Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਗਿਆ

Health, Civil Surgeon Rupnagar, Ropar, Blood Donation Camp

Web Admin

Web Admin

5 Dariya News

ਰੂਪਨਗਰ , 09 May 2025

Last updated on: May 10, 2025, 11:18 IST

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸਨਰ ਰੂਪਨਗਰ ਸ੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਅੱਜ ਬਲੱਡ ਸੈਂਟਰ, ਸਿਵਲ ਹਸਪਤਾਲ ਰੂਪਨਗਰ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਕੈਂਪ ਵਿੱਚ ਨੋਜਵਾਨਾਂ ਵੱਲੋ ਵੱਧ ਚੜ ਕੇ ਹਿੱਸਾ ਲਿਆ ਗਿਆ ਅਤੇ ਖੂਨਦਾਨ ਕੀਤਾ ਗਿਆ। 

ਇਸ ਕੈਂਪ ਵਿੱਚ ਲਗਭਗ 28 ਖੂਨਦਾਨੀਆਂ ਵੱਲੋਂ ਆਪਣੀ ਰਜਿਸਟ੍ਰੇਸਨ ਕਰਵਾਈ ਗਈ। ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ.ਸਵਪਨਜੀਤ ਕੌਰ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਤੇ ਤਣਾਅਪੂਰਣ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਗਵਰਨਰ ਪੰਜਾਬ ਰਾਜ ਵੱਲੋਂ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋ ਵੱਧ ਖੂਨਦਾਨ ਕੈਂਪ ਲਗਵਾਉਣ ਸੰਬੰਧੀ ਨਿਰਦੇਸ ਦਿੱਤੇ ਗਏ ਹਨ ਤਾਂ ਜੋ ਲੋੜ ਪੈਣ ਤੇ ਮਰੀਜਾਂ ਨੂੰ ਲੋੜੀਦਾ ਬਲੱਡ ਮੁਹੱਇਆ ਕਰਵਾਇਆ ਜਾ ਸਕੇ। 

ਇਸ ਮੌਕੇ ਸਿਵਲ ਸਰਜਨ ਡਾ.ਸਵਪਨਜੀਤ ਕੌਰ, ਸਹਾਇਕ ਸਿਵਲ ਸਰਜਨ ਰੂਪਨਗਰ ਡਾ.ਬੋਬੀ ਗੁਲਾਟੀ ਅਤੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰੂਪਨਗਰ ਸ. ਗੁਰਸੋਹਣ ਸਿੰਘ ਵੱਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਅਤੇ ਖੂਨਦਾਨੀਆਂ ਦੀ ਹੋਸਲਾ ਅਫਜ਼ਾਈ ਕੀਤੀ ਗਈ।

ਇਸ ਮੌਕੇ ਸੰਸਥਾ ਸਿਵਲ ਹਸਪਤਾਲ ਰੂਪਨਗਰ ਤੋਂ ਸੀਨੀਅਰ ਮੈਡੀਕਲ ਅਫਸਰ ਡਾ.ਉਪਿੰਦਰ ਸਿੰਘ, ਬਲੱਡ ਟਰਾਂਸਫਿਊਜ਼ਨ ਅਫਸਰ ਡਾ.ਭਵਲੀਨ ਕੌਰ, ਟੈਕਨੀਕਲ ਸੁਪਰਵਾਈਜਰ ਸ਼੍ਰੀ ਅਮਨਦੀਪ ਅਤੇ ਸਮੂਹ ਬਲੱਡ ਸੈਂਟਰ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

 

Tags: Health , Civil Surgeon Rupnagar , Ropar , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD