Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡੇਅਰੀਆਂ ਸ਼ਹਿਰ ਚੋਂ ਹਰ ਹਾਲ ਹੋਣਗੀਆਂ ਤਬਦੀਲ, ਲੋਕਾਂ ਨੂੰ ਸੀਵਰੇਜ ਜਾਮ ਤੋਂ ਮਿਲੇਗੀ ਰਾਹਤ - ਅਜੀਤਪਾਲ ਸਿੰਘ ਕੋਹਲੀ

ਵਿਧਾਇਕ ਕੋਹਲੀ ਵੱਲੋਂ ਮੇਅਰ ਕੁੰਦਨ ਗੋਗੀਆ ਤੇ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਅਬਲੋਵਾਲ ਬਾਰੇ ਡੇਅਰੀ ਮਾਲਕਾਂ ਨਾਲ ਫ਼ੈਸਲਾਕੁੰਨ ਬੈਠਕ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Paramvir Singh

Web Admin

Web Admin

5 Dariya News

ਪਟਿਆਲਾ , 09 May 2025

Last updated on: May 09, 2025, 17:48 IST

ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅੱਜ ਇੱਥੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸ਼ਹਿਰ ਵਿੱਚੋਂ ਹਰ ਹਾਲ ਡੇਅਰੀਆਂ ਤਬਦੀਲ ਕੀਤੀਆਂ ਜਾਣਗੀਆਂ ਅਤੇ ਸ਼ਹਿਰ ਵਾਸੀਆਂ ਨੂੰ ਸੀਵਰੇਜ ਜਾਮ ਤੋਂ ਰਾਹਤ ਦਿਵਾਈ ਜਾਵੇਗੀ। ਵਿਧਾਇਕ ਕੋਹਲੀ ਨੇ ਅੱਜ ਇੱਥੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਅਬਲੋਵਾਲ ਬਾਰੇ ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੂੰ ਨਾਲ ਲੈਕੇ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਫ਼ੈਸਲਾਕੁੰਨ ਬੈਠਕ ਕੀਤੀ।

ਡੇਅਰੀ ਮਾਲਕਾਂ ਨੂੰ ਸ਼ਹਿਰ ਵਿੱਚੋਂ ਡੇਅਰੀਆਂ ਇਸ ਪ੍ਰਾਜੈਕਟ ਵਿੱਚ ਤਬਦੀਲ ਕਰਨ ਲਈ ਜ਼ੋਰ ਦਿੰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੇਅਰੀ ਮਾਲਕਾਂ ਨੂੰ ਉਥੇ ਡੇਅਰੀ ਕਿੱਤੇ ਨੂੰ ਹੋਰ ਵਧਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ 20 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 21.26 ਏਕੜ ਵਿੱਚ ਬਣਾਇਆ ਗਿਆ ਇਹ ਪ੍ਰਾਜੈਕਟ ਜਿੱਥੇ ਸ਼ਹਿਰ ਦੀ ਸਾਫ਼ ਸਫਾਈ ਤੇ ਸੀਵਰੇਜ ਨੂੰ ਬੰਦ ਹੋਣ ਤੋਂ ਰੋਕਣ 'ਚ ਸਹਾਈ ਹੋਵੇਗਾ ਉਥੇ ਹੀ ਡੇਅਰੀ ਮਾਲਕਾਂ ਦੇ ਧੰਦੇ ਨੂੰ ਹੋਰ ਵਿਕਸਤ ਹੋਣ ਵਿੱਚ ਵੀ ਸਹਾਇਤਾ ਕਰੇਗਾ। 

ਉਨ੍ਹਾਂ ਕਿ ਪ੍ਰਸ਼ਾਸਨ ਨੇ ਬੈਂਕਾਂ ਨਾਲ ਰਾਬਤਾ ਕਰਵਾ ਕੇ ਡੇਅਰੀ ਮਾਲਕਾਂ ਨੂੰ ਸ਼ੈਡ ਉਸਾਰੀ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਬਿਨ੍ਹਾਂ ਕਿਸੇ ਬੈਂਕ ਗਾਰੰਟੀ ਦਿਵਾਉਣ ਦਾ ਵੀ ਪ੍ਰਬੰਧ ਕੀਤਾ, ਹੋਰ ਡੇਅਰੀ ਮਾਲਕ ਕੀ ਚਾਹੁੰਦੇ ਹਨ?, ਇਸ ਲਈ ਹੁਣ ਉਨ੍ਹਾਂ ਨੂੰ ਹਰ ਹਾਲ ਡੇਅਰੀਆਂ ਸ਼ਹਿਰ ਵਿੱਚੋਂ ਤਬਦੀਲ ਕਰਨੀਆਂ ਹੀ ਪੈਣਗੀਆਂ।

ਵਿਧਾਇਕ ਕੋਹਲੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਅਰੀ ਪ੍ਰਾਜੈਕਟ ਨੂੰ ਤੁਰੰਤ ਚਲਾਉਣ ਲਈ ਸਾਰੇ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕੀਤੇ ਜਾਣ। ਅਧਿਕਾਰੀਆਂ ਨੇ ਸ਼ਹਿਰ ਦੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ 'ਚ ਤਬਦੀਲ ਕਰਕੇ ਇਸ ਨੂੰ ਕਾਮਯਾਬ ਕਰਨ ਬਾਰੇ ਦੁਧਾਰੂ ਪਸ਼ੂਆਂ ਲਈ ਬੈਂਕ ਕਰਜਿਆਂ, ਵੈਟਰਨਰੀ ਕਲੀਨਿਕ, ਚਾਰਾ, ਪਸ਼ੂ ਮੰਡੀ, ਵੇਰਕਾ ਮਿਲਕਿੰਗ ਸੈਂਟਰ, ਪਾਣੀ ਦੀ ਨਿਕਾਸੀ, ਬਿਜਲੀ ਕੁਨੈਕਸ਼ਨ ਆਦਿ ਕਈ ਮੁੱਦਿਆਂ 'ਤੇ ਜਾਣਕਾਰੀ ਦਿੱਤੀ। 

ਮੀਟਿੰਗ 'ਚ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਸਮੇਤ ਨਗਰ ਨਿਗਮ ਦੇ ਅਧਿਕਾਰੀ ਹਰਕਿਰਨ ਸਿੰਘ, ਗੁਰਪ੍ਰੀਤ ਵਾਲੀਆ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD