Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਐਂਟੀ ਡਰੋਨ ਪ੍ਰਣਾਲੀ ਨਾਲ ਡਰੱਗ ਮਨੀ ਉਤੇ ਲੱਗੇਗੀ ਰੋਕ, ਅਤਿਵਾਦੀਆਂ ਦੀ ਫੰਡਿੰਗ ਦਾ ਟੁੱਟੇਗਾ ਲੱਕ: ਭਗਵੰਤ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 09 May 2025

Last updated on: May 10, 2025, 11:53 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ। ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸੂਬੇ ਦੀ 532 ਕਿਲੋਮੀਟਰ ਸਰਹੱਦ ਉੱਤੇ ਨੌਂ ਐਂਟੀ ਡਰੋਨ ਪ੍ਰਣਾਲੀਆਂ ਲਗਾਈਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਇਨ੍ਹਾਂ ਡਰੋਨਾਂ ਨਾਲ ਸਰਹੱਦ ਉਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਮਦਦ ਮਿਲੇਗੀ। ਇਸ ਉਦੇਸ਼ ਲਈ ਕੀਤੀ ਜਾ ਰਹੀ ਇਸ ਅਹਿਮ ਪਹਿਲਕਦਮੀ ਲਈ ਸੂਬਾ ਸਰਕਾਰ ਵੱਲੋਂ 51.41 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਡਰੋਨ ਰਾਹੀਂ ਪਾਕਿਸਤਾਨ ਨਸ਼ਾ ਤੇ ਹਥਿਆਰ ਭੇਜ ਕੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ ਅਤੇ ਅਤਿਵਾਦ ਨੂੰ ਫੰਡਿੰਗ ਦਿੰਦਾ ਹੈ ਪਰ ਹੁਣ ਇਹ ਹਰਕਤਾਂ ਨਹੀਂ ਚੱਲਣਗੀਆਂ। 

ਪੰਜਾਬ ਸਰਕਾਰ ਇਸ ਸਾਜ਼ਿਸ਼ ਨੂੰ ਜੜ੍ਹੋਂ ਖ਼ਤਮ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਆਪਣੀਆਂ ਸੁਰੱਖਿਆ ਏਜੰਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ਅਤੇ ਪਾਕਿਸਤਾਨ ਨੂੰ ਹਰ ਮੋਰਚੇ ਉਤੇ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਪੰਜਾਬ ਦੀ ਭੂਗੋਲਿਕ ਸਥਿਤੀ ਨੂੰ ਦੇਖਦੇ ਹੋਏ ਇਹ ਫੈਸਲਾ ਹੋਰ ਵੀ ਮਹੱਤਵਪੂਰਨ ਬਣ ਜਾਂਦਾ ਹੈ। ਸੂਬੇ ਦੀ ਕਾਫ਼ੀ ਲੰਮੀ ਕੌਮਾਂਤਰੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਸੂਬਾ, ਹੈਰੋਇਨ ਦੇ ਮੁੱਖ ਉਤਪਾਦਕ ਅਫ਼ਗਾਨਿਸਤਾਨ ਦੇ ਨੇੜੇ ਸਥਿਤ ਹੈ। ਇਹ ਖ਼ੇਤਰ ਲੰਮੇ ਸਮੇਂ ਤੋਂ ਪਾਕਿਸਤਾਨ ਸਮਰਥਿਤ ਨਾਰਕੋ ਅਤਿਵਾਦ ਦਾ ਸ਼ਿਕਾਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਹਾਲੀਆ ਸਾਲਾਂ ਵਿੱਚ ਡਰੋਨ ਅਤੇ ਯੂ.ਏ.ਵੀ. ਰਾਹੀਂ ਸਰਹੱਦਾਂ ਉਤੇ ਸੰਨ੍ਹ ਲਾਉਣ ਦੀਆਂ ਘਟਨਾਵਾਂ ਵਧੀਆਂ ਹਨ ਅਤੇ ਡਰੋਨਾਂ ਦੀ ਵਰਤੋਂ ਹਥਿਆਰਾਂ, ਨਸ਼ੇ ਤੇ ਹੋਰ ਧਮਾਕਾਖੇਜ਼ ਸਮੱਗਰੀ ਭਾਰਤ ਭੇਜਣ ਲਈ ਕੀਤੀ ਜਾ ਰਹੀ ਹੈ। ਹੁਣ ਇਹ ਅਤਿ ਆਧੁਨਿਕ ਐਂਟੀ ਡਰੋਨ ਸਿਸਟਮ ਇਨ੍ਹਾਂ ਖ਼ਤਰਿਆਂ ਨੂੰ ਸਮਾਂ ਰਹਿੰਦੇ ਪਛਾਣ ਕੇ ਇਨ੍ਹਾਂ ਨੂੰ ਬਰਬਾਦ ਕਰੇਗਾ।

ਇਸ ਦੇ ਨਾਲ ਹੀ ਇਹ ਤਕਨੀਕ ਵੀ.ਆਈ.ਪੀ. ਮੂਵਮੈਂਟ ਅਤੇ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਕੈਬਨਿਟ ਦਾ ਇਹ ਫੈਸਲਾ ਸਰਹੱਦੀ ਜ਼ਿਲ੍ਹਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਠੋਸ ਤੇ ਰਣਨੀਤਕ ਕਦਮ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD