Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਡਾ. ਸਵਪਨਜੀਤ ਕੌਰ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਸਟਾਫ਼ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 09 May 2025

Last updated on: May 09, 2025, 17:41 IST

ਸਿਵਲ ਸਰਜਨ ਡਾ. ਸਵਪਨਜੀਤ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ। ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਨੇ ਐਮਰਜੈਂਸੀ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਅੱਜ ਸਵੇਰੇ ਬਲੱਡ ਬੈਂਕ, ਐਮਰਜੈਂਸੀ ਵਾਰਡ ਅਤੇ ਮਾਈਨਰ ਓਟੀ ਅਤੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਸਟਾਫ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ। 

ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ। ਡਾ. ਸਵਪਨਜੀਤ ਕੌਰ ਨੇ ਐਮਰਜੰਸੀ ਦੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਐਮਰਜੈਂਸੀ ਪ੍ਰਤਿਕਿਰਿਆ ਦੀ ਤਿਆਰੀ ਸਬੰਧੀ ਲਈ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਸੁਨਿਸ਼ਚਿਤ ਕੀਤੇ ਜਾਣ ਐਮਰਜੈਂਸੀ ਸੇਵਾਵਾਂ ਲਈ ਓਪਰੇਸ਼ਨ ਥੀਏਟਰ ਕਾਰਜ ਸ਼ੀਲ ਸਥਿਤੀ ਵਿੱਚ ਰੱਖੇ ਜਾਣ, ਦਵਾਈਆਂ ਦਾ ਉਚਿਤ ਮਾਤਰਾ ਵਿੱਚ ਸਟੋਕ ਹੋਵੇ, ਜ਼ਿਲ੍ਹੇ ਦੇ ਬਲੱਡ ਬੈਂਕਾਂ ਵਿਚ ਖੂਨ ਦਾ ਪੂਰਾ ਪ੍ਰਬੰਧ ਹੋਵੇ। 

ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਟਾਫ ਨੂੰ ਹਦਾਇਤ ਕੀਤੀ ਹੈ ਕਿ ਜੋ ਵੀ ਕਰਮਚਾਰੀ ਛੁੱਟੀ ਤੇ ਹਨ ਉਹ ਆਪਣੀ ਛੁੱਟੀ ਰੱਦ ਕਰਕੇ ਤੁਰੰਤ ਡਿਊਟੀ ਜੁਆਇਨ ਕਰਨ, ਸਾਰਾ ਸਟਾਫ ਆਪਣਾ ਮੋਬਾਇਲ 24 ਘੰਟੇ ਖੁੱਲ੍ਹਾ ਰੱਖੇਗਾ ਅਤੇ ਜਰੂਰਤ ਪੈਣ ਤੇ ਉਨ੍ਹਾਂ ਨੂੰ ਕਦੀ ਵੀ ਡਿਊਟੀ ਤੇ ਬੁਲਾਇਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ, ਫਾਰਮੇਸੀ ਆਦਿ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD