Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ

ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਮੁੱਖ ਤਰਜੀਹ : ਡਾ. ਪਰਮਿੰਦਰਜੀਤ ਸਿੰਘ

Health, Senior Medical Officer, SMO Mohali, Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 09 May 2025

Last updated on: May 09, 2025, 15:40 IST

ਡਾ. ਪਰਮਿੰਦਰਜੀਤ ਸਿੰਘ ਨੇ ਬਦਲੀ ਉਪਰੰਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਸਬ-ਡਵੀਜ਼ਨਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਸਨ। 

ਡਾ. ਪਰਮਿੰਦਰਜੀਤ ਸਿੰਘ ਇਸ ਹਸਪਤਾਲ ਵਿਚ ਕਾਫ਼ੀ ਸਮੇਂ ਤਕ ਬਤੌਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਉਂਦੇ ਰਹੇ ਹਨ। 1 ਅਪ੍ਰੈਲ 2024 ਨੂੰ ਉਨ੍ਹਾਂ ਦੀ ਤਰੱਕੀ ਐਸ.ਐਮ.ਓ. ਵਜੋਂ ਹੋਈ ਸੀ ਤੇ ਉਨ੍ਹਾਂ ਖਰੜ ਹਸਪਤਾਲ ਵਿਖੇ ਅਹੁਦਾ ਸੰਭਾਲਿਆ ਸੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਹਸਪਤਾਲ ਵਿਚ ਕੰਮ ਕਰਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਥੇ ਕੰਮ ਕਰਨ ਦਾ ਕਾਫ਼ੀ ਤਜਰਬਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਹਸਪਤਾਲ ਹੋਣ ਸਦਕਾ ਇਥੇ ਮਰੀਜ਼ਾਂ ਦੀ ਆਮਦ ਕਾਫ਼ੀ ਜ਼ਿਆਦਾ ਹੁੰਦੀ ਹੈ ਤੇ ਉਹ ਪੁਰਜ਼ੋਰ ਯਤਨ ਕਰਨਗੇ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਚੰਗੀਆਂ ਸਿਹਤ ਸਹੂਲਤਾਂ ਮਿਲਣ। 

ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ -1 ਡਾ. ਐਚ.ਐਸ.ਚੀਮਾ ਅਤੇ ਸਮੂਹ ਸਟਾਫ਼ ਨੇ ਡਾ. ਪਰਮਿੰਦਰਜੀਤ ਸਿੰਘ ਦਾ ਸਵਾਗਤ ਕੀਤਾ ਅਤੇ ਸ਼ੁਭਕਾਮਨਾਵਾਂ ਦਿਤੀਆਂ।

 

Tags: Health , Senior Medical Officer , SMO Mohali , Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD