਬ ਨਾਲ ਘਟੀਆ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਸ਼ਰਮਨਾਕ ਹੈ ਕਿ ਭਾਜਪਾ ਸੰਕਟ ਦੀ ਘੜੀ ਵਿੱਚ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਮੁਸੀਬਤ ’ਚੋਂ ਮੌਕਾ ਲੱਭ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕਦੇ ਵੀ ਭਾਜਪਾ ਦੇ ਨਾਪਾਕ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗਾ ਅਤੇ ਕਿਸੇ ਹੋਰ ਸੂਬੇ ਨਾਲ ਇੱਕ ਬੂੰਦ ਵੀ ਪਾਣੀ ਸਾਂਝਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਸਹਿਯੋਗੀ ਸੂਬੇ ਤੋਂ ਪਾਣੀ ਚੋਰੀ ਕਰਨ ਲਈ ਕਾਹਲੇ ਹਨ ਜਦੋਂ ਕਿ ਹਰਿਆਣਾ ਪੂਰੇ ਸਾਲ ਤੋਂ 4000 ਕਿਊਸਿਕ ਦੀ ਵਰਤੋਂ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਪੰਜਾਬ ਨੂੰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨੀ ਚਾਹੀਦੀ ਹੈ ਜਾਂ ਉਨ੍ਹਾਂ ਨੂੰ ਪਾਣੀਆਂ ਦੀ ਰਾਖੀ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਸਰਕਾਰ ਦੀ ਚੌਕਸੀ ਕਾਰਨ ਬੀ.ਬੀ.ਐਮ.ਬੀ. ਅਤੇ ਹਰਿਆਣਾ ਵੱਲੋਂ ਪਾਣੀ ਦੀ ਚੋਰੀ ਨੂੰ ਰੋਕਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੀ.ਬੀ.ਐਮ.ਬੀ. ਅਤੇ ਪਾਣੀਆਂ ਦੀ ਵੰਡ ਬਾਰੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਰਾਖੀ ਦੀ ਲੜਾਈ ਸਿਆਸੀ ਅਤੇ ਕਾਨੂੰਨੀ ਫਰੰਟ 'ਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਚੇਅਰਮੈਨ ਨੇ ਸੂਬੇ ਦੇ ਪਾਣੀ ਨੂੰ ਗੈਰ-ਕਾਨੂੰਨੀ ਢੰਗ ਨਾਲ ਲੁੱਟਣ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦਾ ਡਟ ਕੇ ਵਿਰੋਧ ਕਰੇਗੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਸੂਬਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਸਮਰੱਥ ਹੈ, ਤਾਂ ਇਹ ਪੰਜਾਬ ਦੇ ਪਾਣੀਆਂ ਨੂੰ ਵੀ ਬਚਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਲਗਦੀ ਹੈ ਜਿਸ ਦੀ ਰਾਖੀ ਲਈ ਪੰਜਾਬੀਆਂ ਵੱਲੋਂ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜਵਾਂ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾਲ ਸਲਾਹ ਕੀਤੇ ਬਿਨਾਂ ਅੱਧੀ ਰਾਤ ਨੂੰ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ ਅਤੇ ਦੂਜੇ ਸੂਬਿਆਂ ਦੇ ਦਬਾਅ ਹੇਠ ਪੰਜਾਬ ਦਾ ਬਣਦਾ ਹਿੱਸਾ ਵੀ ਖੋਹਿਆ ਜਾ ਰਿਹਾ ਹੈ। ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਨਵਾਂ ਸੰਵਿਧਾਨ ਬਣਾ ਕੇ ਇਸ ਦੇ ਪੁਨਰਗਠਨ ਦੀ ਮੰਗ ਕੀਤੀ। 

ਉਨ੍ਹਾਂ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਕਾਰ ਅਤੇ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਦੂਜੇ ਸੂਬਿਆਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਜਦਕਿ ਇਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਭਾਰਤੀ ਜਨਤਾ ਪਾਰਟੀ, ਹਰਿਆਣਾ ਕੇ ਕੇਂਦਰ ਦੀਆਂ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਬੀ.ਬੀ.ਐਮ.ਬੀ. ਦੀਆਂ ਮੀਟਿੰਗਾਂ ਬੁਲਾ ਕੇ ਪੰਜਾਬ ਦੇ ਪਾਣੀਆਂ ਨੂੰ ਜ਼ਬਰਦਸਤੀ ਹਰਿਆਣਾ ਵੱਲ ਮੋੜਿਆ ਜਾ ਰਿਹਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੀ ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਪੈਸੇ ਦੀ ਵਰਤੋਂ ਕਰਦੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਵਿੱਚ ਅੱਤਵਾਦੀ ਕੈਂਪਾਂ ਨੂੰ ਤਬਾਹ ਕਰਕੇ ਪਾਕਿਸਤਾਨ ਦੀਆਂ ਭਾਰਤ ਵਿਰੋਧੀ ਕਾਰਵਾਈਆਂ ਨੂੰ ਖਤਮ ਕਰਨ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਜਿੱਥੇ ਭਾਰਤੀ ਫੌਜ ਨੇ ਪਾਕਿਸਤਾਨ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਕੇਂਦਰਾਂ ਨੂੰ ਤਬਾਹ ਕਰ ਦਿੱਤਾ ਹੈ, ਦੂਜੇ ਪਾਸੇ ਸਰਹੱਦ ਪਾਰ ਤੋਂ ਬੰਬਾਰੀ ਦੌਰਾਨ ਦੁਸ਼ਮਣ ਵੱਲੋਂ ਸਾਡੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਬਹਾਦਰ ਹਨ ਜੋ ਦੇਸ਼ ਲਈ ਕੁਝ ਵੀ ਕਰ ਸਕਦੇ ਹਨ ਪਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਰੁੱਧ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ ਜੋ ਬਹੁਤ ਮੰਦਭਾਗੀ ਗੱਲ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Harjot Singh Bains , Barinder Kumar Goyal , Dr Charanjit Singh , Nangal , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD