Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜਾਨੀ ਨੁਕਸਾਨ ਤੋਂ ਬਚਾਅ ਲਈ ਲੋਕ ਡਰੋਨ /ਮਿਜ਼ਾਇਲ ਡਿੱਗਣ ਵਾਲੇ ਥਾਂ ‘ਤੇ ਜਾਣ ਤੋਂ ਗੁਰੇਜ ਕਰਨ : ਕੁਲਦੀਪ ਸਿੰਘ ਧਾਲੀਵਾਲ

ਕੈਬਨਟ ਮੰਤਰੀਆਂ ਨੇ ਡਰੋਨ ਡਿੱਗਣ ਵਾਲੇ ਪਿੰਡਾਂ ਰਾਣੇਵਾਲੀ ਤੇ ਵਡਾਲਾ ਭਿੱਟੇਵੱਢ ਪੁੱਜ ਕੇ ਲਿਆ ਜਾਇਜ਼ਾ

Kuldeep Singh Dhaliwal, Mohinder Bhagat, Rajasansi, Ajnala, , AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਰਾਜਾਸਾਂਸੀ/ ਅਜਨਾਲਾ , 10 May 2025

Last updated on: May 12, 2025, 12:07 IST

ਬੀਤੀ ਰਾਤ ਪਾਕਿਸਤਾਨ ਵਲੋਂ ਦਾਗੇ ਗਏ ਡਰੋਨ ਜੋ ਕਿ ਕਸਬਾ ਰਾਜਾਸਾਂਸੀ ਨੇੜਲੇ ਪਿੰਡ ਰਾਣੇਵਾਲੀ –ਮੁਗਲਾਨੀਕੋਟ ਵਿਖੇ ਖੇਤਾਂ ‘ਚ ਅਤੇ ਸ੍ਰੀ ਰਾਮ ਤੀਰਥ ਨੇੜਲੇ ਪਿੰਡ ਵਡਾਲਾ ਭਿੱਟੇਵੱਢ ਵਿਖੇ ਡਿੱਗੇ ਸਨ, ਨਾਲ ਪੈਦਾ ਹੋਏ ਤਾਜ਼ਾ ਹਲਾਤਾਂ ਦਾ  ਜਾਇਜ਼ਾ ਲੈਣ ਲਈ ਅੱਜ ਉਚੇਚੇ ਤੌਰ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ  ਵਿਸ਼ੇਸ਼ ਤੌਰ ਤੇ ਪੁੱਜੇ। 

ਇਸ ਮੌਕੇ ਪੁਲੀਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਉਹਨਾਂ ਨਾਲ ਮੌਜੂਦ ਸਨ । ਘਟਨਾ ਸਥਾਨ ਉਤੇ ਜੁੜੇ ਲੋਕਾਂ ਨੂੰ ਮੁਖਾਤਿਬ ਹੁੰਦੇ ਕੈਬਨਿਟ ਮੰਤਰੀ ਸ: ਧਾਲੀਵਾਲ ਨੇ ਕਿਹਾ ਕਿ ਰਾਤ ਦੇ ਸਮੇਂ ਪਾਕਿਸਤਾਨ ਵਲੋਂ ਸਾਡੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਹਿੱਤ ਭੇਜੇ ਜਾ ਰਹੇ ਡਰੋਨ/ਮਿਜ਼ਾਇਲਾਂ, ਜਿੰਨ੍ਹਾਂ ਨੂੰ ਭਾਰਤੀ ਫੌਜ ਵਲੋਂ ਹਵਾ ਵਿੱਚ ਹੀ ਨਕਾਰਾ ਕਰ ਦਿੱਤਾ ਜਾਂਦਾ ਹੈ, ਦੇ ਡਿੱਗੇ ਮਲਬੇ ਨੂੰ ਵੇਖਣ ਲਈ  ਪਿੰਡ ਵਾਸੀਆਂ ਵੱਲੋਂ ਨਾ ਪੁਜਿਆ ਜਾਵੇ, ਕਿਉਂਕਿ ਡਰੋਨ /ਮਿਜ਼ਾਇਲਾਂ ਦੇ ਡਿੱਗੇ ਮਲਬੇ ਚੋਂ ਕੁੱਝ ਅੰਸ਼ ਧਮਾਕਾਖੇਜ਼ ਵੀ ਹੋਣ ਦੀਆਂ ਸੰਭਾਵਨਾਵਾਂ ਰੱਦ ਨਹੀਂ ਕੀਤੀਆਂ ਜਾ ਸਕਦੀਆਂ। 

ਉਹਨਾਂ ਕਿਹਾ ਕਿ ਧਮਾਕਾਖੇਜ਼ ਸਮੱਗਰੀ ਦੇ ਫਟਣ ਨਾਲ ਮੌਕੇ ਤੇ ਮੌਜੂਦ ਲੋਕਾਂ ਦਾ ਜਾਨੀ ਨੁਕਸਾਨ ਹੋਣ ਦਾ ਖਤਰਾ ਮੌਜੂਦ ਰਹਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਕਿਸੇ ਵੀ ਜਗਾ ਡਰੋਨ /ਮਿਜ਼ਾਇਲ ਡਿੱਗਣ ਦੀ ਸੂਰਤ ‘ਚ ਪੁਲੀਸ ਜਾਂ ਸੈਨਾ ਨੂੰ ਸੂਚਨਾ ਦਿੱਤੀ ਜਾਵੇ। ਇਸ ਮੌਕੇ ਗੱਲਬਾਤ ਦੌਰਾਨ ਕੈਬਨਿਟ ਮੰਤਰੀ  ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪਾਕਿਸਤਾਨ ਵਲੋਂ ਕੌਮਾਂਤਰੀ ਨਿਯਮਾਂ ਦੀ ਉਲੰਘਣਾ ਕਰਕੇ ਪੰਜਾਬ ‘ਚ ਸਿਵਲ ਨਾਗਰਿਕਾਂ ਨੂੰ ਡਰੋਨ/ਮਿਜ਼ਾਇਲ ਹਮਲਿਆਂ ਦਾ ਸ਼ਿਕਾਰ ਬਣਾਏ ਜਾਣ ਦੀਆਂ ਮੰਦਭਾਗੀਆਂ ਘਟਨਾਵਾਂ ਅਤੀ ਨਿੰਦਣ ਯੋਗ ਹਨ।  

ਉਹਨਾਂ ਕਿਹਾ ਕਿ ਪਾਕਿਸਤਾਨ 1947 ਤੋਂ ਬਾਅਦ ਭਾਰਤ ਨਾਲ ਜੰਗਾਂ ਛੇੜ ਕੇ ਬੁਰੀ ਤਰਾਂ ਮੂੰਹ ਦੀ ਖਾਣ ਦੇ ਬਾਵਜੂਦ ਆਪਣੀਆਂ ਭਾਰਤ ਵਿਰੋਧੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਭਾਰਤੀ ਫੌਜਾਂ ਇਸ ਵੇਰਾਂ ਵੀ ਪਾਕਿਸਤਾਨ ਵਲੋਂ ਛੇੜੀ ਜਾ ਰਹੀ ਜੰਗ ‘ਚ ਪਾਕਿਸਤਾਨ ਦੇ ਦੰਦ ਖੱਟੇ ਕਰ ਰਹੀਆਂ ਹਨ।  ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬਾ ਸਰਕਾਰ ਦਾ ਭਰੋਸਾ ਦੁਹਰਾਇਆ ਕਿ ਇਸ ਜੰਗੀ ਤਣਾਓ ਦੌਰਾਨ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਚਟਾਨ ਵਾਂਗ ਪੰਜਾਬ ਵਾਸੀਆਂ ਅਤੇ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

 

Tags: Kuldeep Singh Dhaliwal , Mohinder Bhagat , Rajasansi , Ajnala , , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD