Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ

ਪ੍ਰੋਜੈਕਟ ਲਈ 3.77 ਕਰੋੜ ਰੁਪਏ ਮਨਜ਼ੂਰ ਕੀਤੇ, ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Kulwant Singh Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Mohali, Chapparchiri Kalan, Chapparchiri

Web Admin

Web Admin

5 Dariya News

ਐਸ.ਏ.ਐਸ. ਨਗਰ , 11 May 2025

Last updated on: May 12, 2025, 13:25 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਇਤਿਹਾਸਕ ਸਥਾਨ ਚੱਪੜਚਿੜੀ ਲਈ ਇੱਕ ਮਹੱਤਵਪੂਰਨ ਪਹੁੰਚ ਮਾਰਗ ਹੈ।ਐਸ.ਏ.ਐਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੜਕ ਖਰੜ-ਲਾਂਡਰਾ ਸੜਕ ਦੇ ਇੱਕ ਮਹੱਤਵਪੂਰਨ ਸਮਾਨਾਂਤਰ ਰਸਤੇ ਵਜੋਂ ਕੰਮ ਕਰਦੀ ਹੈ। 

ਨਵੀਨੀਕਰਨ ਦੇ ਕੰਮ ਦੇ ਮੁਕੰਮਲ ਹੋਣ ਨਾਲ, ਇਹ ਸੜਕ ਖਰੜ-ਲਾਂਡਰਾ ਮਾਰਗ 'ਤੇ ਆਵਾਜਾਈ ਦੀ ਭੀੜ ਨੂੰ ਵੀ ਘਟਾਉਣ ਵਿੱਚ ਮਦਦ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਪ੍ਰੋਜੈਕਟ ਵਿੱਚ 377.45 ਲੱਖ ਰੁਪਏ ਦੀ ਲਾਗਤ ਨਾਲ 2.05 ਕਿਲੋਮੀਟਰ ਲੰਬੀ 18 ਫੁੱਟ ਚੌੜੀ ਸੜਕ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਦੇ ਕੰਮ ਦੇ ਦਾਇਰੇ ਵਿੱਚ 80 ਐਮ ਐਮ ਇੰਟਰਲਾਕਿੰਗ ਪੇਵਰ (ਟਾਇਲ) ਲਾਉਣਾ ਅਤੇ ਉਸ ਤੋਂ ਬਾਅਦ 8.52 ਲੱਖ ਰੁਪਏ ਦੀ ਪੰਜ ਸਾਲਾਂ ਦੀ ਦੇਖਭਾਲ ਦਾ ਪ੍ਰਬੰਧ ਸ਼ਾਮਲ ਹੈ। ਵਿਧਾਇਕ ਦੇ ਅਨੁਸਾਰ ਮੋਹਾਲੀ ਤੋਂ ਖਰੜ-ਲਾਂਡਰਾ ਸੜਕ ਤੱਕ ਇਸਦੇ ਮਹੱਤਵਪੂਰਨ ਸੰਪਰਕ ਕਾਰਨ ਵੱਡੀ ਆਵਾਜਾਈ ਦਾ ਸਾਹਮਣਾ ਕਰਨਾ ਪੈਂਦਾ ਹੋਣ ਕਾਰਨ, ਨਵੀਨੀਕਰਨ ਦੀ ਤੁਰੰਤ ਲੋੜ ਸੀ।

ਵਿਧਾਇਕ ਨੇ ਅੱਗੇ ਕਿਹਾ ਕਿ ਕੱਲ੍ਹ ਨਿਕਲਣ ਵਾਲੇ ਫਤਿਹ ਮਾਰਚ ਦੇ ਸੰਦਰਭ ਵਿੱਚ, ਖ਼ਰਾਬ ਸੜ੍ਹਕ ਨੂੰ ਨਿਰਵਿਘਨ ਚੱਲਣਯੋਗ ਬਣਾਉਣ ਦੇ ਅਰਜ਼ੀ ਉਪਾਅ ਵਜੋਂ, ਸੰਗਤਾਂ ਦੀ ਸਹੂਲਤ ਲਈ, ਲੋਕ ਨਿਰਮਾਣ ਵਿਭਾਗ ਦੁਆਰਾ ਤੁਰੰਤ ਗੈਰ-ਬਿਟੂਮਿਨਸ (ਲੁੱਕ ਤੋਂ ਬਗੈਰ) ਪੈਚਵਰਕ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ ਐਤਵਾਰ ਸ਼ਾਮ ਤੱਕ ਪੂਰਾ ਲਿਆ ਜਾਵੇਗਾ।ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ. ਭਗਵੰਤ ਸਿੰਘ ਮਾਨ ਸਰਕਾਰ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਹਲਕੇ ਦੀਆਂ ਕਈ ਹੋਰ ਲਿੰਕ ਸੜਕਾਂ ਦਾ ਵੀ ਨਵੀਨੀਕਰਨ ਅਤੇ ਮੁਰੰਮਤ ਕੀਤੀ ਜਾਵੇਗੀ।

 

Tags: Kulwant Singh Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mohali , Chapparchiri Kalan , Chapparchiri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD