Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਸਾਨੂੰ ਆਪਣੀਆਂ ਹਥਿਆਰਬੰਦ ਸੈਨਾਵਾਂ ‘ਤੇ- ਉਨ੍ਹਾਂ ਦੀ ਸਾਹਸ, ਦਲੇਰੀ ਅਤੇ ਦੂਰਦਰਸ਼ਤਾ 'ਤੇ ਮਾਣ ਹੈ : ਓਮ ਬਿਰਲਾ

ਓਮ ਬਿਰਲਾ ਨੇ ਨੌਜਵਾਨ ਟ੍ਰੇਨੀਜ਼ ਆਈਏਐੱਸ ਅਫ਼ਸਰਸ ਨੂੰ ਵਿਕਾਸ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵ ਨਾਲ ਕੰਮ ਕਰਨ ਦਾ ਸੱਦਾ ਦਿੱਤਾ

Om Birla, BJP, Bharatiya Janata Party, Lok Sabha Speaker

Web Admin

Web Admin

5 Dariya News

ਨਵੀਂ ਦਿੱਲੀ , 09 May 2025

Last updated on: May 10, 2025, 13:21 IST

ਦੇਸ਼ ਦੇ ਮੌਜੂਦਾ ਹਾਲਾਤ ਦਾ ਜ਼ਿਕਰ ਕਰਦੇ ਹੋਏ, ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਕਿਹਾ ਕਿ 'ਸਾਨੂੰ ਆਪਣੀਆਂ ਹਥਿਆਰਬੰਦ ਸੈਨਾਵਾਂ ‘ਤੇ- ਉਨ੍ਹਾਂ ਦੇ ਸਾਹਸ, ਦਲੇਰੀ ਅਤੇ ਦੂਰਦਰਸ਼ਿਤਾ 'ਤੇ ਮਾਣ ਹੈ।' ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਸੈਨਾ ਨੇ ਸਾਡੀਆਂ ਸਰਹੱਦਾਂ ਨੂੰ ਅਜਿੱਤ ਅਤੇ ਮਜ਼ਬੂਤ ​​ਬਣਾਇਆ ਹੈ, ਉਸੇ ਤਰ੍ਹਾਂ ਭਾਰਤ ਦੇ ਸਟੀਲ ਫਰੇਮ, ਯਾਨੀ ਕਿ ਭਾਰਤੀ ਸਿਵਿਲ ਸੇਵਾ ਨੇ ਦੇਸ਼ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 

ਉਨ੍ਹਾਂ ਨੇ ਆਈਏਐੱਸ ਅਫ਼ਸਰ ਸਿਖਿਆਰਥੀਆਂ ਨੂੰ ਸ਼ਾਸਨ ਅਤੇ ਜਨਤਕ ਪ੍ਰਸ਼ਾਸਨ ਵਿੱਚ ਆਪਣੀਆਂ ਭੂਮਿਕਾਵਾਂ ਵਿੱਚ ਉਦੇਸ਼, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਲਿਆਉਣ ਦੀ ਵੀ ਅਪੀਲ ਕੀਤੀ। ਸ਼੍ਰੀ ਬਿਰਲਾ ਨੇ ਇਹ ਟਿੱਪਣੀਆਂ ਅੱਜ ਸੰਸਦ ਭਵਨ ਵਿੱਚ 2023 ਬੈਚ ਦੇ ਆਈਏਐੱਸ ਅਫ਼ਸਰ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤੀਆਂ।

ਸ਼੍ਰੀ ਬਿਰਲਾ ਨੇ ਨੌਜਵਾਨ ਅਧਿਕਾਰੀਆਂ ਨੂੰ ਵਿਕਸਿਤ ਭਾਰਤ 2047 ਦੇ ਦ੍ਰਿਸ਼ਟੀਕੋਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਕਿਹਾ - ਇੱਕ ਵਿਕਸਿਤ ਭਾਰਤ ਜੋ ਨਿਆਂਪੂਰਨ, ਸਮਾਵੇਸ਼ੀ, ਇਨੋਵੇਸ਼ਨ ਅਤੇ ਵਿਸ਼ਵ ਪੱਧਰ 'ਤੇ ਸਤਿਕਾਰਯੋਗ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਇਸ ਦ੍ਰਿਸ਼ਟੀਕੋਣ ਨੂੰ ਆਪਣੀ ਰੋਜ਼ਾਨਾ ਪ੍ਰੇਰਣਾ ਅਤੇ ਮਾਰਗਦਰਸ਼ਕ ਸਿਧਾਂਤ ਬਣਾਉਣ ਦਾ ਸੱਦਾ ਦਿੱਤਾ। 

ਭਾਵੇਂ ਇਹ ਪਛੜੇ ਅਤੇ ਕਬਾਇਲੀ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੋਵੇ, ਗਰੀਬਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਟੈਕਨੋਲੋਜੀ ਦੀ ਵਰਤੋਂ ਕਰਨਾ ਹੋਵੇ, ਜਾਂ ਆਖਰੀ ਮੀਲ ਤੱਕ ਸੇਵਾਵਾਂ ਦੀ ਸਪੁਰਦਗੀ ਨੂੰ ਯਕੀਨੀ ਬਣਾਉਣਾ ਹੋਵੇ, ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਭਵਿੱਖ ਇਸ ਦੇ ਸਿਵਿਲ ਸੇਵਕਾਂ ਦੀ ਤਾਕਤ ਅਤੇ ਸਮਰਪਣ 'ਤੇ ਨਿਰਭਰ ਕਰਦਾ ਹੈ। 

ਉਨ੍ਹਾਂ ਨੇ ਸਿਖਿਆਰਥੀਆਂ ਨੂੰ ਰੋਜ਼ਾਨਾ ਸਵੈ-ਮੁਲਾਂਕਣ ਵਿੱਚ ਸ਼ਾਮਲ ਹੋਣ ਅਤੇ ਪਾਰਦਰਸ਼ੀ, ਜਵਾਬਦੇਹ ਸ਼ਾਸਨ ਦੁਆਰਾ ਨਾਗਰਿਕਾਂ ਦੇ ਜੀਵਨ ਵਿੱਚ ਠੋਸ ਅੰਤਰ ਲਿਆਉਣ ਦੀ ਕੋਸ਼ਿਸ਼ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਇੱਕ ਤੇਜ਼ ਸਮਾਜਿਕ-ਰਾਜਨੀਤਕ ਬਦਲਾਅ ਹੋ ਰਹੇ ਹਨ, ਸ਼੍ਰੀ ਬਿਰਲਾ ਨੇ ਕਿਹਾ ਕਿ ਸਿਵਿਲ ਸੇਵਕਾਂ ਨੂੰ ਅੱਗੇ ਵਧਕੇ ਅਗਵਾਈ ਕਰਨੀ ਚਾਹੀਦੀ ਹੈ ਅਤੇ ਇੱਕ ਨਵੇਂ, ਸਸ਼ਕਤ ਭਾਰਤ ਦੇ ਨਿਰਮਾਣ ਵਿੱਚ ਉਤਪ੍ਰੇਰਕ ਵਜੋਂ ਕੰਮ ਕਰਨਾ ਚਾਹੀਦਾ ਹੈ।

ਸ਼੍ਰੀ ਬਿਰਲਾ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੰਨਣਾ ਸੀ ਕਿ ਆਜ਼ਾਦੀ ਤੋਂ ਬਾਅਦ ਦੇ ਅਸ਼ਾਂਤ ਦੌਰ ਵਿੱਚ ਭਾਰਤ ਦੀ ਏਕਤਾ ਅਤੇ ਲੋਕਤੰਤਰ ਦੀ ਰੱਖਿਆ ਲਈ ਇੱਕ ਮਜ਼ਬੂਤ ​​ਅਤੇ ਸਿਧਾਂਤਕ ਪ੍ਰਸ਼ਾਸਨਿਕ ਪ੍ਰਣਾਲੀ ਜ਼ਰੂਰੀ ਹੈ। 

ਸ਼੍ਰੀ ਬਿਰਲਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਸਿਵਿਲ ਸੇਵਾ ਨੂੰ ਹਮੇਸ਼ਾ ਭਾਰਤੀ ਸੱਭਿਆਚਾਰ ਦੀ ਭਾਵਨਾ ਦੀ ਪਾਲਣਾ ਕਰਦੇ ਹੋਏ, ਜਨਤਕ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲ ਰਹਿਣਾ ਚਾਹੀਦਾ ਹੈ, ਅਤੇ ਲੋਕਤੰਤਰ ਦੇ ਨਿਰੰਤਰ ਡੂੰਘੇ ਹੋਣ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਪ੍ਰਣਾਲੀਆਂ ਨੂੰ ਹਮੇਸ਼ਾ ਲੋਕ-ਕੇਂਦ੍ਰਿਤ ਅਤੇ ਪਾਰਦਰਸ਼ੀ ਰਹਿੰਦੇ ਹੋਏ ਨੀਤੀਆਂ ਦੀ ਚੌਕਸੀ ਨਾਲ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। 

ਭਾਰਤ ਦੇ 75 ਵਰ੍ਹਿਆਂ ਦੇ ਲੋਕਤੰਤਰੀ ਸਫ਼ਰ 'ਤੇ ਵਿਚਾਰ ਕਰਦੇ ਹੋਏ, ਉਨ੍ਹਾਂ  ਨੇ ਕਿਹਾ ਕਿ ਲੋਕਤੰਤਰ ਪਾਰਦਰਸ਼ਿਤਾ, ਜਵਾਬਦੇਹੀ ਅਤੇ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸ਼ਾਸਨ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਡਲ ਹੈ। ਲੋਕ ਸਭਾ ਸਪੀਕਰ ਨੇ ਪ੍ਰਸ਼ਾਸਨ ਕੁਸ਼ਲਤਾ, ਪਾਰਦਰਸ਼ਿਤਾ ਅਤੇ ਸੇਵਾ ਪ੍ਰਦਾਨ ਕਰਨ ਨੂੰ ਵਧਾਉਣ ਲਈ ਆਈਏਐੱਸ ਅਧਿਕਾਰੀਆਂ ਦੁਆਰਾ ਟੈਕਨੋਲੋਜੀ ਨੂੰ ਵਧੇਰੇ ਅਪਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ। 

ਅੱਜ ਦੇ ਪ੍ਰਸ਼ਾਸਕੀ ਦ੍ਰਿਸ਼ਟੀਕੋਣ ਵਿੱਚ ਡਿਜੀਟਲ ਸਾਧਨਾਂ ਦੀ ਪਰਿਵਰਤਨਸ਼ੀਲ ਭੂਮਿਕਾ ਨੂੰ ਉਜਾਗਰ ਕਰਦੇ ਹੋਏ, ਸਪੀਕਰ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਜ਼ਾਨਾ ਕੰਮਕਾਜ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ, ਡੇਟਾ ਵਿਸ਼ਲੇਸ਼ਣ ਅਤੇ ਈ-ਗਵਰਨੈਂਸ ਪਲੈਟਫਾਰਮ ਜਿਹੀਆਂ ਉੱਭਰ ਰਹੀਆਂ ਟੈਕਨੋਲੋਜੀਆਂ ਨੂੰ ਸਰਗਰਮੀ ਨਾਲ ਜੋੜਨ। 

ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਦਾ ਲਾਭ ਉਠਾਉਣ ਨਾਲ ਸਰਕਾਰ ਅਤੇ ਨਾਗਰਿਕਾਂ ਦਰਮਿਆਨ ਪਾੜੇ ਨੂੰ ਪੂਰਾ ਕੀਤਾ ਜਾ ਸਕਦਾ ਹੈ, ਜਨਤਕ ਸੇਵਾ ਵਿਧੀਆਂ ਨੂੰ ਸੁਚਾਰੂ ਬਣਾਇਆ ਜਾ ਸਕਦਾ ਹੈ ਅਤੇ ਤੇਜ਼ੀ ਨਾਲ ਫੈਸਲਾ ਲੈਣ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। 

ਸਪੀਕਰ ਨੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਤਕਨੀਕੀ ਈਕੋਸਿਸਟਮ ਨਾਲ ਤਾਲਮੇਲ ਬਣਾਈ ਰੱਖਣ ਲਈ ਨਿਰੰਤਰ ਅਪਸਕਿਲਿੰਗ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਇਹ ਜ਼ੋਰ ਦਿੰਦੇ ਹੋਏ ਕਿ ਇੱਕ ਤਕਨੀਕੀ-ਸਮਝਦਾਰ ਨੌਕਰਸ਼ਾਹੀ ਭਵਿੱਖ ਲਈ ਤਿਆਰ ਅਤੇ ਨਾਗਰਿਕ-ਕੇਂਦ੍ਰਿਤ ਪ੍ਰਸ਼ਾਸਨ ਬਣਾਉਣ ਲਈ ਬਹੁਤ ਜ਼ਰੂਰੀ ਹੈ।

ਸ਼੍ਰੀ ਬਿਰਲਾ ਨੇ 2023 ਬੈਚ ਵਿੱਚ ਮਹਿਲਾਵਾਂ ਦੀ ਰਿਕਾਰਡ ਸੰਖਿਆ 'ਤੇ ਮਾਣ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪ੍ਰਤੀਨਿਧਤਾ ਸਿਵਲ ਸੇਵਾਵਾਂ ਵਿੱਚ ਵੱਧ ਰਹੀ ਸਮਾਵੇਸ਼ੀ ਅਤੇ ਵਿਭਿੰਨਤਾ ਨੂੰ ਦਰਸਾਉਂਦੀ ਹੈ ਅਤੇ ਇਹ ਭਾਰਤ ਦੇ ਬਦਲਦੇ ਸਮਾਜਿਕ ਤਾਣੇ-ਬਾਣੇ ਦਾ ਇੱਕ ਮਜ਼ਬੂਤ ​​ਸੂਚਕ ਹੈ। 

ਕੁੱਲ ਮਿਲਾ ਕੇ, 2023 ਬੈਚ ਦੇ 180 ਆਈਏਐਸ ਅਧਿਕਾਰੀ ਸਿਖਿਆਰਥੀਆਂ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ 73 ਮਹਿਲਾ ਅਧਿਕਾਰੀ ਸਨ। ਲੋਕ ਸਭਾ ਦੇ ਸਕੱਤਰ-ਜਨਰਲ ਸ਼੍ਰੀ ਉਤਪਲ ਕੁਮਾਰ ਸਿੰਘ ਨੇ ਸੁਆਗਤੀ ਭਾਸ਼ਣ ਦਿੱਤਾ। ਲੋਕ ਸਭਾ ਸਕੱਤਰੇਤ ਦੇ ਸੰਯੁਕਤ ਸਕੱਤਰ ਸ਼੍ਰੀ ਗੌਰਵ ਗੋਇਲ ਨੇ ਧੰਨਵਾਦ ਮਤਾ ਪੇਸ਼ ਕੀਤਾ।

 

Tags: Om Birla , BJP , Bharatiya Janata Party , Lok Sabha Speaker

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD