Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ

47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Ravjot Singh,Dr Sunny Singh Ahluwalia,Prabhjot Kaur, Kulwant Singh Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 May 2025

Last updated on: May 10, 2025, 16:59 IST

ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ 'ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। 

ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ  ਅਤੇ ਹੋਰ ਉਪਕਰਨ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਵਧਣ ਦੇ ਚਲਦਿਆਂ ਸਰਹੱਦ 'ਤੇ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਵਿੱਚ ਮਦਦਗਾਰ ਹੋਣਗੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮਸ਼ੀਨਰੀ/ਉਪਕਰਨ ਸੰਕਟ ਦੇ ਸਮੇਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਮੇਂ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Ravjot Singh , Dr Sunny Singh Ahluwalia , Prabhjot Kaur , Kulwant Singh Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD