Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਕੈਬਨਿਟ ਮੰਤਰੀਆਂ ਨੇ ਪਾਕਿਸਤਾਨੀ ਡਰੋਨ ਹਮਲੇ ਨਾਲ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Hardeep Singh Mundian, Fauja Singh Sarari

Web Admin

Web Admin

5 Dariya News

ਫ਼ਿਰੋਜ਼ਪੁਰ , 10 May 2025

Last updated on: May 12, 2025, 12:04 IST

ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ ਸਥਿਤੀ ਮੌਕੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹਨ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਕੇ ਸਰਹੱਦੀ ਖੇਤਰਾਂ ਵਿੱਚ ਹਾਲਾਤਾਂ ਦਾ ਜਾਇਜ਼ਾ ਲਿਆ।

ਕੈਬਨਿਟ ਮੰਤਰੀਆਂ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵੱਲੋਂ ਕੀਤੇ ਡਰੋਨ ਹਮਲਿਆਂ ਦੌਰਾਨ ਪਿੰਡ ਖਾਈ ਫ਼ੇਮੇ ਕੀ ਦੇ ਜਖ਼ਮੀ ਹੋਏ ਲੋਕਾਂ ਨਾਲ ਸਥਾਨਕ ਹਸਪਤਾਲ ਵਿਖੇ ਪਹੁੰਚ ਕੇ ਗੱਲਬਾਤ ਕੀਤੀ ਗਈ ਅਤੇ ਹਾਲ ਚਾਲ ਪੁੱਛਿਆ ਗਿਆ। ਉਨ੍ਹਾਂ ਜਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਹਸਪਤਾਲ ਦੇ ਡਾਕਟਰਾਂ, ਸਿਹਤ ਅਧਿਕਾਰੀਆਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਉਪਲਬਧ ਦਵਾਈਆਂ, ਡਾਕਟਰਾਂ ਅਤੇ ਹੋਰ ਜਰੂਰੀ ਸਹੂਲਤਾਂ ਦਾ ਅਗਾਊ ਪ੍ਰਬੰਧ ਅਤੇ ਸਟਾਕ ਰੱਖਣ ਲਈ ਕਿਹਾ ਤਾਂ ਜੋ ਕਿਸੇ ਵੀ ਕਿਸਮ ਦੀ ਹੰਗਾਮੀ ਸਥਿਤੀ ਜਾਂ ਐਮਰਜੈਂਸੀ ਦੌਰਾਨ ਦਿੱਕਤ ਨਾ ਆਵੇ।

ਕੈਬਨਿਟ ਮੰਤਰੀਆਂ ਨੇ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਤਾਂ ਜੋ ਉਹ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੇਸ਼ ਵਾਸੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ।  

ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਲਗਾਤਾਰ ਸਲਾਹਕਾਰੀਆਂ ਜਾਰੀ ਕਰ ਰਿਹਾ ਹੈ ਅਤੇ ਵੱਖ-ਵੱਖ ਮਾਧਿਅਮਾਂ ਰਾਹੀਂ ਲੋਕਾਂ ਨੂੰ ਸੁਰੱਖਿਆ ਨੇਮਾਂ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਬਲੈਕਆਊਟ ਦਾ ਪੂਰੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸੂਬਾ ਆਪਣੇ ਦੇਸ਼ ਅਤੇ ਦੇਸ਼ ਦੀ ਸੈਨਾ ਦੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹਾ ਹਾਂ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਨਾਜ਼ੁਕ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਵੀ ਸਥਿਤੀ ਉਤੇ ਪੂਰੀ ਨਜ਼ਰ ਰੱਖ ਰਹੇ ਹਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਅਜਿਹੀ ਘੜੀ ਵਿੱਚ ਆਪਸੀ ਸਹਿਯੋਗ ਤੇ ਭਾਈਚਾਰਾ ਬਣਾ ਕੇ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਫੌਜਾ ਸਿੰਘ ਸਰਾਰੀ ਤੇ ਨਰੇਸ਼ ਕਟਾਰੀਆ, ਐਸ. ਐਸ. ਪੀ.  ਭੁਪਿੰਦਰ ਸਿੰਘ ਸਿੱਧੂ, ਐਸਡੀਐਮ ਜੀਰਾ ਗੁਰਮੀਤ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Hardeep Singh Mundian , Fauja Singh Sarari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD