Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ ਖੂਨਦਾਨ

ਪਰਿਵਾਰਕ ਮੈਂਬਰਾਂ ਨੂੰ ਆਪਣਾ ਫੋਨ ਨੰਬਰ ਦੇ ਕੇ ਕੀਤੀ ਹਰ ਮਦਦ ਦੀ ਪੇਸ਼ਕਸ਼

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Blood Camp, Blood Donation Camp

Web Admin

Web Admin

5 Dariya News

ਅੰਮ੍ਰਿਤਸਰ , 11 May 2025

Last updated on: May 12, 2025, 13:52 IST

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਾਜਵੰਸ਼ ਸਿੰਘ, ਜੋ ਇਲਾਜ ਲਈ ਅਮਨਦੀਪ ਹਸਪਤਾਲ ਅੰਮ੍ਰਿਤਸਰ ਜੇਰੇ ਇਲਾਜ ਹਨ, ਦੇ ਅਪਰੇਸ਼ਨ ਲਈ ਖੂਨਦਾਨ ਕੀਤਾ।

ਈਟੀਓ ਅੱਜ ਸਥਾਨਕ ਅਮਨਦੀਪ ਹਸਪਤਾਲ ਵਿੱਚ ਉਕਤ ਜੇਰੇ ਇਲਾਜ ਜਖਮੀਆਂ ਦਾ ਹਾਲ ਜਾਨਣ ਲਈ ਗਏ ਤਾਂ ਡਾਕਟਰਾਂ ਨੇ ਮੌਜੂਦਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਨੂੰ ਬੇਟੇ ਦਾ ਆਪਰੇਸ਼ਨ ਹੋਣਾ ਹੈ ਅਤੇ ਇਸ ਲਈ ਸਾਨੂੰ ਖੂਨ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਤੁਰੰਤ ਆਪਣੇ ਵੱਲੋਂ ਖੂਨਦਾਨ ਦੇਣ ਦਾ ਫੈਸਲਾ ਲਿਆ ਅਤੇ ਡਾਕਟਰਾਂ ਨੂੰ ਖੂਨ ਲੈਣ ਦੀ ਪੇਸ਼ਕਸ਼ ਕੀਤੀ, ਜਿਸ ਉੱਤੇ ਡਾਕਟਰਾਂ ਨੇ ਉਹਨਾਂ ਦਾ ਖੂਨ ਰਾਜਵੰਸ਼ ਸਿੰਘ ਦੇ ਆਪਰੇਸ਼ਨ ਲਈ ਲਿਆ।

ਕੈਬਨਿਟ ਮੰਤਰੀ ਨੇ ਪਰਿਵਾਰਿਕ ਮੈਂਬਰਾਂ ਨੂੰ ਮਿਲ ਕੇ ਆਪਣੇ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਉਹਨਾਂ ਨੇ ਆਪਣਾ ਨਿੱਜੀ ਫੋਨ ਨੰਬਰ ਵੀ ਪਰਿਵਾਰ ਨੂੰ ਦੇ ਕੇ ਕਿਹਾ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ , ਕਿਸੇ ਵੇਲੇ ਵੀ ਕੋਈ ਲੋੜ ਹੋਵੇ ਤਾਂ ਤੁਸੀਂ ਮੈਨੂੰ ਫੋਨ ਕਰੋ, ਮੈਂ ਉਸੇ ਵੇਲੇ ਹਾਜ਼ਰ ਹੋਵਾਂਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਭਾਰਤ ਪਾਕਿਸਤਾਨ ਜੰਗ ਦੇ ਇਸ ਵਾਤਾਵਰਨ ਵਿੱਚ ਜੋ ਵੀ ਸਾਡਾ ਨਾਗਰਿਕ ਜ਼ਖਮੀ ਹੋਇਆ, ਉਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫਤ ਕਰਵਾਇਆ ਜਾਵੇਗਾ। 

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨਵੱਲੋਂ ਸਰਹੱਦੀ ਜਿਲਿਆਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋ ਦੋ ਕੈਬਨਿਟ ਮੰਤਰੀਆਂ ਦੀ ਡਿਊਟੀ ਵਿਸ਼ੇਸ਼ ਤੌਰ ਉਤੇ ਲਗਾਈ ਗਈ ਹੈ, ਤਾਂ ਜੋ ਅਸੀਂ ਸੰਕਟ ਦੀ ਇਸ ਘੜੀ ਹਰ ਪੰਜਾਬ ਵਾਸੀ ਦੀ ਲੋੜ ਵੇਲੇ ਕੰਮ ਆ ਸਕੀਏ। ਉਹਨਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਉੱਤੇ ਅਮਲ ਕਰਨ ਦੀ ਅਪੀਲ ਵੀ ਕੀਤੀ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD