Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ : ਡਾ. ਗੁਰਪ੍ਰੀਤ ਸਿੰਘ ਰਾਏ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 09 May 2025

Last updated on: May 09, 2025, 16:33 IST

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ, 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਤਹਿਤ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀ-ਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਵਰਿੰਦਰ ਪਾਲ ਕੌਰ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਅਵਲੀਨ ਕੌਰ ਵੀ ਮੌਜੂਦ ਰਹੇ।

 ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਾਏ ਨੇ ਦੱਸਿਆ ਕਿ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਵਿਸ਼ੇਸ਼ ਤੌਰ 'ਤੇ ' ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ' ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾਗਰੂਕਤਾ ਗਤੀ-ਵਿਧੀਆਂ ਦੇ ਨਾਲ-ਨਾਲ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ। 

ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਡੇਂਗੂ ਜ਼ਿਲੇ ਦੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਬੁਖਾਰ ਦੇ ਲੱਛਣਾਂ ਦੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਤਾਂ ਜੋ ਨਾਗਰਿਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ। ਸਿਵਲ ਸਰਜਨ ਡਾ ਰਾਏ ਨੇ ਦਸਿਆ ਕਿ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ। 

ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ 'ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ 'ਚ ਦਰਦ, ਜੁਕਾਮ ਹੋਵੇ, ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ 'ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਅਵਲੀਨ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆ 'ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ 'ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।

ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ, ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਐਸ ਆਈ ਕਾਰਜ ਸਿੰਘ, ਐਸ ਆਈ ਗੁਰਦੇਵ ਸਿੰਘ ਢਿੱਲੋਂ, ਐਸ ਆਈ ਭੁਪਿੰਦਰ ਸਿੰਘ, ਜਸਪਿੰਦਰ ਸਿੰਘ, ਪਰਦੀਪ ਸਿੰਘ, ਮਨਜਿੰਦਰ ਸਿੰਘ ਅਤੇ ਸਮੂਹ ਬ੍ਰੀਡਰ ਚੈੱਕਰ ਆਦਿ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD