Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਭਗਤ ਕਬੀਰ ਜੀ ਦਾ 627ਵਾਂ ਪ੍ਰਗਟ ਦਿਵਸ ਸਤਿਗੁਰ ਕਬੀਰ ਸਾਹਿਬ ਧਾਮ ਵਿਖੇ ਮਨਾਇਆ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bharatgarh, Kiratpur Sahib, Satguru Bhagat Kabir Sahib Dham

Web Admin

Web Admin

5 Dariya News

ਭਰਤਗੜ੍ਹ (ਕੀਰਤਪੁਰ ਸਾਹਿਬ) , 11 May 2025

Last updated on: May 12, 2025, 13:48 IST

ਸਤਿਗੁਰ ਭਗਤ ਕਬੀਰ ਸਾਹਿਬ ਜੀ ਨੇ ਸਮੁੱਚੀ ਮਾਨਵਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਜਾਤ ਪਾਤ, ਊਚ ਨੀਚ ਤੋ ਉੱਪਰ ਉੱਠ ਕੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਨੂੰ ਅਵਾਮ ਤੱਕ ਪਹੁੰਚਾਇਆ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸਤਿਗੁਰ ਕਬੀਰ ਸਾਹਿਬ ਧਾਮ ਭਰਤਗੜ੍ਹ ਵਿਖੇ ਸਤਿਗੁਰ ਭਗਤ ਕਬੀਰ ਜੀ ਦੇ 627ਵੇਂ ਪ੍ਰਗਟ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਜੁੜੇ ਇਲਾਕਾ ਵਾਸੀਆਂ ਦੇ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਉਨ੍ਹਾਂ ਨੇ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀਆ ਲਿਖਤਾਂ ਨਾਲ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ ਹੈ, ਕਬੀਰ ਸਾਹਿਬ ਜੀ ਦਾ ਸਿੱਖ ਧਰਮ ਸਮੇਤ ਹੋਰ ਧਰਮਾਂ ਤੇ ਬਹੁਤ ਡੂੰਘਾ ਪ੍ਰਭਾਵ ਹੈ। ਉਨ੍ਹਾਂ ਨੇ ਕਿਹਾ ਕਿ ਭਗਤ ਕਬੀਰ ਜੀ ਨੇ ਕਿਹਾ ਹੈ ਕਿ ਸਾਰੇ ਧਰਮ ਇੱਕ ਹਨ ਅਤੇ ਮਾਨਵਤਾ ਦੇ ਕਲਿਆਣ ਦਾ ਸੰਦੇਸ਼ ਦਿੰਦੇ ਹਨ। 

ਉਨ੍ਹਾਂ ਨੇ ਕਿਹਾ ਕਿ ਕਬੀਰ ਜੀ ਨੇ ਹਮੇਸ਼ਾ ਫਿਰਕਾ ਪ੍ਰਸਤੀ ਦਾ ਵਿਰੋਧ ਕੀਤਾ ਹੈ ਅਤੇ ਭਾਰਤ ਦੀ ਵਿਚਾਰਧਾਰਾ ਨੂੰ ਇੱਕ ਨਵੀ ਦਿਸ਼ਾ ਪ੍ਰਦਾਨ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਤਿਗੁਰ ਕਬੀਰ ਸਮਾਜ ਸਭਾ ਭਰਤਗੜ੍ਹ ਰੂਪਨਗਰ, ਕਬੀਰ ਪੰਥ ਮਹਾਂ ਸਭਾ ਪੰਜਾਬ, ਕਬੀਰ ਪੰਥ ਮਹਾਂਸਭਾ ਭਾਰਤ ਅਤੇ ਸਮੂਹ ਕਮੇਟੀ ਮੈਂਬਰ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਅਜਿਹੇ ਸਮਾਗਮ ਕਰਵਾ ਕੇ ਕਬੀਰ ਪੰਥੀਆਂ ਨੂੰ ਇੱਕ ਲੜੀ ਵਿਚ ਪਰੋਣ ਦਾ ਉਪਰਾਲਾ ਕੀਤਾ ਹੈ। 

ਉਨ੍ਹਾਂ ਨੇ ਸੰਸਥਾ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਗਿਆਨੀ ਕੰਵਰ ਹਰਮਿੰਦਰ ਸਿੰਘ ਨਿਸ਼ਕਾਮ ਸੇਵਾ (ਕੀਰਤਨੀ ਜਥਾ), ਢਾਡੀ ਜਥਾ ਭਾਈ ਗੁਰਦੇਵ ਸਿੰਘ ਘੋਨਾ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਮਾਗਮ ਵਿਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ, ਜਿਲ੍ਹਾ ਪ੍ਰਸਾਸ਼ਨ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। 

ਇਸ ਸਮਾਗਮ ਵਿਚ ਰਜਿੰਦਰ ਸਿੰਘ ਕੋਡਲ ਪ੍ਰਧਾਨ ਕਬੀਰ ਪੰਥ ਮਹਾਂਸਭਾ ਪੰਜਾਬ, ਰਾਮ ਸਰੂਪ ਜਨਰਲ ਸਕੱਤਰ, ਦਰਸ਼ਨ ਸਿੰਘ ਉਪ ਪ੍ਰਧਾਨ, ਅਮਰੀਕ ਸਿੰਘ ਸੀਨੀਅਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੋਡਲ ਤੇ ਪਰਮਜੀਤ ਸਿੰਘ ਖਜਾਨਚੀ, ਰਜਿੰਦਰ ਸਿੰਘ ਢੇਰ ਫੀਲਡ ਸੈਕਟਰੀ, ਕੁਲਵੰਤ ਸਿੰਘ ਉਪ ਪ੍ਰਧਾਨ, ਰਾਮ ਕੁਮਾਰ ਕਮੇਟੀ ਮੈਂਬਰ, ਸੁਖਬੀਰ ਸਿੰਘ ਕੋਡਲ ਮੈਂਬਰ, ਰਾਜੀਵ ਪ੍ਰਮਾਰ ਕਬੀਰ ਪੰਥ ਮਹਾਂ ਸਭਾ ਭਾਰਤ ਦੇ ਜਨਰਲ ਸਕੱਤਰ, ਗਣਪੱਤ ਰਾਏ ਉਪ ਪ੍ਰਧਾਨ ਅਤੇ ਕਬੀਰ ਪੰਥ ਮਹਾਂ ਸਭਾ ਦੇ ਚੰਡੀਗੜ੍ਹ ਦੇ ਪ੍ਰਧਾਨ ਰਜਿੰਦਰ ਸਿੰਘ, ਸ਼ਾਮ ਲਾਲ ਸਮੇਤ ਦਇਆ ਰਾਮ ਪ੍ਰਧਾਨ ਹਿਮਾਚਲ ਪ੍ਰਦੇਸ਼, ਕੇਵਲ ਸਿੰਘ ਸਮੇਤ ਕਬੀਰ ਪੰਥੀ ਸੇਵਾਵਾਂ ਦੇ ਸਮੂਹ ਕਮੇਟੀ ਮੈਂਬਰ, ਅਹੁਦੇਦਾਰ ਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। 

ਇਸ ਮੌਕੇ ਬਾਬਾ ਗੁਰਜੰਟ ਸਿੰਘ ਮੁਖੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਨੌਵੀਂ ਪਾਤਸ਼ਾਹੀ ਭਰਤਗੜ੍ਹ, ਐਸ.ਪੀ ਅਰਵਿੰਦ ਮੀਨਾ, ਡੀਐਸਪੀ ਜਸ਼ਨਦੀਪ ਸਿੰਘ ਮਾਨ, ਗੁਰਦੇਵ ਸਿੰਘ, ਤਿਲਕ ਰਾਜ, ਦਰਸ਼ਨ ਸਿੰਘ, ਮਨਜੀਤ ਸਿੰਘ ਨੇ ਵਿਸੇਸ਼ ਤੌਰ ਤੇ ਹਾਜ਼ਰੀ ਲਗਵਾਈ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bharatgarh , Kiratpur Sahib , Satguru Bhagat Kabir Sahib Dham

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD