Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਵਰਜੀਤ ਵਾਲੀਆ ਵਲੋਂ ਬਚਾਅ ਕਾਰਜ ਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 10 May 2025

Last updated on: May 10, 2025, 17:11 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਲੋੜ ਪੈਣ ਉਤੇ ਜ਼ਿਲ੍ਹਾ ਰੂਪਨਗਰ ਦੇ ਕਿਸੇ ਵੀ ਖੇਤਰ ਵਿਚ ਬਚਾਅ ਕਾਰਜ ਚਲਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਵਰਜੀਤ ਵਾਲੀਆ ਨੇ ਮੀਟਿੰਗ ਦੀ ਅਗਵਾਈ ਕਰਦਿਆਂ ਸਬ ਡਵੀਜ਼ਨਲ ਮੈਜਿਸਟਰੇਟਾਂ ਨੂੰ ਹਿਦਾਇਤ ਕੀਤੀ ਕਿ ਉਹ ਸਬ ਡਵੀਜ਼ਨ ਪੱਧਰ ਉੱਤੇ ਕੰਟਰੋਲ ਸਥਾਪਿਤ ਕਰਨ ਤਾਂ ਜੋ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਮੁਹਈਆ ਕਰਵਾਈ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀ ਏ ਵੀ ਸਕੂਲ ਨੰਗਲ ਵਿਖੇ ਮੌਕ ਡਰਿੱਲ (ਅਭਿਆਸ) ਕੀਤੀ ਗਈ ਸੀ ਜੋ ਅੱਗੇ ਵੀ ਕੀਤੀ ਜਾਏਗੀ ਜਿਸ ਵਿੱਚ ਲੋਕਾਂ ਨੂੰ ਬਚਾਅ ਕਾਰਜ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲੋੜ ਪੈਣ ਉਤੇ ਕੰਮ ਆਉਣ ਵਾਲੀਆਂ ਜ਼ਰੂਰੀ ਦਵਾਈਆਂ ਅਤੇ ਇਲਾਜ ਸਬੰਧੀ ਸਮਾਨ ਦਾ ਪ੍ਰਬੰਧ ਕਰਨ ਅਤੇ ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਸਮੇਤ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਨ। 

ਉਨ੍ਹਾਂ ਸਿਵਲ ਸਰਜਨ ਤੋਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਬੈੱਡਾਂ, ਦਵਾਈਆਂ ਅਤੇ ਬਲੱਡ ਯੂਨਿਟਾਂ ਦੀ ਉਪਲੱਭਧਾਂ ਦੀ ਰਿਪੋਰਟ ਵੀ ਤੁਰੰਤ ਪੇਸ਼ ਕਰਨ ਦੀ ਹਦਾਇਤ ਦਿੱਤੀ ਅਤੇ ਖੂਨਦਾਨ ਕੈਂਪ ਲਗਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਹਰ ਪਿੰਡ ਅਤੇ ਸ਼ਹਿਰ ਵਿਖੇ ਲੋੜੀਂਦਾ ਸੇਵਾਵਾਂ ਪਹੁੰਚਾਉਣ ਲਈ ਸਬ-ਡਵੀਜ਼ਨਲ ਮੈਜੀਸਟ੍ਰੈਟਾਂ ਅਧੀਨ ‘ਕਿਉੱਕ ਰਿਸਪੌਂਸ ਟੀਮਾਂ’ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਸ ਵਿਚ ਸਿਹਤ, ਪੁਲਿਸ, ਜਲ ਸਪਲਾਈ, ਬਿਜਲੀ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਅਤੇ ਤਣਾਅਪੂਰਨ ਸਥਿਤੀ ਨੂੰ ਮੁਸਤੈਦੀ ਨਾਲ ਕਾਬੂ ਕੀਤਾ ਜਾ ਸਕੇ। 

ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਲਕੁਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਸਾਰੇ ਪ੍ਰਬੰਧ ਆਪ ਸਭ ਦੀ ਅਗਾਊਂ ਸੁਰੱਖਿਆ ਲਈ ਕੀਤੇ ਜਾ ਰਹੇ ਹਨ ਜਿਸ ਵਿਚ ਆਪ ਸਭ ਦੇ ਪੂਰਨ ਸਹਿਯੋਗ ਦੀ ਲੋੜ ਹੈ ਜਦਕਿ ਜ਼ਿਲ੍ਹਾ ਵਾਸੀਆਂ ਵਲੋਂ ਦੂਜੇ ਦਿਨ ਕੀਤੇ ਗਏ ਬਲੇਕ ਆਊਟ ਵਿਚ ਬਹੁਤ ਵਧੀਆ ਢੰਗ ਨਾਲ ਹਦਾਇਤਾਂ ਦੀ ਪਾਲਣਾ ਕੀਤੀ ਗਈ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਜਿਲ੍ਹਾ ਵਾਸੀ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਗੰਭੀਰਤਾ ਨਾਲ ਕਰ ਰਹੇ ਹਨ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐੱਸ.ਪੀ ਅਰਵਿੰਦ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ ਰੂਪਨਗਰ ਸਚਿਨ ਪਾਠਕ, ਐਸ.ਡੀ.ਐਮ ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ ਨੰਗਲ ਅਨਮਜੋਤ ਕੌਰ, ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਸਿਵਲ ਸਰਜਨ ਡਾ. ਸਵਪਨਜੀਤ ਕੌਰ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ ਅਤੇ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD