Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨ ਤਾਰਨ , 09 May 2025

Last updated on: May 09, 2025, 18:26 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਫਤਿਹ ਚੱਕ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, ਸੱਤ ਆਧੁਨਿਕ ਪਿਸਤੌਲ- ਜਿਨ੍ਹਾਂ ਵਿੱਚ ਚਾਰ .30 ਬੋਰ ਬ੍ਰੇਟਾ, ਦੋ ਪੀਐਕਸ 5 ਅਤੇ ਇੱਕ .30 ਬੋਰ ਸਟਾਰ ਮਾਰਕ ਸ਼ਾਮਲ ਹੈ, ਦੇ ਨਾਲ 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। 

ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਦੀ ਹੈਚਬੈਕ ਹੁੰਡਈ ਆਈ20 ਕਾਰ ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਪਾਕਿਸਤਾਨ ਸਥਿਤ ਤਸਕਰਾਂ ਅਤੇ ਉਸਦੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ਿਆਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਸੁੱਟੀਆਂ ਜਾ ਰਹੀਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਨਿਸ਼ਾਨਾਬੱਧ ਆਪ੍ਰੇਸ਼ਨ ਚਲਾਇਆ ਅਤੇ ਤਰਨ ਤਾਰਨ ਦੇ ਮੋਲਸਰੀ ਪੈਲੇਸ ਦੇ ਨੇੜਿਓਂ ਦੋਵੇਂ ਮੁਲਜ਼ਮਾਂ ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਤਰਨ ਤਾਰਨ ਦੇ ਝਬਾਲ ਚੌਂਕ ਨੇੜੇ ਗ੍ਰੀਨ ਐਵੇਨਿਊ ਵਿਖੇ ਉਸਨੇ ਕਿਰਾਏ ‘ਤੇ ਘਰ ਲਿਆ ਹੋਇਆ ਹੈ, ਜਿਸਨੂੰ ਉਹ ਨਸ਼ਿਆਂ ਅਤੇ ਹਥਿਆਰਾਂ ਦਿਆਂ ਖੇਪਾਂ ਲੁਕਾਉਣ ਲਈ ਇੱਕ ਸੁਰੱਖਿਅਤ ਪਨਾਹਗਾਹ ਵਜੋਂ ਵਰਤ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਕੀਤੇ ਗਏ ਨਸ਼ਿਆਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਸਪਲਾਇਰਾਂ, ਡੀਲਰਾਂ, ਖਰੀਦਦਾਰਾਂ ਅਤੇ ਹਵਾਲਾ ਹੈਂਡਲਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਤਰਨਤਾਰਨ ਸਿਟੀ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, 25 ਅਤੇ 27(ਏ) ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 109 ਮਿਤੀ 08 ਮਈ, 2025 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD