Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁਸ਼ਕਿਲ ਵੇਲੇ ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ

ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Dr Baljit Kaur,Amandeep Singh Goldy Musafir,Jagdeep Kamboj Goldy,Narinder Pal Singh Sawna, Arun Narang, Fazilka

Web Admin

Web Admin

5 Dariya News

ਫ਼ਾਜ਼ਿਲਕਾ , 10 May 2025

Last updated on: May 10, 2025, 16:26 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵੀ ਵਧਾਇਆ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ। ਸਰਕਾਰ ਵੱਲੋਂ ਸਾਡੀਆਂ ਸੈਨਾਵਾਂ ਨੂੰ ਵੀ ਹਰ ਪ੍ਰਕਾਰ ਦੀ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਉਹ ਜ਼ਿਲ੍ਹੇ ਦਾ ਦੌਰਾ ਕਰ ਰਹੇ ਹਨ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਫਾਜ਼ਿਲਕਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਸਹੂਲਤ ਲਈ ਸਭ ਤਿਆਰੀਆਂ ਮੁਕੰਮਲ ਹਨ।

 ਇਸ ਦੌਰਾਨ ਦੋਹਾਂ ਮੰਤਰੀਆਂ ਨੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਦੱਸਿਆ ਕਿ ਇੱਥੇ ਬੈਡ ਅਤੇ ਦਵਾਈਆਂ ਲੋੜ ਅਨੁਸਾਰ ਉਪਲੱਬਧ ਹਨ।ਉਨ੍ਹਾਂ ਕਿਹਾ ਕਿ ਸਾਰਾ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦਾ ਅਮਲਾ 24 ਘੰਟੇ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਆਪਣੇ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਿਹਾ ਹੈ।

ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੇ ਡਰ ਜਾਂ  ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ, ਸਰਕਾਰ ਨੇ ਹਰ ਸਥਿਤੀ 'ਤੇ ਨਜ਼ਰ ਰੱਖੀ ਹੋਈ ਹੈ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਬਲੱਡ ਬੈਂਕ, ਸਿਵਿਲ ਸੇਵਾਵਾਂ ਅਤੇ ਸਿਹਤ ਸਹੂਲਤਾਂ ਦੀ ਸਮੀਖਿਆ ਵੀ ਕੀਤੀ।

 ਦੋਹਾਂ ਮੰਤਰੀਆਂ ਵੱਲੋਂ ਫਾਜ਼ਿਲਕਾ ਦੇ ਬਾਜ਼ਾਰਾਂ ਦਾ ਦੌਰਾ ਕਰਕੇ ਇੱਥੇ ਆਮ ਲੋਕਾਂ ਅਤੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਗਈ। ਦੋਵਾਂ ਮੰਤਰੀਆਂ ਨੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਕਿਹਾ ਕਿ ਲੋਕ ਕਿਸੇ ਵੀ ਪ੍ਰਕਾਰ ਦੀ ਘਬਰਾਹਟ ਵਿੱਚ ਨਾ ਆਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਕਿਸੇ ਵੀ ਮੁਸ਼ਕਲ ਘੜੀ ਲਈ ਪ੍ਰਸ਼ਾਸਨ ਨੇ ਹਰ ਪ੍ਰਕਾਰ ਦੀ ਤਿਆਰੀ ਕੀਤੀ ਹੋਈ ਹੈ। 

ਇਸ ਮੌਕੇ ਲੋਕਾਂ ਨੇ ਵੀ ਬੜੇ ਹੌਂਸਲੇ ਨਾਲ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੀਆਂ ਤਿਆਰੀਆਂ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਲੋਕ ਆਪਣੀਆਂ ਰੱਖਿਆ ਸੇਵਾਵਾਂ ਨਾਲ ਡੱਟ ਕੇ ਖੜ੍ਹੇ ਹਨ।  ਇਸ ਦੌਰੇ ਦੌਰਾਨ ਫ਼ਾਜ਼ਿਲਕਾ  ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ, ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਸਿਵਲ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਪ੍ਰਕਾਰ ਦੀਆਂ ਜ਼ਰੂਰੀ ਵਸਤਾਂ ਦਾ ਸਟਾਕ ਜ਼ਰੂਰਤ ਅਨੁਸਾਰ ਉਪਲਬਧ ਹੈ ਅਤੇ ਕਿਸੇ ਪ੍ਰਕਾਰ ਦੀ ਕਾਲਾ ਬਜ਼ਾਰੀ ਜਾਂ ਜਮਾਂਖੋਰੀ ਦੀ ਸ਼ਿਕਾਇਤ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰ ਪ੍ਰਕਾਰ ਦੀ ਤਿਆਰੀ ਕੀਤੀ ਗਈ ਹੈ।

ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ, ਏਡੀਸੀ ਜਨਰਲ ਡਾ ਮਨਦੀਪ ਕੌਰ, ਏਡੀਸੀ ਵਿਕਾਸ ਸੁਭਾਸ਼ ਚੰਦਰ ਐਸਡੀਐਮ ਕੰਵਰਜੀਤ ਸਿੰਘ ਮਾਨ ਅਤੇ ਵੀਰਪਾਲ ਕੌਰ ਵੀ ਹਾਜ਼ਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Dr Baljit Kaur , Amandeep Singh Goldy Musafir , Jagdeep Kamboj Goldy , Narinder Pal Singh Sawna , Arun Narang , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD